ਸੁਖਜਿੰਦਰ ਮਾਨ
ਬਠਿੰਡਾ, 4 ਮਈ : ਪਿਛਲੇ ਕੁੱਝ ਦਿਨਾਂ ਤੋਂ ਸੋਸਲ ਮੀਡੀਆ ਉਪਰ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਕੌਮੀ ਆਗੂ ਰਾਕੇਸ਼ ਟਿਕੈਤ ਦੇ ਅੰਮ੍ਰਿਤਪਾਨ ਕਰਨ ਬਾਰੇ ਚੱਲੀ ਅਫ਼ਵਾਹ ’ਤੇ ਟਿੱਪਣੀ ਕਰਦਿਆਂ ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਉਸਨੇ ਭਾਵੇ ਅੰਮ੍ਰਿਤਪਾਨ ਨਹੀਂ ਕੀਤਾ ਹੈ ਪ੍ਰੰਤੂ ਸਿੱਖ ਕੌਮ ਦਾ ਉਸਦੇ ਮਨ ਵਿਚ ਵੱਡਾ ਸਤਿਕਾਰ ਹੈ। ਅੱਜ ਪਿੰਡ ਬਾਦਲ ਵਿਚ ਪ੍ਰਕਾਸ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਨ ਤੋਂ ਬਾਅਦ ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆਂ ਦੀ ਜਾਰੀ ਹੋਈ ਇੱਕ ਵੀਡੀਓ ਵਿਚ ਰਾਕੇਸ ਟਿਕੈਤ ਨੇ ਕਿਹਾ ਕਿ ‘‘ ਸਿੱਖ ਕੌਮ ਦਾ ਦੇਸ ਦੀ ਏਕਤਾ ਤੇ ਅਖੰਡਤਾ ਅਤੇ ਇੱਥੋਂ ਤੱਕ ਕਿਸਾਨ ਅੰਦੋਲਨ ਵਿਚ ਬਹੁਤ ਵੱਡਾ ਯੋਗਦਾਨ ਰਿਹਾ ਹੈ, ਜਿਸਦੇ ਅੱਗੇ ਉਹ ਸਿਰ ਝਕਾਉਂਦੇ ਹਨ ਪ੍ਰੰਤੂ ਹਾਲੇ ਤੱਕ ਉਨ੍ਹਾਂ ਅੰਮ੍ਰਿਤਪਾਨ ਕਰਨ ਬਾਰੇ ਵਿਚਾਰ ਨਹੀਂ ਕੀਤਾ, ਕਿਉਂਕਿ ਇਹ ਇੱਕ ਵੱਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।
Share the post "ਹਾਲੇ ਅੰਮ੍ਰਿਤਮਾਨ ਨਹੀਂ ਕੀਤਾ, ਪਰ ਸਿੱਖ ਕੌਮ ਦਾ ਮਨ ਵਿਚ ਵੱਡਾ ਸਤਿਕਾਰ: ਰਾਕੇਸ ਟਿਕੈਤ"