ਕਿਹਾ, ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਚ ਲੋਕਾਂ ਦੇ ਨਾਲ ਮੌਢੇ ਨਾਲ ਮੌਢਾ ਲਗਾ ਕੇ ਖੜ੍ਹੀ ਹੈ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਪਾਣੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਪਿੰਡ ਲੋਹੀਆ ਚ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਮੱਕੀ ਦੇ ਆਚਾਰ ਨਾਲ ਭਰੇ ਟਰੱਕ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੀਤਾ। ਇਸ ਮੌਕੇ ਸ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਮੌਢੇ ਨਾਲ ਮੌਢਾ ਲਗਾ ਕੇ ਖੜ੍ਹੀ ਹੈ ਤੇ ਸਰਕਾਰ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਕਾਰਨ ਹੀ ਵੱਡਾ ਨੁਕਸਾਨ ਹੋਣ ਤੋਂ ਬਚਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਪੂਰੀ ਤਰ੍ਹਾਂ ਨਾਲ ਸੁਰੱਖਿਤ ਹੈ। ਇਸ ਮੌਕੇ ਉਨ੍ਹਾਂ ਬਠਿੰਡਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਤੇ ਆਸ-ਪਾਸ ਖੇਤਰ ਹਾਲੇ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਕੋਈ ਵੀ ਅਜਿਹੀ ਮੁਸ਼ਕਿਲ ਘੜੀ ਆਉਂਦੀ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।ਇਸ ਮੌਕੇ ਐਮਸੀ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਵਣ ਅਫ਼ਸਰ ਸਵਰਨ ਸਿੰਘ, ਗੁਰਦਾਤ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।
Share the post "ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਮੱਕੀ ਦੇ ਆਚਾਰ ਨਾਲ ਭਰੇ ਟਰੱਕ ਨੂੰ ਵਿਧਾਇਕ ਜਗਰੂਪ ਗਿੱਲ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ"