Thursday, May 7, 2026
spot_img
spot_img

ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ: ਹਰਪਾਲ ਸਿੰਘ ਚੀਮਾ

Date:

spot_img

ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ: ਹਰਪਾਲ ਸਿੰਘ ਚੀਮਾ
ਹਾਈਕੋਰਟ ਦੀ ਨਿਗਰਾਨੀ ‘ਚ ਹੋਵੇ ਮਜੀਠੀਆ ਕੋਲੋਂ ਪੁੱਛ- ਪੜਤਾਲ, ਪੰਜਾਬ ਪੁਲੀਸ ‘ਤੇ ਨਹੀਂ ਰਿਹਾ ਭਰੋਸਾ: ਹਰਪਾਲ ਸਿੰਘ ਚੀਮਾ
ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ: ਹਰਪਾਲ ਸਿੰਘ ਚੀਮਾ
ਸੁਖਜਿੰਦਰ ਮਾਨ
ਚੰਡੀਗੜ, 24 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ। ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।” ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ ਭੇਜਿਆ ਹੈ, ਜਿਨਾਂ ਨੂੰ ਨਸ਼ੇ ਨਾਲ ਸੰਬੰਧ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੱਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਰਲਮਿਲ ਕੇ ਕਾਨੂੰਨ ਦੀਆਂ ਅੱਖਾਂ ‘ਚ ਘੱਟਾ ਪਾਉਂਦੇ ਰਹੇ ਹਨ। ਡਰੱਗ ਮਾਮਲੇ ‘ਚ ਜਿਹੜਾ ਬੰਦਾ (ਬਿਕਰਮ ਮਜੀਠੀਆ) ਕਈ ਸਾਲ ਪਹਿਲਾਂ ਜੇਲ ਵਿੱਚ ਹੋਣਾ ਚਾਹੀਦਾ ਸੀ, ਪਿੱਛਲੀਆਂ ਸਰਕਾਰਾਂ ਅਤੇ ਪੰਜਾਬ ਪੁਲੀਸ ਦੀ ਮਾੜੀ ਕਾਰਗੁਜਾਰੀ ਦੇ ਚੱਲਦਿਆਂ ਉਸ ਬੰਦੇ (ਮਜੀਠੀਆ) ਨੂੰ ਮਾਣਯੋਗ ਅਦਾਲਤ ਨੂੰ ਜੇਲ ਸੁੱਟਣਾ ਪਿਆ। ਉਨਾਂ ਕਿਹਾ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਕਿਉਂਕਿ ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਅਦਾਲਤ ਵਿੱਚ ਠੋਸ ਸਬੂਤ ਪੇਸ਼ ਨਹੀਂ ਕੀਤੇ ਸਨ।
‘ਆਪ’ ਆਗੂ ਨੇ ਕਿਹਾ ਕਿ ਡਰੱਗ ਮਾਮਲੇ ‘ਚ ਪੰਜਾਬ ਪੁਲੀਸ ਵੱਲੋਂ ਅਦਾਲਤ ਕੋਲੋਂ ਮਜੀਠੀਆ ਦੇ ਪੁਲੀਸ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ ਗਈ, ਇਸ ਲਈ ਹੁਣ ਪੁਲੀਸ ਦੀ ਜਾਂਚ ‘ਤੇ ਲੋਕਾਂ ਨੂੰ ਵਿਸ਼ਵਾਸ਼ ਨਹੀਂ ਰਿਹਾ। ਹੁਣ ਜ਼ਰੂਰੀ ਹੈ ਕਿ ਮਾਣਯੋਗ ਹਾਈਕੋਰਟ ਦੀ ਨਿਗਰਾਨੀ ‘ਚ ਹੀ ਮਜੀਠੀਆ ਕੋਲੋਂ ਪੁੱਛ ਪੜਤਾਲ ਕੀਤੀ ਜਾਵੇ।
ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਰਾਜ ਤੋਂ ਲੈ ਕੇ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਅਤੇ ਲੱਖਾਂ ਨੌਜਵਾਨ ਨਸ਼ੇ ਕਾਰਨ ਮਾਰੇ ਗਏ। ਇਸ ਲਈ ਬਿਕਰਮ ਮਜੀਠੀਆ ਨੂੰ ਜੇਲ ਭੇਜਣ ਨਾਲ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਵੇਗਾ। ਸਗੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਮਾਫੀਆ ਦੇ ਸਿਆਸੀ ਸਰਪ੍ਰਸਤਾਂ ਖਿਲਾਫ਼ ਹੋਰ ਉਚਿਤ ਕਾਨੂੰਨੀ ਕਾਰਵਾਈ ਕਰੇਗੀ ਤਾਂ ਜੋ ਨਸ਼ੇ ਮਾਫੀਆ ਦੀਆਂ ਜੜਾਂ ਵੱਢੀਆਂ ਜਾਣ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ, ਭਾਂਵੇ ਉਹ ਸਿਆਸੀ ਵਿਅਕਤੀ ਆਮ ਆਦਮੀ ਪਾਰਟੀ ਦੇ ਆਗੂ ਜਾਂ ਵਿਧਾਇਕ ਹੀ ਕਿਉਂ ਨਾ ਹੋਵੇ।

Share post:

spot_img

Popular

More like this
Related

हरियाणा में चलेगा दहेज के खिलाफ राज्यव्यापी अभियान;एसडीएम होंगे दहेज निषेध अधिकारी

Haryana News: हरियाणा सरकार ने दहेज जैसी सामाजिक बुराई...

Haryana News: अनाज भंडारण के लिए शाहबाद-अंबाला के बीच बनाया जाए बड़ा साइलो: मुख्यमंत्री

👉मुख्यमंत्री श्री नायब सिंह सैनी ने अधिकारियों के साथ...