ਅਕਾਲੀ ਦਲ ’ਚ ਕਈ ਆਗੂ ਹੋਏ ਸ਼ਾਮਲ

Date:

spot_img

ਕਾਂਗਰਸ ਦੇ ਗੁੰਡਾ ਰਾਜ ਦਾ ਹੋਇਆ ਅੰਤ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 11 ਜਨਵਰੀ: ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਤਹਿਤ ਅੱਜ ਆਪਣੀ ਚੋਣ ਮੁਹਿੰਮ ਭਖਾਉਂਦਿਆਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ। ਇਸ ਮੌਕੇ ਕੀਤੀਆਂ ਪਰਿਵਾਰਕ ਮਿਲਣੀਆਂ ਦੌਰਾਨ ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਪਿਛਲੀ ਅਕਾਲੀ ਸਰਕਾਰ ਦੌਰਾਨ ਸ਼ਹਿਰ ਦੇ ਹੋਏ ਵਿਕਾਸ ਕੰਮਾਂ ਤੇ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਹੋਈਆਂ ਧੱਕੇਸ਼ਾਹੀਆਂ ਦਾ ਹਵਾਲਾ ਦਿੰਦਿਆਂ ਅਕਾਲੀ-ਬਸਪਾ ਗੱਠਜੋੜ ਦਾ ਸਥਾਣ ਦੇ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜਾਬਤਾ ਲੱਗਣ ਕਾਰਨਸ਼ਹਿਰ ਵਿਚ ਕਾਂਗਰਸ ਦੇ ਗੁੰਡਾ ਰਾਜ਼ ਦਾ ਅੰਤ ਹੋ ਗਿਆ ਹੈ। ਇਸ ਮੌਕੇ ਕਈ ਪਰਿਵਾਰ ਕਾਂਗਰਸ ਅਤੇ ਆਪ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸਾਮਲ ਹੋਏ ਜਿਨ੍ਹਾਂ ਨੂੰ ਸਾਬਕਾ ਵਿਧਾਇਕ ਨੇ ਜੀ ਆਇਆਂ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ । ਸਿੰਗਲਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਣਾ ਚਿੰਤਾ ਦਾ ਵਿਸ਼ਾ ਹੈ ਜਿਸ ਕਰਕੇ ਉਨ੍ਹਾਂ ਦੀ ਟੀਮ ਵੱਲੋਂ ਨਿਯਮਾਂ ਦੀ ਪਾਲਣਾ ਕਰਦਿਆਂ ਪਰਿਵਾਰਕ ਮੁਲਾਕਾਤਾਂ ਰਾਹੀਂ ਚੋਣ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਤੰਦਰੁਸਤੀ ਦੀ ਅਰਦਾਸ ਤਹਿਤ ਚੋਣਾਂ ਹੋ ਸਕਣ।

spot_img
spot_img
spot_img

Share post:

Popular

More like this
Related

2382 ਕਰੋੜ ਦੇ ਬਿਜਲੀ ਬਿੱਲ ਬਕਾਇਆ, ‘ਇਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗਾਂ ’ਤੇ ਕਰੋੜਾਂ ਦਾ ਖ਼ਰਚ: ਜੀਵਨ ਗਰਗ

👉ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਕ੍ਰਿਕਟ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...