ਅਕਾਲੀ ਦਲ ਦੇ ਹਰਜਿੰਦਰ ਸਿੰਘ ਧਾਮੀ ਨੂੰ ਵਿਰੋਧੀ ਧਿਰ ਦੇ ਸੰਤ ਬਲਵੀਰ ਸਿੰਘ ਘੁੰਨਸ ਦੇਣਗੇ ਮੁਕਾਬਲਾ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਬ , 7 ਨਵੰਬਰ: ਭਲਕੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਦੀ ਹੋ ਰਹੀ ਚੋਣ ਵਿਚ ਬਾਦਲ ਵਿਰੋਧੀ ਦਲਾਂ ਵਲੋਂ ਸੰਤ ਬਲਵੀਰ ਸਿੰਘ ਘੁੰਨਸ ਨੂੰ ਸਾਂਝਾ ਉਮੀਦਵਾਰ ਬਣਾਇਆ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਤੇ ਮੌਜੂਦਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁਕਾਬਲਾ ਦੇਣਗੇ। ਪ੍ਰਧਾਨ ਧਾਮੀ ਨੂੰ ਅੱਜ ਸਵੇਰੇ ਅਕਾਲੀ ਦਲ ਵਲੋਂ ਮੁੜ ਪ੍ਰਧਾਨਗੀ ਲਈ ਮੈਦਾਨ ਵਿਚ ਉਤਾਰਿਆ ਗਿਆ ਸੀ। ਜਿਸਤੋਂ ਬਾਅਦ ਅੱਜ ਸ਼ਾਮ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਦੀ ਅਗਵਾਈ ਹੇਠ ਇਕੱਠੇ ਹੋਏ ਵਿਰੋਧੀ ਦਲਾਂ ਨੇ ਸੰਤ ਘੁੰਨਸ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਜਾਗਦੀ ਜਮੀਰ ਵਾਲੇ ਮੈਂਬਰ ਉਨ੍ਹਾਂ ਦੀ ਹਿਮਾਇਤ ਕਰਨਗੇ। ਦਸਣਾ ਬਣਦਾ ਹੈ ਕਿ ਪਿਛਲੇ ਸਾਲ ਹੋਈਆਂ ਚੋਣਾਂ ਵਿਚ ਵਿਰੋਧੀ ਧਿਰਾਂ ਵਲੋਂ ਬੀਬੀ ਜੰਗੀਰ ਕੌਰ ਖੁਦ ਉਮੀਦਵਾਰ ਸਨ, ਜਿਸਦੇ ਚੱਲਦੇ ਉਨ੍ਹਾਂ ਨੂੰ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Arvind Kejriwal ਤੇ Bhagwant Mann ਅੱਜ Jalandhar ‘ਚ, ਕਰਨਗੇ ਵਪਾਰੀਆਂ ਨਾਲ ਮੀਟਿੰਗ

Jalandhar News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

👉ਪੰਜਾਬ ਵਿੱਚ ਅੱਜ ਚਾਰ ਪਾਰਟੀਆਂ ਹਨ - ਚਿੱਟਾ-ਬੇਅਦਬੀ ਪਾਰਟੀ,...