ਅਪਣੇ ਅਕਾਲੀ ਕੌਸਲਰਾਂ ਦੀ ਹਿਮਾਇਤ ’ਤੇ ਕਿਹਾ, ਪਾਰਟੀ ਤੋਂ ਬਾਗੀ ਹੋ ਕੇ ਚਾਰਾਂ ਕੌਸਲਰਾਂ ਨੇ ਲਿਆ ਇਹ ਫੈਸਲਾ
ਬਠਿੰਡਾ, 15 ਨਵੰਬਰ : ਸਥਾਨਕ ਨਗਰ ਨਿਗਮ ਵਿੱਚ ਮੇਅਰ ਦੀ ਕੁਰਸੀ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਹੋਈ ਵੋਟਿੰਗ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਤੇ ਭਾਜਪਾ ਉਪਰ ਮਿਲਕੇ ਸਿਆਸੀ ਡਰਾਮਾ ਖੇਡਣ ਦਾ ਦੋਸ਼ ਲਗਾਉਂਦਿਆਂ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹਮੇਸ਼ਾ ਹੀ ਪੰਜਾਬੀਆਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਅੱਜ ਵੀ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕਰਦੇ ਹੋਏ ਵਿਰੋਧੀ ਧਿਰ ਦੀ ਭੂਮਿਕਾ ਮਜ਼ਬੂਤੀ ਨਾਲ ਨਿਭਾ ਰਿਹਾ ਹੈ।
ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ
ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀ ਜਾਣਦੇ ਹਨ ਕਿ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਸੱਤਾ ਵਿੱਚ ਹੈ ਅਤੇ ਇਸ ਲਈ ਇਹ ਲੜਾਈ ਸਿਰਫ਼ ਕੁਰਸੀ ਦੀ ਲੜਾਈ ਹੀ ਸਾਬਤ ਹੋਈ ਹੈ, ਜਿਸ ਵਿੱਚ ਕਾਂਗਰਸ ਨੇ ‘ਆਪ’ ਅਤੇ ਭਾਜਪਾ ਨੂੰ ਵੀ ਆਪਣਾ ਸਹਿਯੋਗੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ’ਚ ਸੱਤਾ ’ਤੇ ਕਾਬਜ਼ ਕਾਂਗਰਸ ਨੇ ਕਦੇ ਵੀ ਬਠਿੰਡਾ ਵਾਸੀਆਂ ਦੀਆਂ ਸਹੂਲਤਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਵਿਕਾਸ ਕਾਰਜਾਂ ਲਈ ਕੋਈ ਕਦਮ ਚੁੱਕਿਆ, ਅਜਿਹੇ ’ਚ ਬਠਿੰਡਾ ’ਚ ਕਾਂਗਰਸ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ ਤਾਂ ਕਾਂਗਰਸ ਨੇ ਸਿਆਸੀ ਡਰਾਮਾ ਖੇਡਣਾ ਸ਼ੁਰੂ ਕਰ ਦਿੱਤਾ ਅਤੇ ਮੇਅਰ ਵਿਰੁੱਧ ਬੇਭਰੋਸਗੀ ਮਤਾ ਪਾਸ ਕਰਵਾ ਕੇ ਗੈਰ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਮੇਅਰ ’ਤੇ ਪਾ ਦਿੱਤੀ।
ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ 2024 ਤੱਕ ਕੀਤਾ ਵਾਧਾ
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਵਾਅਦੇ ਪੂਰੇ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ‘ਆਪ’ ਸਰਕਾਰ ਨੇ ਇਕ ਵੀ ਗਾਰੰਟੀ ਪੂਰੀ ਨਹੀਂ ਕੀਤੀ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੋ ਗਿਆ ਹੈ ਅਤੇ ਅੱਜ ਇਹ ਗਠਜੋੜ ਆਪਣੇ ਰੰਗ ਦਿਖਾਉਣ ਲੱਗ ਪਿਆ ਹੈ, ਜਦਕਿ ਭਾਜਪਾ ਨੇ ਵੀ ਆਪਣੇ ਫਾਇਦੇ ਲਈ ਇਸ ਵਿੱਚ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੂੰ ਇਸ ਦਾ ਨਤੀਜਾ ਚੋਣਾਂ ਵਿੱਚ ਭੁਗਤਣਾ ਪਵੇਗਾ।
ਬਿਕਰਮ ਮਜੀਠਿਆ ਨੇ ਆਪ ਸਰਕਾਰ ਦੇ ਇੱਕ ਮੰਤਰੀ ’ਤੇ ਲਗਾਏ ਇੱਕ ਔਰਤ ਨਾਲ ਜਿਨਸੀ ਸੋਸਣ ਦੇ ਦੋਸ਼
ਹਾਲਾਂਕਿ ਇਸ ਦੌਰਾਨ ਇਹ ਪੁੱਛੇ ਜਾਣ ’ਤੇ ਕਿ ਮੇਅਰ ਨੂੰ ਗੱਦੀਓ ਉਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਕੌਸਲਰਾਂ ਦਾ ਵੀ ਵੱਡਾ ਯੋਗਦਾਨ ਰਿਹਾ ਹੈ, ਬਬਲੀ ਢਿੱਲੋਂ ਨੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਨਹੀਂ, ਬਲਕਿ ਇੰਨ੍ਹਾਂ ਚਾਰਾਂ ਕੌਸਲਰਾਂ ਨੇ ਬਾਗੀ ਹੋ ਕੇ ਇਹ ਫੈਸਲਾ ਲਿਆ ਹੈ। ਜਿਸਦੇ ਚੱਲਦੇ ਇਸ ਸਬੰਧ ਵਿਚ ਜਲਦੀ ਹੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਕਰਕੇ ਅਗਲੀ ਕਾਰਵਾਈ ਲਈ ਹਾਈਕਮਾਂਡ ਨੂੰ ਲਿਖਿਆ ਜਾਵੇਗਾ।
Share the post "ਅਕਾਲੀ ਦਲ ਦੇ ਹਲਕਾ ਇੰਚਾਰਜ਼ ਦਾ ਦਾਅਵਾ: ਮੇਅਰ ਵਿਰੁਧ ਮਤੇ ’ਚ ਕਾਂਗਰਸ, ’ਆਪ’ ਅਤੇ ਭਾਜਪਾ ਇਕਜੁਟ"