ਸੁਖਜਿੰਦਰ ਮਾਨ
ਬਠਿੰਡਾ 5 ਸਤੰਬਰ: ਅੱਜ ਬਠਿੰਡਾ ਸ਼ਹਿਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਿਆ ਜਦੋਂ ਅਕਾਲੀ ਆਗੂ ਸਰੂਪ ਚੰਦ ਸਿੰਗਲਾ ਦੇ ਨਜਦੀਕੀ ਅਤੇ ਹਾਈਟੈੱਕ ਇੰਡਸਟਰੀ ਦੇ ਮਾਲਿਕ ਗਿਆਨ ਪ੍ਰਕਾਸ਼ ਗਰਗ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਕਾਂਗਰਸੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਪਾਰਟੀ ਨਾਲ ਜੁੜਨ ਵਾਲੇ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਨਾਲ ਜੁੜਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਜੈਜੀਤ ਸਿੰਘ ਜੌਹਲ, ਰਾਜੂ ਭੱਠੇਵਾਲਾ, ਰਾਮ ਪ੍ਰਕਾਸ਼ ਜਿੰਦਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕੇ ਕੇ ਅਗਰਵਾਲ, ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ ਹਾਜ਼ਰ ਸਨ।