spot_img
spot_img

ਅਕਾਲੀ ਦਲ ਨੇ 4 ਨਵੇਂ ਮੁੱਖ ਸੇਵਾਦਾਰਾਂ ਤੇ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਮੁਹਿੰਮ ਇੰਚਾਰਜਾਂ ਦਾ ਕੀਤਾ ਐਲਾਨ

Date:

spot_img

ਚੰਡੀਗੜ੍ਹ, 10 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਲੀਮਾਨੀ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਨੂੰ ਲੀਹ ’ਤੇ ਪਾਉਂਦਿਆਂ ਵੱਖ-ਵੱਖ ਪਾਰਲੀਮਾਨੀ ਸੀਟਾਂ ਲਈ ਇੰਚਾਰਜਾਂ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਨੇ ਚਾਰ ਵਿਧਾਨ ਸਭਾ ਹਲਕਿਆਂ ਲਈ ਮੁੱਖ ਸੇਵਾਦਾਰਾਂ ਦਾ ਵੀ ਐਲਾਨ ਕੀਤਾ ਜਿਹਨਾਂ ਵਿਚ ਹਰਿੰਦਰ ਸਿੰਘ ਮਹਿਰਾਜ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਉੜਮੁੜ ਟਾਂਡਾ, ਕਬੀਰ ਦਾਸ ਸ਼ੁਤਰਾਣਾ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਹੁਸ਼ਿਆਰਪੁਰ ਸ਼ਾਮਲ ਹਨ।

ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਪ੍ਰਚਾਰ ਮੁਹਿੰਮ ਤੇ ਤਾਲਮੇਲ ਇੰਚਾਰਜਾਂ ਵਿਚ ਅੰਮ੍ਰਿਤਸਰ ਹਲਕੇ ਲਈ ਅਨਿਲ ਜੋਸ਼ੀ, ਗੁਰਦਾਸਪੁਰ ਲਈ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਬਿਕਰਮ ਸਿੰਘ ਮਜੀਠੀਆ, ਜਲੰਧਰ ਲਈ ਡਾ. ਸੁਖਵਿੰਦਰ ਸੁੱਖੀ, ਸ੍ਰੀ ਆਨੰਦਪੁਰ ਸਾਹਿਬ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲਈ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲਈ ਸਿਕੰਦਰ ਸਿੰਘ ਮਲੂਕਾ,ਸੰਗਰੂਰ ਲਈ ਇਕਬਾਲ ਸਿੰਘ ਝੂੰਦਾਂ, ਬਠਿੰਡਾ ਲਈ ਹਰਸਿਮਰਤ ਕੌਰ ਬਾਦਲ ਤੇ ਲੁਧਿਆਣਾ ਸ਼ਹਿਰੀ ਲਈ ਐਨ ਕੇ ਸ਼ਰਮਾ ਤੇ ਦਿਹਾਤੀ ਲਈ ਤੀਰਥ ਸਿੰਘ ਮਾਹਲਾ ਸ਼ਾਮਲ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ...

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...