ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ: ਚੰਨੀ

Date:

spot_img

ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸੀਏ ਉੱਤੇ ਪੁੱਜਾ
ਕੇਜਰੀਵਾਲ ਨੂੰ ਪੰਜਾਬ ਨੂੰ ਬਾਰੇ ਕੱਖ ਨਹੀਂ ਪਤਾ
ਸੁਖਜਿੰਦਰ ਮਾਨ
ਪਾਇਲ (ਲੁਧਿਆਣਾ) 09 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ। ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸੇ ਵਾਲਿਆਂ ਨੂੰ ਛੱਡਿਆ ਜਾਵੇਗਾ।ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ।ਸ. ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਹਨਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਵੱਧ ਕਿਸਾਨ ਸਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ, ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ, ਉਨ੍ਹਾ ਵਿਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ। ਸ. ਚੰਨੀ ਨੇ ਦੋਰਾਹਾ ਦੇ ਸੀਵਰੇਜ ਲਈ 13 ਕਰੋੜ,ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸੇਸ ਮੁਰੰਮਤ, ਨੰਬਰਦਾਰੀ ਜੱਦੀ ਪੁਸਤੀ ਸਰਬਰਾਹੀ ਤਹਿਤ ਨਵੀਂ ਸਰਤ ਨਾਲ ਦੇਣ, ਪਾਇਲ ਮੰਡੀ ਦੇ ਸੈੱਡ ਲਈ ਗਰਾਂਟ, ਅਹਿਮਦਗੜ੍ਹ ਤੋਂ ਚੰਡੀਗੜ੍ਹ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸਾਂਤੀ ਲਈ ਕੁਰਬਾਨੀ ਕੀਤੀ ਤੇ ਉਹਨਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਜਲਸੇ ਵਿਚ ਪੰਜਾਬ ਦੀ ਬਦਲਦੀ ਤਕਦੀਰ ਨਜਰ ਆ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਖੁਸ ਨਹੀਂ ਹੋ ਜਾਂਦੇ ਓਦੋਂ ਤੱਕ ਕਾਂਗਰਸ ਪਾਰਟੀ ਟਿੱਕ ਕੇ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਪਣੀ ਜੰਿਮੇਵਾਰੀ ਅਤੇ ਸੇਵਾ ਤਨ ਦੇਹੀ ਨਾਲ ਨਿਭਾਈ ਹੈ ਤੇ ਹਲਕੇ ਦਾ ਵਿਕਾਸ ਕਰਵਾਇਆ ਹੈ।ਕੈਬਿਨਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਇਤਿਹਾਸਕ ਫੈਸਲੇ ਕੀਤੇ ਹਨ ਤੇ ਸੂਬਾ ਤਰੱਕੀ ਦੇ ਰਾਹ ਪਿਆ ਹੈ। ਪੰਜਾਬ ਸਰਹੱਦੀ ਸੂਬਾ ਹੈ ਤੇ ਪੰਜਾਬ ਦੇ ਦੁਸਮਣ ਬਹੁਤ ਹਨ। ਪਹਿਲਾਂ ਪੰਜਾਬ ਨੂੰ ਅੱਤਵਾਦ ਦੇ ਹਨੇਰੇ ਵਿਚ ਧੱਕ ਦਿੱਤਾ ਗਿਆ ਤੇ ਅੱਜ ਕਾਂਗਰਸ ਸਦਕਾ ਪੰਜਾਬ ਵਿਚ ਅਮਨ ਸਾਂਤੀ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਦਲਿਤ ਉਪ ਮੁੱਖ ਮੰਤਰੀ ਲਾਵਾਂਗੇ ਪਰ ਉਹ ਕਦੇ ਪਰਿਵਾਰ ਤੋਂ ਬਾਹਰ ਹੀ ਨਹੀਂ ਜਾਂਦੇ।“ਆਪ“ ਨੇ ਵੀ ਐਲਾਨ ਕੀਤਾ ਕਿ ਦਲਿਤ ਉਪ ਮੁੱਖ ਮੰਤਰੀ ਹੋਵੇਗਾ ਪਰ ਕਾਂਗਰਸ ਨੇ ਇਹਨਾਂ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਵਿਰੋਧੀਆਂ ਕੋਲ ਹੁਣ ਕਹਿਣ ਨੂੰ ਕੋਈ ਗੱਲ ਨਹੀਂ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ.ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਨੇ ਤੋੜਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਲੋਕਾਂ ਦਾ ਐਨਾ ਭਰੋਸਾ ਜਿੱਤ ਲਿਆ ਕੇ ਲੋਕ ਉਹਨਾਂ ਨੂੰ ਉਡੀਕਦੇ ਰਹਿੰਦੇ ਹਨ।ਇਹ ਹਲਕਾ ਕਾਂਗਰਸ ਦਾ ਗੜ੍ਹ ਹੈ ਤੇ ਏਥੇ ਪਾਰਟੀ ਦੀ ਜਿੱਤ ਅਟਲ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਾਇਲ ਵਿਚ ਕਾਂਗਰਸ ਪਾਰਟੀ 1967 ਤੋਂ ਲੈਕੇ ਬਹੁਤ ਮਜਬੂਤ ਹੈ। ਸ. ਚੰਨੀ ਓਦੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਦੋਂ ਲੋਕਾਂ ਦੀ ਮੰਗ ਸੀ ਕਿ ਮੁੱਖ ਮੰਤਰੀ ਲੋਕਾਂ ਦੀ ਨਬਜ ਪਛਾਨਣ ਵਾਲਾ ਹੋਵੇ। ਉਹਨਾਂ ਕਿਹਾ ਕਿ ਹਲਕੇ ਵਿੱਚ ਕਈ ਸੌ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਬਾਕੀ ਜਾਰੀ ਹਨ।ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡੇ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ ਕੋਟਲੀ, ਵਿਧਾਇਕ ਰਾਕੇਸ ਪਾਂਡੇ, ਅਮਰੀਕ ਸਿੰਘ ਢਿੱਲੋਂ, ਜਲ੍ਹਿਾ ਪ੍ਰੀਸਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਸਮੇਤ ਪਤਵੰਤੇ ਹਾਜਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

न्याय में देरी नहीं, हर शिकायत का होगा निष्पक्ष समाधान: रणबीर सिंह गंगवा

Haryana News: हरियाणा के जन स्वास्थ्य अभियांत्रिकी, लोक निर्माण...

इसराना विधानसभा के मडलौडा गाँव को मुख्यमंत्री ने दी बड़ी सौगात

👉विकास एवं पंचायत तथा खनन मंत्री कृष्ण लाल पंवार...