WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਅਕਾਲੀ ਦਲ ਵਲੋਂ ਸਾਬਕਾ ਐਮ.ਪੀ ਜਗਮੀਤ ਬਰਾੜ ਵਿਰੁਧ ਅਨੁਸ਼ਾਸਨੀ ਕਾਰਵਾਈ ਦੀ ਤਿਆਰੀ!

ਮਲੂਕਾ ਦੀ ਅਗਵਾਈ ਹੇਠ ਹੋਈ ਅਨੁਸਾਸਨੀ ਕਮੇਟੀ ਦੀ ਮੀਟਿੰਗ ’ਚ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਕੀਤੀ ਪੜਚੋਲ
ਸੁਖਜਿੰਦਰ ਮਾਨ
ਚੰਡੀਗੜ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ‘ਚ ਲਗਾਤਾਰ ਦੂਜੀ ਵਾਰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਵਿਰੁਧ ਉੱਠ ਰਹੀਆਂ ਬਗਾਵਤੀ ਸੁਰਾਂ ਨੂੰ ਦਬਾਉਣ ਲਈ ਕਵਾਇਦ ਸ਼ੁਰੂ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਇਸਦੀ ਪਹਿਲ ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ ਤੋਂ ਹੋ ਸਕਦੀ ਹੈ, ਜਿਹੜੇ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਵਿਚ ਆਏ ਸਨ। ਵਿਧਾਨ ਸਭਾ ਚੋਣਾਂ ‘ਚ ਹੋਈ ਕਰਾਰੀ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਲਈ ਬਣਾਈ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਾਲੀ ਕਮੇਟੀ ਦੀ ਰੀਪੋਰਟ ਨੂੰ ਲਾਗੂ ਕਰਨ ਦੀ ਉੱਠ ਰਹੀ ਮੰਗ ਦੇ ਹੱਕ ’ਚ ਅਵਾਜ਼ ਉਠਾਉਣ ਵਾਲੇ ਸ: ਬਰਾੜ ਵਿਰੁਧ ਕੁੱਝ ਦਿਨ ਪਹਿਲਾਂ ਬਠਿੰਡਾ ਦੀ ਜ਼ਿਲ੍ਹਾ ਅਕਾਲੀ ਜਥੇਬੰਦੀ ਤੇ ਖ਼ਾਸਕਰ ਉਨ੍ਹਾਂ ਦੇ ਚੁਣਾਵੀਂ ਹਲਕੇ ਮੋੜ ਦੇ ਅਕਾਲੀ ਲੀਡਰਾਂ ਵਲੋਂ ਅਨੁਸਾਸਨੀ ਕਾਰਵਾਈ ਦੀ ਰੱਖੀ ਮੰਗ ਤੋਂ ਬਾਅਦ ਅੱਜ ਪਹਿਲੀ ਵਾਰ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂੁਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਸ਼ਾਮਲ ਹੋਏ। ਮੀਟਿੰਗ ਵਿੱਚ ਪਾਰਟੀ ਅੰਦਰ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਅਨੁਸ਼ਾਸ਼ਨੀ ਕਮੇਟੀ ਵੱਲੋਂ ਕਿਸੇ ਵੀ ਤਰਾਂ ਦੀ ਪਾਰਟੀ ਵਿਰੋਧੀ ਗਤੀਵਿਧੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਇਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ. ਮਲੂੁਕਾ ਨੇ ਕਿਹਾ ਕਿ ਕੋਈ ਵੀ ਸੰਸਥਾ ਅਨੁਸ਼ਾਸ਼ਨ ਤੋਂ ਬਗੈਰ ਅੱਗੇ ਨਹੀ ਵਧ ਸਕਦੀ ਅਤੇ ਜਿਹੜਾ ਵੀ ਵਿਅਕਤੀ ਪਾਰਟੀ ਤੋਂ ਬਾਹਰ ਜਾ ਕੇ ਪਾਰਟੀ ਦੇ ਖਿਲਾਫ ਕੋਈ ਵੀ ਗੱਲ ਕਰਦਾ ਹੈ ਉਸਦਾ ਮਕਸਦ ਪਾਰਟੀ ਦੀ ਸ਼ਕਤੀ ਨੂੰ ਕਮਜੋਰ ਕਰਨਾ ਹੀ ਹੁੰਦਾ ਹੈ। ਹਾਲਾਂਕਿ ਉਨ੍ਹਾਂ ਸਿੱਧੇ ਤੌਰ ’ਤੇ ਜਗਮੀਤ ਸਿੰਘ ਬਰਾੜ ਦਾ ਨਾਮ ਤਾਂ ਨਹੀਂ ਲਿਆ ਪ੍ਰੰਤੂ ਉਹਨਾਂ ਕਿਹਾ ਕਿ ਕਮੇਟੀ ਨੇ ਅੱਜ ਪਿਛਲੇ ਸਮੇ ਵਿੱਚ ਪ੍ਰਾਪਤ ਹੋਈਆਂ ਪਾਰਟੀ ਅਨੁਸ਼ਾਸ਼ਨਹੀਣਤਾ ਦੀਆਂ ਕੁਝ ਸ਼ਿਕਾਇਤਾਂ ਦੇ ਸਬੰਧੀ ਘੋਖ ਪੜਤਾਲ ਕੀਤੀ ਹੈ ਅਤੇ ਇਹ ਕੰਮ ਅਗਲੀਆਂ ਮੀਟਿੰਗਾਂ ਵਿੱਚ ਵੀ ਜਾਰੀ ਰਹੇਗਾ। ਅਗਰ ਅਨੁਸ਼ਾਸ਼ਨੀ ਕਮੇਟੀ ਨੂੰ ਲੱਗਿਆ ਕਿ ਕਿਸੇ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਦੀ ਜ਼ਰੂਰਤ ਹੈ ਤਾਂ ਮਰਿਆਦਾ ਮੁਤਾਬਿਕ ਉਸ ਨੂੰ ਨੋਟਿਸ ਜਾਰੀ ਕਰਕੇ ਉਸਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਅਗਰ ਜਵਾਬ ਤਸੱਲੀਬਖਸ਼ ਨਾ ਹੋਇਆ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਪਾਰਟੀ ਦੀ ਜਿਲਾ ਅਤੇ ਸਰਕਲ ਇਕਾਈਆਂ ਨੂੰ ਵੀ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਧਿਆਨ ਵਿੱਚ ਕੋਈ ਪਾਰਟੀ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਦੇ ਮੁੱਖ ਦਫਤਰ ਨੂੰ ਸਬੂਤਾਂ ਸਹਿਤ ਭੇਜਿਆ ਜਾਵੇ ਤਾਂ ਜੋ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।

Related posts

ਆਪ ਵਲੋਂ ਸੰਗਠਨ ’ਚ ਫ਼ੇਰਬਦਲ, 9 ਜ਼ਿਲ੍ਹਾ ਪ੍ਰਧਾਨਾਂ ਸਹਿਤ ਦਰਜ਼ਨਾਂ ਨਵੀਆਂ ਨਿਯੁਕਤੀਆਂ

punjabusernewssite

ਹਾਈ ਕੋਰਟ ਵੱਲੋਂ ਨਿਊ ਦੀਪ ਬੱਸ ਕੰਪਨੀ ਦੀ ਪਟੀਸ਼ਨ ਰੱਦ

punjabusernewssite

ਤਰੱਕੀ ਪਾਉਣ ਵਾਲੇ 85 ਅਧਿਕਾਰੀਆਂ ਸਹਿਤ 115 ਡੀਐਸਪੀਜ਼ ਦੇ ਹੋਏ ਤਬਾਦਲੇ

punjabusernewssite