ਪੰਜਾਬ ਸਰਕਾਰ ਦੇ ਐਲਾਨ ਮਹਿਜ਼ ਚੋਣ ਸਟੰਟ ਵਪਾਰੀਆਂ ਜਾਂ ਆਮ ਸ਼ਹਿਰੀਆਂ ਲਈ ਨਹੀਂ ਕੋਈ ਰਾਹਤ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸ਼ਹਿਰ ਵਾਸੀਆਂ ਅਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਵੱਖ ਵੱਖ ਬਾਜਾਰਾਂ ਵਿੱਚ ਦੁਕਾਨਦਾਰਾਂ ਕੋਲ ਪਹੁੰਚ ਕੇ ਵਧਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਆਉਣ ਤੇ ਹਰ ਸਹਿਯੋਗ ਦੇਣ, ਸਮੱਸਿਆਵਾਂ ਦੇ ਹੱਲ ਕਰਨ ਅਤੇ ਵੱਡੀਆਂ ਰਾਹਤਾਂ ਦਿਵਾਉਣ ਲਈ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਦੌਰੇ ਦੌਰਾਨ ਵਪਾਰੀਆਂ ਵੱਲੋਂ ਵੀ ਸ੍ਰੀ ਸਿੰਗਲਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ । ਇਸ ਮੌਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਹਰ ਪਰਿਵਾਰ ਲਈ ਖੁਸ਼ੀਆਂ ਖੇੜੇ ਅਤੇ ਤਰੱਕੀਆਂ ਲੈ ਕੇ ਆਵੇ ਤੰਦਰੁਸਤੀ ਬਖਸ਼ੇ। ਉਨ੍ਹਾਂ ਕਿਹਾ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਹਨ ਜਿਸ ਲਈ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜੰਿਮੇਵਾਰ ਹਨ ਕਿਉਂਕਿ ਸਰਕਾਰ ਨੇ ਪੰਜਾਬ ਦੀ ਤਰੱਕੀ ਅਤੇ ਹਰ ਪਰਿਵਾਰ ਦੇ ਭਲੇ ਲਈ ਕੋਈ ਕਦਮ ਨਹੀਂ ਉਠਾਏ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੀਆਂ ਸਕੀਮਾਂ ਉਲੀਕੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹੁਣ ਬਿਜਲੀ ਬਿੱਲ ਮੁਆਫ਼ ਕਰਨ, ਤਿੱਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਅਤੇ ਮੁਲਾਜਮਾਂ ਨੂੰ 11 ਫੀਸਦੀ ਡੀਏ ਦੇਣ ਦੇ ਐਲਾਨ ਵਧੀਆ ਫੈਸਲੇ ਲਏ ਹਨ, ਪਰ ਲਾਗੂ ਹੋਣ ਨਾਲ ਕੁਝ ਫਰਕ ਪਵੇਗਾ? ਪਰ ਕਾਂਗਰਸ ਸਰਕਾਰ ਨੂੰ ਪੰਜ ਸਾਲ ਇਹ ਵਾਅਦੇ ,ਇਹ ਐਲਾਨ ਯਾਦ ਕਿਉਂ ਨਾ ਆਏ ਤੇ ਹੁਣ ਚੋਣ ਸਟੰਟ ਰਾਹੀਂ ਐਲਾਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਆਮ ਸ਼ਹਿਰੀਆਂ ਲਈ ਕੋਈ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ ਜਦੋਂ ਕਿ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਸਭ ਤੋਂ ਵੱਧ ਨੁਕਸਾਨ ਵਪਾਰੀਆਂ ਤੇ ਸ਼ਹਿਰੀਆਂ ਦਾ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਵਪਾਰੀ ਹਾਜ਼ਰ ਸਨ ।
Share the post "ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰੂਪ ਸਿੰਗਲਾ ਨੇ ਵਪਾਰੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ"