ਸੁਖਜਿੰਦਰ ਮਾਨ
ਬਠਿੰਡਾ, 24 ਜੂਨ:ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਸ਼ੁੱਕਰਵਾਰ ਨੂੰ ਸਥਾਨਕ ਚਿਲਡਰਨ ਪਾਰਕ ਵਿਖੇ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਅੱਗਨੀਪੱਥ ਯੋਜਨਾ ਰੱਦ ਕਰਨ ਦੀ ਮੰਗ ਕੀਤੀ। ਇਸਤੋਂ ਬਾਅਦ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਬੱਸ ਸਟੈਂਡ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਾਕਾ ਸਿੰਘ ਕੋਟੜਾ,ਬਲਦੇਵ ਸਿੰਘ ਸੰਦੋਹਾ,ਰੇਸਮ ਸਿੰਘ ਯਾਤਰੀ ਸੁਰਜੀਤ ਸਿੰਘ ਸੰਦੋਹਾ ਅਤੇ ਜਗਸੀਰ ਸਿੰਘ ਜੀਂਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਲਿਆਂਦੀ ਜਾ ਰਹੀ ਅਗਨੀਪੱਥ ਯੋਜਨਾ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਤੇ ਹਰ ਇੱਕ ਵਰਗ ਲਈ ਘਾਤਕ ਹੈ ਅਤੇ ਫੌਜ ਉੱਪਰ ਹੀ ਹਰ ਕਿਸੇ ਦੇਸ਼ ਦੀ ਪ੍ਰਭੂਸੱਤਾ ਦਾ ਦਾਰੋਮਦਾਰ ਹੁੰਦਾ ਹੈ ਜੇ ਉਹ ਹੀ ਪ੍ਰਾਈਵੇਟ ਕੰਪਨੀਆਂ ਦੇ ਹੱਥ ਚਲੇ ਜਾਵੇ ਤਾਂ ਕਿਸੇ ਵੀ ਦੇਸ਼ ਨੂੰ ਗੁਲਾਮ ਹੋਣ ਤੋ ਦੇਰ ਨਹੀਂ ਲੱਗਦੀ ਜਿਸ ਦੀ ਉਦਾਹਰਨ ਪਿਛੋਕੜ ਵਿੱਚੋਂ ਈਸਟ ਇੰਡੀਆ ਕੰਪਨੀ ਤੋ ਸਾਨੂੰ ਮਿਲਦੀ ਹੈ। ਭਾਰਤ ਦੇ ਰਾਜਨੇਤਾਵਾਂ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਏਥੇ ਸਾਡੇ ਦੇਸ਼ ਦੇ ਰਾਜਨੇਤਾ ਤਾਂ 90 ਸਾਲ ਦੀ ਉਮਰ ਵਿੱਚ ਵੀ ਰਿਟਾਇਰ ਨਹੀਂ ਹੁੰਦੇ ਜੋ ਅਗਨੀਪੱਥ ਯੋਜਨਾ ਨੂੰ ਲਾਗੂ ਕਰਨ ਨੂੰ ਫਿਰਦੇ ਹਨ ਅਤੇ ਸਾਡੇ ਬੱਚੇ 23 ਸਾਲ ਦੀ ਉਮਰ ਵਿੱਚ ਹੀ ਰਿਟਾਇਰ ਕਰ ਦਿੱਤੇ ਜਾਣੇ ਹਨ।ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਜ਼ਾਬਤੇ ਵਿੱਚ ਰਹਿ ਕੇ ਹੀ ਅੰਦੋਲਨ ਜਿੱਤੇ ਜਾਂਦੇ ਹਨ ਸਾਰਾ ਦੇਸ਼ ਅਤੇ ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਦੇ ਨਾਲ ਖੜ੍ਹਾ ਹੈ ਅਤੇ ਨੌਜਵਾਨਾਂ ਦੇ ਮੋਢੇ ਨਾਲ ਮੋਢਾਂ ਜੋੜ ਕੇ ਇਸ ਸੰਘਰਸ਼ ਨੂੰ ਜਿੱਤੇਗਾ ਜਿਵੇਂ ਦਿੱਲੀ ਦੇ ਬਾਰਡਰਾਂ ਤੇ ਕਿਸਾਨੀ ਅੰਦੋਲਨ ਨੂੰ ਜਿੱਤਿਆ ਸੀ।ਇਸ ਮੌਕੇ ਉਨ੍ਹਾਂ ਨਾਲ ਯੋਧਾ ਸਿੰਘ ਨੰਗਲਾ,ਮੁਖਤਿਆਰ ਸਿੰਘ ਕੁੱਬੇ,ਰਣਜੀਤ ਸਿੰਘ ਜੀਂਦਾ,ਗੁਰਮੇਲ ਸਿੰਘ ਲਹਿਰਾ,ਸੁਰਜੀਤ ਸਿੰਘ ਸੰਦੋਹਾ,ਜਗਸੀਰ ਸਿੰਘ ਜੀਂਦਾ ਬੀ ਕੇ ਯੂ ਮਾਨਸਾ,ਬਲਵਿੰਦਰ ਸਿੰਘ ਜੋਧਪੁਰ,ਅੰਗਰੇਜ ਸਿੰਘ ਕਲਿਆਣ,ਜਵਾਹਰ ਸਿੰਘ ਕਲਿਆਣ,ਦੀਪੂ ਮੰਡੀਕਲਾਂ,ਸੁਖਦੇਵ ਫੂਲ,ਕੁਲਵੰਤ ਸਿੰਘ ਨੇਹੀਆਂਵਾਲਾ,ਜਸਵੀਰ ਸਿੰਘ ਗਹਿਰੀ,ਜਗਦੇਵ ਸਿੰਘ ਮਹਿਤਾ,ਪਰਮਿੰਦਰ ਗਹਿਰੀ ਆਦਿ ਆਗੂ ਸਾਮਲ ਸਨ।
Share the post "ਅਗਨੀਵੀਰ ਸਕੀਮ ਦੇ ਵਿਰੋਧ ’ਚ ਸਿੱਧੂਪੁਰ ਜਥੇਬੰਦੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ"