ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

Date:

spot_img

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਮਾਰਚ: ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ।ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਭਾਰਤ ਛੱਡੋ ਅੰਦੋਲਨ ਦੇ ਪ੍ਰੋਗਰਾਮ ਦੀ ਤਿਆਰੀ ਸਬੰਧੀ ਹੋਈ ਮੀਟਿੰਗ

Bathinda News: ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਬਠਿੰਡਾ ਦੀ ਮੀਟਿੰਗ...

‘ਹਰ ਬੂਥ, ਕਾਂਗਰਸ ਮਜ਼ਬੂਤ’; ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਕੀਤੀ ਅਪੀਲ

👉ਵੜਿੰਗ ਨੇ 'ਆਪ' ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੜਨ ਵਾਲੇ ਕਾਂਗਰਸੀਆਂ...

Fazilka Police ਦਾ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁਧ ਵੱਡਾ ਐਕਸ਼ਨ; 2 ਕਾਬੂ

👉ਦੋ ਵੱਖ ਵੱਖ ਮਾਮਲਿਆਂ ਵਿੱਚ ਚੋਰੀਸ਼ੁਦਾ ਸੋਨੇ ਅਤੇ ਚਾਂਦੀ...