21ਜੁਲਾਈ ਨੂੰ ਵਿੱਤ ਮੰਤਰੀ ਨੂੰ ਭੇਜੇ ਜਾਣਗੇ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ 18 ਜੁਲਾਈ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਆਰਥਿਕ ਮੰਗਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਅਣਗੌਲਿਆਂ ਕਰਨ ਤੇ ਸੰਘਰਸ਼ ਵਿੱਢ ਦਿੱਤਾ ਹੈ ।ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਸਕੱਤਰ ਸਰਵਣ ਸਿੰਘ ਔਜਲਾ ਵੱਲੋ 21ਜੁਲਾਈ ਨੂੰ ਪੰਜਾਬ ਦੇ ਸਾਰੇ ਜਿਲ੍ਹਾ ਹੈੱਡਕੁਆਰਟਰਾਂ ਉਪਰ ਰੋਸ ਰੈਲੀਆਂ ਕਰਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂ ਮੰਗ ਪੱਤਰ ਭੇਜਣ ਅਤੇ 07 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ ।ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲਾ ਇਕਾਈ ਬਠਿੰਡਾ ਵੱਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਮੀਟਿੰਗ ਕਰਕੇ 21ਜੁਲਾਈ ਨੂੰ ਜ਼ਿਲ੍ਹਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ । ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ, ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਮੁਲਾਜਮਾਂ ਦੀਆਂ ਸਾਰੀਆਂ ਆਰਥਿਕ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ।ਸਰਕਾਰ ਦੇ ਚਾਰ ਮਹੀਨੇ ਲੰਘਣ ਅਤੇ ਆਪਣੇ ਪਲੇਠੇ ਬਜਟ ਵਿੱਚ ਵੀ ਅਧਿਆਪਕਾਂ ਦੀਆਂ ਆਰਥਿਕ ਮੰਗਾਂ ਜਿਵੇਂ ਕਿ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ , ਸਾਇੰਸ ਪ੍ਰੈਕਟੀਕਲ ਭੱਤਾ, ਹੈਂਡੀਕੈਪਡ ਭੱਤਾ ਸਣੇ 37 ਤਰ੍ਹਾਂ ਦੇ ਭੱਤਿਆਂ ਨੂੰ ਸਰਕਾਰ ਨੇ ਏਜੰਡੇ ਤੇ ਨਹੀਂ ਲਿਆ।ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਤੋਂ ਭੱਜਣ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ।ਜ਼ਿਲ੍ਹਾ ਮੀਤ ਪ੍ਰਧਾਨ ਪਰਵਿੰਦਰ ਸਿੰਘ, ਸਹਿ ਸਕੱਤਰ ਗੁਰਪ੍ਰੀਤ ਸਿੰਘ ਅਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਸਾਰੇ ਅਧਿਆਪਕ ਸਾਥੀਆਂ ਦੇ ਏ. ਸੀ.ਪੀ. ਕੇਸ ਲਟਕੇ ਹੋਏ ਹਨ । ਅਧਿਆਪਕਾਂ ਦੀਆਂ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਸਰਕਾਰ ਵੱਲੋਂ ਜਾਰੀ ਕਰਨ ਬਾਰੇ ਕੋਈ ਚਾਰਾਜੋਈ ਆਰੰਭੀ ਨਹੀਂ ਗਈ ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਉਪਰ ਧਾਰੀ ਚੁੱਪ ਨੂੰ ਸੰਘਰਸ਼ਾਂ ਦੇ ਮੈਦਾਨ ਭਖਾ ਕੇ ਤੋੜਿਆ ਜਾਵੇਗਾ ਅਤੇ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ ।ਜ਼ਿਲ੍ਹਾ ਕਮੇਟੀ ਵੱਲੋਂ ਅਧਿਆਪਕਾਂ ਦੀ ਵੱਡੀ ਪੱਧਰ ਉੱਪਰ ਲਾਮਬੰਦੀ ਕਰਨ ਲਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਡਿਊਟੀਆਂ ਲਾ ਦਿੱਤੀਆਂ ਹਨ । 21ਜੁਲਾਈ ਨੂੰ ਬਠਿੰਡਾ ਜਿਲ੍ਹੇ ਦੇ ਅਧਿਆਪਕਾ ਸਕੂਲਾਂ ਤੋਂ ਸਿੱਧੇ ਅੰਬੇਦਕਰ ਪਾਰਕ ਨੇੜੇ ਮਿੰਨੀ ਸਕੱਤਰੇਤ ਬਠਿੰਡਾ ਪਹੁੰਚ ਕੇ ਰੋਸ ਰੈਲੀ ਕਰਨਗੇ ।ਮੀਟਿੰਗ ਵਿੱਚ ਜ਼ਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਕੌਰ ,ਸਰਬਜੀਤ ਸਿੰਘ ਬਲਜਿੰਦਰ ਸਿੰਘ ਛਤਰਾ ,ਬਲਾਕ ਬਠਿੰਡਾ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ,ਤਲਵੰਡੀ ਸਾਬੋ ਦੇ ਪ੍ਰਧਾਨ ਭੋਲਾ ਰਾਮ, ਭਗਤਾ ਦੇ ਪ੍ਰਧਾਨ ਰਾਜਵਿੰਦਰ ਜਲਾਲ, ਸੰਗਤ ਦੇ ਪ੍ਰਧਾਨ ਰਤਨਜੋਤ ਸ਼ਰਮਾ , ਰਾਮਪੁਰਾ ਦੇ ਮੀਤ ਪ੍ਰਧਾਨ ਵਿਕਾਸ ਗਰਗ ਬਲਾਕ ਕਮੇਟੀਆਂ ਦੇ ਸਕੱਤਰ ਅਮਨਦੀਪ ਸਿੰਘ ਮਾਨਵਾਲਾ, ਸ਼ਮਸ਼ੇਰ ਸਿੰਘ ਪਿੰਡ ਰਾਮਪੁਰਾ ਤੋਂ ਇਲਾਵਾ ਲੈਕਚਰਾਰ ਅਮਰਿੰਦਰ ਸਿੰਘ ਵੀ ਮੀਟਿੰਗ ਵਿੱਚ ਹਾਜਰ ਸਨ।
Share the post "ਅਧਿਆਪਕਾ ਦੀਆਂ ਆਰਥਿਕ ਮੰਗਾਂ ਨੂੰ ਲੈ ਕੇ ਡੀ ਟੀ ਐਫ ਵੱਲੋਂ ਪੰਜਾਬ ਸਰਕਾਰ ਵਿਰੁਧ ਜਿਲ੍ਹਾ ਪੱਧਰੀ ਰੋਸ ਰੈਲੀਆਂ ਦਾ ਐਲਾਨ"