WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਰੋਜ਼ਾਨਾ ਫੀਲਡ ਚ ਰੱਖਣ ਨਜ਼ਰਸਾਨੀ : ਡਿਪਟੀ ਕਮਿਸ਼ਨਰ

ਬਠਿੰਡਾ, 2 ਨਵੰਬਰ : ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਫੀਲਡ ਚ ਜਾਣਾ ਯਕੀਨੀ ਬਣਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਕਾਰਜਾਂ ਦੀ ਰਿਪੋਰਟ ਹਰ-ਰੋਜ਼ ਜਮਾਂ ਕਰਵਾਉਣੀ ਲਾਜ਼ਮੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸਡੀਐਮਜ਼ ਤੋਂ ਇਲਾਵਾ ਕਲੱਸਟਰਾਂ, ਨੋਡਲ ਅਤੇ ਫੀਲਰ ਅਫ਼ਸਰਾਂ ਨਾਲ ਕੀਤੀ ਗਈ ਰੀਵਿਊ ਬੈਠਕ ਦੌਰਾਨ ਕੀਤਾ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਲੱਸਟਰ, ਨੋਡਲ ਅਤੇ ਫੀਲਡ ਅਫ਼ਸਰਾਂ ਕੋਲੋਂ ਹੁਣ ਤੱਕ ਕੀਤੇ ਗਏ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਪਤਾ ਲਗਦਾ ਹੈ ਤਾਂ ਤੁਰੰਤ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਤੇ ਅੱਗ ਬੁਝਾਉਣੀ ਯਕੀਨੀ ਬਣਾਈ ਜਾਵੇ।

ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘਟਾਇਆ ਜਾਵੇ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲਗਾਤਾਰ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰਾਂ ਦੇ ਨਾਲ ਤਾਲਮੇਲ ਰੱਖਣਾ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ।

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਮੀਟਿੰਗ ਦੌਰਾਨ ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਗੁਰਜੀਤ ਸਿੰਘ, ਬੀਡੀਪੀਓਜ਼ ਤੋਂ ਇਲਾਵਾ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰ ਆਦਿ ਹਾਜ਼ਰ ਸਨ।

 

Related posts

ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਡਿਪਟੀ ਕਮਿਸ਼ਨਰ

punjabusernewssite

ਪੰਜਾਬ ਦੇ ‘ਸਭ ਤੋਂ ਛੋਟੀ ਤੇ ਵੱਡੀ ਉਮਰ’ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ

punjabusernewssite

ਬਠਿੰਡਾ ’ਚ ਜਿਆਦਾਤਰ ਉਮੀਦਵਾਰ ਅਪਣੇ ਹੱਕ ਵਿਚ ਨਹੀਂ ਪਾ ਸਕੇ ਅਪਣੀ ਵੋਟ

punjabusernewssite