ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਦਿਹਾਤੀ ਹਲਕੇ ਦਾ ਤੂਫਾਨੀ ਦੌਰਾ ਕੀਤਾ 

Date:

spot_img
ਰਵਾਇਤੀ ਪਾਰਟੀਆਂ ਤੋਂ ਅੱਕੇ ਪੰਜਾਬ ਦੇ ਲੋਕ ਲਿਆਉਣਗੇ ਸਿਆਸੀ ਬਦਲਾਅ – ਅਮਿਤ ਰਤਨ 
ਸੁਖਜਿੰਦਰ ਮਾਨ
ਬਠਿੰਡਾ /ਸੰਗਤ ਮੰਡੀ, 17 ਫਰਵਰੀ:ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਚ ਤੇਜ਼ੀ ਲਿਆਂਦੀ ਜਾ ਰਹੀ ਹੈ  ਇਸੇ ਤਰਾਂ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਵਲੋਂ ਆਪਣੀ ਚੋਣ ਮੁਹਿੰਮ ਦੇ ਆਖਰੀ ਪੜਾਅ ਦੌਰਾਨ ਬਠਿੰਡਾ ਦਿਹਾਤੀ ਹਲਕੇ ਦਾ ਤੂਫਾਨੀ ਦੌਰਾ ਕੀਤਾ ਗਿਆ। ਇਹ ਤੂਫ਼ਾਨੀ ਦੌਰਾ ਕੋਟਫੱਤਾ ਪਿੰਡ ਤੋਂ ਸ਼ੁਰੂ ਹੋ ਕੇ ਕੋਟਸ਼ਮੀਰ ਅਤੇ ਇਸ ਦੇ ਆਸ ਪਾਸ ਦੇ ਵੱਖ ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਸ਼ਾਮ ਨੂੰ ਦਿਉਣ ਜਾ ਕੇ ਸਮਾਪਤ ਹੋਇਆ। ਇਸ  ਦੌਰਾਨ ਪਿੰਡਾਂ ਦੇ ਲੋਕਾਂ ਨੇ ਘਰਾਂ ਤੋਂ ਬਾਹਰ ਆ ਕੇ ਅਮਿਤ ਰਤਨ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਸਮੇਂ ਰਤਨ ਦੇ ਬੱਚੇ ਅਤੇ ਪਰਿਵਾਰ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਸਿਆਸੀ ਬਦਲਾਅ ਲਿਆਉਣ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ ਤੇ ਬਠਿੰਡਾ ਦਿਹਾਤੀ ਸੀਟ ਵੀ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ ।
spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...