ਮਰੀਜਾਂ ਨੂੰ ਠੀਕ ਕਰਨ ਵਿਚ ਨਰਸਾਂ ਦੀ ਅਹਿਮ ਭੂਮਿਕਾ: ਡਾ ਤੇਜਵੰਤ ਸਿੰਘ ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 11 ਮਈ : ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਿਵਲ ਹਸਪਤਾਲ ਪਹੁੰਚ ਕੇ ਸਮੂਹ ਨਰਸਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਰਸਿੰਗ ਕੇਡਰ ਵਲੋਂ ਕੇਕ ਕੱਟ ਕੇ ਨਰਸਿੰਗ ਡੇ ਮਨਾਇਆ ਗਿਆ। ਡਾ ਤੇਜਵੰਤ ਸਿੰਘ ਨੇ ਦੱਸਿਆ ਕਿ ਇਸ ਸਾਲ ‘‘ਸਾਡੀ ਨਰਸ ਹੈ ਸਾਡਾ ਭਵਿੱਖ”ਥੀਮ ਹੇਠ ਵਿਸ਼ਵ ਨਰਸਿਸ ਦਿਵਸ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਮਰੀਜ਼ ਦੇ ਠੀਕ ਹੋਣ ਵਿਚ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਡਾਕਟਰ ਵਲੋਂ ਮਰੀਜ਼ ਦੀ ਹਾਲਤ ਵੇਖ ਕੇ ਉਸਦਾ ਇਲਾਜ ਲਿਖਿਆ ਜਾਂਦਾ ਹੈ ਜਦੋਂ ਕਿ ਨਰਸਾਂ ਵਲੋਂ ਹੀ ਉਸਦੀ ਦੇਖਭਾਲ ਕੀਤੀ ਜਾਂਦੀ ਹੈ। ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਨਾਲ ਵਧੀਆਂ ਵਰਤਾਅ ਕਰਨ ਕਰਕੇ ਡਾ ਤੇਜਵੰਤ ਸਿੰਘ ਨੇ ਸਮੂਹ ਨਰਸਾਂ ਦਾ ਧੰਨਵਾਦ ਕੀਤਾ ਅਤੇ ਹੋਰ ਵਧੀਆ ਕੰਮ ਕਰਨ ਦੀ ਸਲਾਹ ਦਿੱਤੀ ਤਾਂ ਜ਼ੋ ਨਰਸਿੰਗ ਕੈਡਰ ਦਾ ਰੁਤਬਾ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਸਮੂਹ ਨਰਸਿੰਗ ਸਟਾਫ ਵਲੋਂ ਮਰੀਜਾਂ ਦੀ ਤਨੋ^ਮਨੋ ਸੇਵਾ ਕਰਨ ਅਤੇ ਉਨ੍ਹਾਂ ਨਾਲ ਵਧੀਆ ਵਰਤਾਅ ਕਰਨ ਲਈ ਸਹੁੰ ਚੁੱਕੀ ਗਈ। ਇਸ ਮੌਕੇ ਐਸ.ਐਮ.ਓ ਡਾ ਮਨਿੰਦਰਪਾਲ ਸਿੰਘ ਨੇ ਵੀ ਸਮੂਹ ਨਰਸਾਂ ਦੇ ਕੰਮ ਦੀ ਪ੍ਰਸ਼ੰਸ਼ਾ ਕੀਤੀ ਅਤੇ ਨਰਸ ਦਿਵਸ ’ਤੇ ਵਧਾਈ ਦਿੱਤੀ। ਇਸ ਸਮੇਂ ਦਮਨਜੀਤ ਕੌਰ ਨਰਸਿੰਗ ਸਿਸਟਰ, ਵਿਨੋਦ ਖੁਰਾਣਾ, ਬਲਦੇਵ ਸਿੰਘ ਅਤੇ ਸਮੂਹ ਨਰਸਿੰਗ ਸਟਾਫ਼ ਹਾਜ਼ਰ ਸੀ।
ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਸਰਜਨ ਨੇ ਨਰਸਾਂ ਨੂੰ ਦਿੱਤੀ ਵਧਾਈ
7 Views