spot_img
spot_img

ਆਂਗਣਵਾੜੀ ਮੁਲਾਜਮ ਯੂਨੀਅਨ ਨੇ ਬਠਿੰਡਾ ’ਚ ਕੀਤੀ ਜੇਤੂ ਰੈਲੀ

Date:

spot_img

ਸੁਖਜਿੰਦਰ ਮਾਨ
ਬਠਿੰਡਾ, 12 ਮਾਰਚ:ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਬਠਿੰਡਾ ਸਹਿਰੀ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਚੋਣਾਂ ਤੋਂ ਪਹਿਲਾਂ ਹੋਏ ਵਾਧੇ ਦੀ ਖੁਸੀ ਵਿੱਚ ਅੱਜ ਪਰਸ ਰਾਮ ਨਗਰ ਬਠਿੰਡਾ ਵਿਖੇ ਜਿੱਤ ਰੈਲੀ ਕੀਤੀ ਗਈ । ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਸੂਬਾ ਦਫਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਨੂੰ ਸਨਮਾਨਿਤ ਕੀਤਾ ਗਿਆ । ਵਰਨਣਯੋਗ ਹੈ ਕਿ ਆਂਗਣਵਾੜੀ ਵਰਕਰਾਂ ਦਾ ਮਾਣ ਮੱਤਾ 1400 ਰੁਪਏ ਅਤੇ ਹੈਲਪਰਾਂ ਦਾ 1000 ਰੁਪਏ ਵਧਾਇਆ ਗਿਆ ਸੀ । ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਵਰਕਰਾਂ ਦੀ ਮੰਗ ਹੈ ਕਿ ਉਹਨਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ । ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹੋਈ ਹਾਰ ’ਤੇ ਖੁਸੀ ਮਨਾਈ ਅਤੇ ਦੋਸ਼ ਲਗਾਇਆ ਕਿ ਵਿਤ ਮੰਤਰੀ ਰਹਿੰਦਿਆਂ ਉਨ੍ਹਾਂ ਵਰਕਰਾਂ ਤੇ ਹੈਲਪਰਾਂ ਉੱਪਰ ਬਹੁਤ ਅੱਤਿਆਚਾਰ ਕਰਵਾਏ ਸਨ ਅਤੇ ਉਹਨਾਂ ਨੂੰ ਬਠਿੰਡਾ ਵਿਖੇ ਧਰਨੇ ਮੁਜਾਹਰੇ ਕਰਨ ਲਈ ਮਜਬੂਰ ਕੀਤਾ ਸੀ । ਇਸ ਮੌਕੇ ਜਸਵੀਰ ਕੌਰ ਬਠਿੰਡਾ ਬਲਾਕ ਪ੍ਰਧਾਨ ਸਹਿਰੀ , ਅੰਮਿ੍ਰਤਪਾਲ ਕੌਰ ਬੱਲੂਆਣਾ ਦਿਹਾਤੀ ਪ੍ਰਧਾਨ ਬਠਿੰਡਾ , ਸੋਮਾ ਰਾਣੀ , ਦਰਸਨ ਕੌਰ , ਦਰਸਨਾਂ ਰਾਣੀ , ਰੁਪਿੰਦਰ ਕੌਰ , ਸੁਖਦੇਵ ਕੌਰ , ਗੁਰਵਿੰਦਰ ਕੌਰ , ਰੂਪ ਕੌਰ , ਨਵਜੋਤ ਕੌਰ , ਹਰਵੀਰ ਕੌਰ , ਲੀਲਾ ਵੰਤੀ ਤੇ ਕੰਵਲ ਕੌਰ ਆਦਿ ਆਗੂ ਹਾਜਰ ਸਨ ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਦੇ ਉਪ-ਕੁਲਪਤੀ ਵੱਲੋਂ ਸੂਚਨਾ ਤਕਨਾਲੋਜੀ ਅਤੇ ਐਮ.ਐਸ. ਆਫਿਸ ਆਟੋਮੇਸ਼ਨ ਬਾਰੇ ਪੰਜਾਬੀ ਪੁਸਤਕ ਲੋਕ ਅਰਪਿਤ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.)...