ਜਥੇਬੰਦੀ ਦਾ ਸਾਲ 2023 ਦਾ ਕੈਲੰਡਰ ਕੀਤਾ ਗਿਆ ਰਲੀਜ਼
ਸੁਖਜਿੰਦਰ ਮਾਨ
ਬਠਿੰਡਾ,10 ਜਨਵਰੀ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੇ 10 ਜ਼ਿਲਿਆਂ ਦੀਆਂ ਆਗੂਆਂ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ । ਜਿਸ ਦੌਰਾਨ ਜਥੇਬੰਦੀ ਵੱਲੋਂ ਬੀਤੇ ਸਮੇਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਯੂਨੀਅਨ ਦਾ ਸਾਲ 2023 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਮੀਟਿੰਗ ਵਿਚ ਬੋਲਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਲ 2022 ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਇਕ ਵੀ ਮੰਗ ਨਹੀਂ ਮੰਨੀ ਤੇ ਸਾਰਾ ਸਾਲ ਲਾਰਿਆਂ ਵਿਚ ਹੀ ਲੰਘਾ ਦਿੱਤਾ । ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਹ ਵਾਹਦਾ ਕੀਤਾ ਸੀ ਕਿ ਜੇਕਰ ਸੂਬੇ ਵਿਚ ਉਹਨਾਂ ਦੀ ਸਰਕਾਰ ਬਣੀ ਤਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ । ਪਰ ਮਾਣ ਭੱਤਾ ਦੁੱਗਣਾ ਤਾਂ ਕੀ ਕਰਨਾ ਸੀ ਉਲਟਾ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਨਹੀਂ ਮਿਲੀਆਂ ਤੇ ਤਨਖਾਹਾਂ ਲੈਣ ਲਈ ਵੀ ਉਹਨਾਂ ਨੂੰ ਸੰਘਰਸ਼ ਕਰਨਾ ਪਿਆ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ । ਮੁੱਖ ਮੰਤਰੀ ਭਗਵੰਤ ਮਾਨ ਜਥੇਬੰਦੀ ਦੀਆਂ ਆਗੂਆਂ ਨੂੰ ਮੀਟਿੰਗ ਕਰਨ ਦਾ ਸਮਾਂ ਦੇਣ ।
ਸੂਬਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ , ਨੂੰ ਅਜੇ ਤੱਕ ਵਾਪਸ ਸੈਂਟਰਾਂ ਵਿਚ ਨਹੀਂ ਭੇਜਿਆ ਗਿਆ । ਜਿਸ ਕਰਕੇ ਆਂਗਣਵਾੜੀ ਸੈਂਟਰ ਖਾਲੀ ਹੋਏ ਪਏ ਹਨ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 -5 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ। ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਇਸ ਮੌਕੇ ਬੋਲਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨਣ ਤੋਂ ਆਨਾ ਕਾਨੀ ਕੀਤੀ ਤਾਂ ਜਥੇਬੰਦੀ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ। ਮੀਟਿੰਗ ਵਿਚ ਸ਼ਿੰਦਰਪਾਲ ਕੌਰ ਥਾਂਦੇਵਾਲਾ, ਬਲਵੀਰ ਕੌਰ ਮਾਨਸਾ , ਗੁਰਮੀਤ ਕੌਰ ਗੋਨੇਆਣਾ , ਗੁਰਮੀਤ ਕੌਰ ਦਬੜੀਖਾਨਾ , ਸ਼ੀਲਾ ਦੇਵੀ ਫਿਰੋਜ਼ਪੁਰ , ਰੇਸ਼ਮਾਂ ਰਾਣੀ ਫਾਜ਼ਿਲਕਾ , ਕੁਲਜੀਤ ਕੌਰ ਗੁਰੂ ਹਰਸਹਾਏ , ਜਸਵਿੰਦਰ ਕੌਰ ਬੱਬੂ ਦੋਦਾ , ਕਿਰਨਜੀਤ ਕੌਰ ਭੰਗਚੜੀ , ਗਗਨਦੀਪ ਕੌਰ ਮੱਲਣ , ਛਿੰਦਰਪਾਲ ਕੌਰ ਜਲਾਲਾਬਾਦ , ਸਤਵੰਤ ਕੌਰ ਤਲਵੰਡੀ , ਗੁਰਮੇਲ ਕੌਰ ਝੁਨੀਰ , ਜਸਪਾਲ ਕੌਰ ਝੁਨੀਰ , ਸਰਬਜੀਤ ਕੌਰ ਮਹਿਰਾਜ ਵਾਲਾ , ਜਸਵੀਰ ਕੌਰ ਬਠਿੰਡਾ , ਅੰਮ੍ਰਿਤਪਾਲ ਕੌਰ ਬੱਲੂਆਣਾ , ਵੀਰਪਾਲ ਕੌਰ ਉੱਡਤ , ਪਰਮਜੀਤ ਕੌਰ ਰੁਲਦੂ ਵਾਲਾ , ਕਰਮਜੀਤ ਕੌਰ ਢਾਬ ਗੁਰੂ ਕੀ , ਮਨਮੀਤ ਕੌਰ ਨਥਾਨਾ , ਸ਼ੀਲਾ ਦੇਵੀ ਫਾਜ਼ਿਲਕਾ , ਜਸਵਿੰਦਰ ਕੌਰ ਹਰੀ ਨੌਂ , ਭੋਲੀ ਮਹਿਲ ਕਲਾਂ , ਇੰਦਰਜੀਤ ਕੌਰ ਸਰਵਰ ਖੂਈਆਂ , ਗੁਰਵੰਤ ਕੌਰ ਅਬੋਹਰ , ਸਰਬਜੀਤ ਕੌਰ ਫਰੀਦਕੋਟ ਅਤੇ ਅਤੇ ਹਰਵਿੰਦਰ ਕੌਰ ਜੈਤੋ ਆਦਿ ਆਗੂ ਮੌਜੂਦ ਸਨ ।
Share the post "ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਠਿੰਡਾ ਵਿਖੇ ਕੀਤੀ 10 ਜ਼ਿਲਿਆਂ ਦੀਆਂ ਆਗੂਆਂ ਨਾਲ ਮੀਟਿੰਗ"