ਨਵੀਂ ਵਿੱਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਦੀ ਮੰਗ
ਬਠਿੰਡਾ, 26 ਸਤੰਬਰ: ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੇ ਹੱਲਾ ਬੋਲਣ ਲਈ ਪ੍ਰੋਗਰਾਮ ਉਲੀਕ ਲਿਆ ਹੈ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ।
ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ
ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਨੇ ਆਈ ਸੀ ਡੀ ਐਸ ਸਕੀਮ ਸ਼ੁਰੂ ਕੀਤੀ ਸੀ ਤੇ ਇਸ ਸਕੀਮ ਨੂੰ ਚੱਲਦਿਆਂ ਲਗਭਗ 48 ਸਾਲ ਬੀਤ ਚੁੱਕੇ ਹਨ । ਪਰ ਹੈਰਾਨੀ ਭਰੀ ਗੱਲ ਹੈ ਕਿ ਐਨਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ । ਜਿਸ ਕਰਕੇ ਜਥੇਬੰਦੀ ਨੂੰ ਭਾਰੀ ਸੰਘਰਸ਼ਾਂ ਵਿਚੋਂ ਗੁਜ਼ਰਨਾ ਪਿਆ ਹੈ ਤੇ ਜੇਲਾਂ ਤੱਕ ਜਾਣਾ ਪਿਆ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨਵੀਂ ਵਿੱਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਵੇ ਅਤੇ ਹੈਲਪਰਾਂ ਨੂੰ ਚੋਥੇ ਦਰਜੇ ਦਾ ਗਰੇਡ ਦਿੱਤਾ ਜਾਵੇ ।
ਵਕੀਲ ਦੀ ਕੁੱਟਮਾਰ ਕਰਨ ਵਾਲੇ ਐਸ.ਪੀ. ਸਹਿਤ ਅੱਧੀ ਦਰਜ਼ਨ ਪੁਲਸੀਆਂ ’ਤੇ ਅਦਾਲਤ ਦੇ ਆਦੇਸ਼ਾਂ ਬਾਅਦ ਪਰਚਾ ਦਰਜ਼
2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਜਿੰਨਾ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਸੀ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ।ਉਹਨਾਂ ਇਹ ਵੀ ਕਿਹਾ ਕਿ ਡੇਢ ਸਾਲ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ ਜਦੋਂ ਕਿ ਵਰਕਰਾਂ ਤੇ ਹੈਲਪਰਾਂ ਸਾਲ ਭਰ ਤਨਖਾਹਾਂ ਨੂੰ ਵੀ ਤਰਸਦੀਆਂ ਰਹੀਆਂ ਹਨ ਤੇ ਉਹਨਾਂ ਦੀ ਗੱਲ ਨਹੀਂ ਸੁਣੀ ਗਈ । ਉਹਨਾਂ ਕਿਹਾ ਕਿ ਹੁਣ ਜਥੇਬੰਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹੈ ਤੇ ਵਰਕਰਾਂ ਤੇ ਹੈਲਪਰਾਂ ਸਰਕਾਰ ਦੀ ਕਿਸੇ ਘੁਰਕੀ ਤੋਂ ਨਹੀਂ ਡਰਦੀਆਂ।
Share the post "ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ: ਗੁਰਮੀਤ ਕੌਰ"