ਆਂਗਣਵਾੜੀ ਮੁਲਾਜ਼ਮ ਯੂਨੀਅਨ ਮੁੱਖ ਮੰਤਰੀ ਦੇ ਨਾਮ ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਰਾਹੀ ਭੇਜੇਗੀ ਮੰਗ ਪੱਤਰ

Date:

spot_img

ਸੁਖਜਿੰਦਰ ਮਾਨ
ਬਠਿੰਡਾ, 21 ਨਵੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਯੂਨੀਅਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਰਾਹੀ ਮੰਗ ਪੱਤਰ ਭੇਜੇਗੀ। ਇਸ ਸਬੰਧ ਵਿੱਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ ਤੇ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕਰ ਲਈ ਹੈ । ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਕੋਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮਨਵਾਉਣ ਲਈ 25 ਨਵੰਬਰ ਨੂੰ ਸੂਬੇ ਭਰ ਵਿਚ ਤਹਿਸੀਲ ਪੱਧਰ ਤੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ ਅਤੇ 3 ਤੇ 4 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲ ਕੇ ਉਹਨਾਂ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ ਤੇ ਇਹ ਮੰਗ ਕੀਤੀ ਜਾਵੇਗੀ ਕਿ ਜਥੇਬੰਦੀ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਾ ਕੇ ਮੀਟਿੰਗ ਕਰਵਾਈ ਜਾਵੇ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਤੇ ਗੌਰ ਨਾ ਕੀਤੀ ਗਈ ਤਾਂ ਸੰਘਰਸ਼ ਵੱਡੇ ਪੱਧਰ ਤੇ ਕੀਤਾ ਜਾਵੇਗਾ । ਯੂਨੀਅਨ ਦੀ ਜਿਲਾ ਪ੍ਰਧਾਨ ਗੁਰਮੀਤ ਕੌਰ ਅਤੇ ਬਲਾਕ ਪ੍ਰਧਾਨ ਜਸਬੀਰ ਕੌਰ ਬਠਿੰਡਾ ਅਤੇ ਅੰਮ੍ਰਿਤਪਾਲ ਕੌਰ ਬੱਲੂਆਣਾ ਨੇ ਕਿਹਾ ਕਿ ਪਿਛਲੇਂ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ ਮੰਗਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ । ਇਸ ਲਈ ਜਥੇਬੰਦੀ ਦੀ ਮੰਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਨ ਦਾ ਸਮਾਂ ਦੇਣ ਅਤੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ ।

spot_img
spot_img

Share post:

Popular

More like this
Related

ਘਰ, ਗੱਡੀ ਜਾਂ ਨਿੱਜੀ ਕਰਜ਼ਾ ਲੈਣ ਵਾਲਿਆਂ ਨੂੰ ਝਟਕਾ

ਨਿਊਜ਼ ਡੈਸਕ: ਲੋਨ ਲੈਣ ਦੀ ਤਿਆਰੀ ਕਰ ਰਹੇ ਹੋ?...

Space ਵਿੱਚ ਭੇਜੀ ਜਾਵੇਗੀ ਸਕੌਚ ਵਿਸਕੀ!

ਨਿਊਜ਼ ਡੈਸਕ: ਜ਼ਰਾ ਕਲਪਨਾ ਕਰੋ! ਇੱਕ ਪਾਸੇ ਧਰਤੀ ਉੱਤੇ...

ਨਗਰ ਨਿਗਮ ਬਠਿੰਡਾ ਵੱਲੋਂ ਸਫ਼ਾਈ ਕਰਮਚਾਰੀਆਂ ਲਈ ਤਿੰਨ ਰੋਜ਼ਾ ਸਿਹਤ ਜਾਂਚ ਕੈਂਪ ਲਗਾਇਆ ਗਿਆ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫ਼ਾਈ ਕਰਮਚਾਰੀਆਂ ਦੀ ਸਿਹਤ...

Moga Police ਵੱਲੋਂ ਗੁੰਮ ਹੋਏ 300 ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ, ਅਸਲ ਮਾਲਕਾਂ ਨੂੰ ਕੀਤੇ ਵਾਪਸ

Moga News: IG ਫਰੀਦਕੋਟ ਰੇਂਜ ਸ੍ਰੀਮਤੀ ਨੀਲੰਬਰੀ ਜਗਦਲੇ ਵਿਜੇ,...