WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਂਗਣਵਾੜੀ ਯੂਨੀਅਨ ਦੇ ਮਾਲਵਾ ਖੇਤਰ ਨਾਲ ਸਬੰਧਿਤ ਆਗੂਆਂ ਦੀ ਮੀਟਿੰਗ ਹੋਈ

ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਜਾਇਆ ਜਾਵੇਗਾ ਸੰਘਰਸ਼ ਦਾ ਬਿਗੁਲ – ਹਰਗੋਬਿੰਦ ਕੌਰ 
ਬਠਿੰਡਾ , 14 ਨਵੰਬਰ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਮਾਲਵਾ ਖੇਤਰ ਨਾਲ ਸਬੰਧਿਤ ਆਗੂਆਂ ਦੀ ਇੱਕ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ । ਦਿਸ ਦੌਰਾਨ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮਾਣ ਭੱਤੇ ਨੂੰ ਤਰਸਦੀਆਂ ਹਨ ਤੇ ਕਦੇ ਵੀ ਸਮੇਂ ਸਿਰ ਮਾਣ ਭੱਤਾ ਨਹੀਂ ਮਿਲਿਆ । ਐਨ ਜੀ ਓ ਅਧੀਨ ਆਉਂਦੇ ਬਲਾਕਾਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ 6-6 ਮਹੀਨੇ ਅਤੇ 9-9 ਮਹੀਨੇ ਮਾਣ ਭੱਤਾ ਉਡੀਕਦਿਆਂ ਨੂੰ ਲੰਘ ਜਾਂਦੇ ਹਨ ।
ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਕੀਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਬਣੀ ਤਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਪਰ ਦੁੱਗਣਾ ਤਾਂ ਕੀ ਕਰਨਾ ਸੀ ਜਿਹੜਾ ਮਿਲਦਾ ਸੀ ਉਹ ਵੀ ਨਹੀਂ ਦਿੱਤਾ ਜਾ ਰਿਹਾ ।ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਗਰੇਡ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ । ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪੂਰਕ ਅਹਾਰ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ ।
ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਮਹੀਨੇ ਵਿੱਚ ਪੋਸ਼ਣ ਅਭਿਆਨ ਦੇ ਤਹਿਤ ਦੋ ਪ੍ਰੋਗਰਾਮ ਕੀਤੇ ਜਾਂਦੇ ਹਨ । ਜਿੰਨਾ ਲਈ ਖ਼ਰਚਾ ਪ੍ਰਤੀ ਮਹੀਨਾ 500 ਰੁਪਏ ਦਾ ਬਜ਼ਟ ਸਰਕਾਰ ਵੱਲੋਂ ਵਰਕਰਾਂ ਨੂੰ ਦੇਣ ਲਈ ਉਪਲੱਬਧ ਹੈ । ਪ੍ਰੰਤੂ ਪਿਛਲੇਂ ਚਾਰ ਸਾਲਾਂ ਤੋਂ ਇਹ ਪੈਸੇ ਨਹੀਂ ਦਿੱਤੇ ਜਾ ਰਹੇ । ਪਰ ਇਹ ਪ੍ਰੋਗਰਾਮ ਹਰ ਮਹੀਨੇ ਕਰਵਾਏ ਜਾ ਰਹੇ ਹਨ ਤੇ ਵਰਕਰਾਂ ਪੱਲਿਉਂ ਪੈਸੇ ਖ਼ਰਚ ਰਹੀਆਂ ਹਨ ।ਉਹਨਾਂ ਕਿਹਾ ਕਿ ਵਰਦੀ ਭੱਤੇ ਦੇ ਪੈਸੇ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ ਦੀ ਥਾਂ ਦੋ ਰੁਪਏ ਦਿੱਤੇ ਜਾਣ ਕਿਉਕਿ ਗੈਸ ਸਿਲੰਡਰ ਦੇ ਭਾਅ ਅਸਮਾਨੀ ਚੜ੍ਹ  ਗਏ ਹਨ ।
ਆਂਗਣਵਾੜੀ ਸੈਂਟਰਾਂ ਦੀਆਂ  ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ।‌ ਹਜ਼ਾਰਾਂ ਆਂਗਣਵਾੜੀ ਸੈਂਟਰਾਂ ਵਿੱਚ ਮੁੱਢਲੀਆਂ ਲੋੜੀਂਦੀਆਂ ਚੀਜ਼ਾਂ ਜਿਵੇਂ ਗੈਸ ਸਿਲੰਡਰ , ਬਰਤਨ , ਦਰੀਆਂ , ਫਰਨੀਚਰ , ਕੰਨਟੇਨਰ ਆਦਿ ਨਹੀਂ ਹਨ  , ਇਹਨਾਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਵੇ । ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਪਿਛਲੇਂ ਕਈ ਸਾਲਾਂ ਤੋਂ ਰਜਿਸਟਰ ਅਤੇ ਹੋਰ ਲੋੜੀਂਦੇ ਕਾਗਜ਼ ਪੱਤਰ ਨਹੀਂ ਦਿੱਤੇ ਜਾ ਰਹੇ ਅਤੇ ਨਾ ਹੀ ਸੈਂਟਰਾਂ ਦੀ ਸਾਫ਼ ਸਫ਼ਾਈ ਕਰਨ ਲਈ ਕੋਈ ਸਮਾਨ ਦਿੱਤਾ ਜਾ ਰਿਹਾ ।‌ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਅਤੇ ਮਸਲਿਆਂ ਤੇ ਗੌਰ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ ।‌
ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ , ਗੁਰਮੀਤ ਕੌਰ ਗੋਨੇਆਣਾ , ਗੁਰਮੀਤ ਕੌਰ ਦਬੜੀਖਾਨਾ , ਦਲਜੀਤ ਕੌਰ ਬਰਨਾਲਾ , ਕੁਲਜੀਤ ਕੌਰ ਗੁਰੂ ਹਰਸਹਾਏ , ਸ਼ੀਲਾ ਦੇਵੀ ਫਾਜ਼ਿਲਕਾ , ਸ਼ਿੰਦਰਪਾਲ ਕੌਰ ਜਲਾਲਾਬਾਦ , ਕਿਰਨਜੀਤ ਕੌਰ ਭੰਗਚੜੀ , ਖੁਸ਼ਪਾਲ ਕੌਰ ਭਾਗਥਲਾ , ਹਰਵਿੰਦਰ ਕੌਰ ਜੈਤੋ , ਲੀਲਾਵਤੀ , ਸਰਬਜੀਤ ਕੌਰ ਮਹਿਰਾਜ , ਲਾਭ ਕੌਰ ਸੰਗਤ , ਬਲਵਿੰਦਰ ਕੌਰ ਜੱਜਲ , ਜਸਵਿੰਦਰ ਕੌਰ ਭਗਤਾ , ਸੁਰਿੰਦਰ ਕੌਰ ਝੁਨੀਰ , ਭੋਲੀ ਕੌਰ ਮਹਿਲਕਲਾਂ , ਹਰਪਾਲ ਕੌਰ ਬਰਨਾਲਾ , ਰਾਜ ਕੌਰ ਘੱਲ ਖੁਰਦ , ਰਾਜਿੰਦਰ ਕੌਰ ਮੁਕਤਸਰ , ਕੁਲਵੰਤ ਕੌਰ ਲੁਹਾਰਾ , ਜਸਵੀਰ ਕੌਰ ਚੜਿੱਕ ਅਤੇ ਜਸਪਾਲ ਕੌਰ ਮੋਗਾ ਆਦਿ ਆਗੂ ਮੌਜੂਦ ਸਨ ।

Related posts

ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਅਗਲੇ ਸੰਘਰਸ਼ ਦਾ ਐਲਾਨ

punjabusernewssite

ਤਨਖਾਹਾਂ ਵਿਚ ਨਿਗੂਣੇ ਵਾਧੇ ਨੂੰ ਲਾਗੂ ਕਰਵਾਉਣ ਲਈ ਪਾਵਰਕਾਮ ਦੇ ਠੇਕਾਂ ਕਾਮਿਆਂ ਨੇ ਕੀਤਾ ਰੋਸ਼ ਮਾਰਚ

punjabusernewssite

ਫੌਜ ਤੇ ਪੰਜਾਬ ਪੁਲਿਸ ਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਕਾਲਝਰਾਣੀ ਕੈਂਪ ’ਚ ਦਿੱਤੀ ਜਾਵੇਗੀ ਮੁਫਤ ਸਿਖਲਾਈ

punjabusernewssite