WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਨੂੰ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਉਣਗੀਆਂ

ਆਪ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣਗੀਆਂ ਤੇ ਉਸ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ । ਇਹ ਜਾਣਕਾਰੀ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਨੇ ਦਿੱਤੀ । ਉਹਨਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ ਤੇ ਮਹਿੰਗਾਈ ਦੇ ਯੁੱਗ ਵਿੱਚ ਔਖ ਭਰੀ ਜ਼ਿੰਦਗੀ ਕੱਟ ਰਹੀਆਂ ਹਨ ।

ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਦੋ ਪ੍ਰੋਗਰਾਮ ਉਲੀਕੇ ਗਏ ਸਨ । 6 ਅਗਸਤ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੁੱਜ ਕੇ ਪੰਜਾਬ ਸਰਕਾਰ ਅਤੇ ਮੰਤਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ ਜਦੋਂ ਕਿ ਸੰਘਰਸ਼ ਦਾ ਦੂਜਾ ਪ੍ਰੋਗਰਾਮ 15 ਅਗਸਤ ਵਾਲੇ ਦਿਨ ਰੱਖਿਆ ਗਿਆ ਹੈ । ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਉਹਨਾਂ ਦੋਸ਼ ਲਗਾਇਆ ਹੈ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਿੰਨ ਵਾਰ ਜਥੇਬੰਦੀ ਦੀਆਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਾਰਾ ਲੱਪਾ ਲਾ ਕੇ ਤੋਰ ਦਿੰਦੀ ਸੀ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ ।

BLO ਯੂਨੀਅਨ ਇਕਾਈ ਦਾ ਵਫ਼ਦ ਮੁਸ਼ਕਲਾਂ ਦੇ ਹੱਲ ਲਈ ਏਡੀਸੀ ਡੀ ਨੂੰ ਮਿਲਿਆ

ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਜਿੰਨਾ ਆਂਗਣਵਾੜੀ ਸੈਂਟਰਾਂ ਵਿੱਚ ਅਜੇ ਤੱਕ ਰਾਸ਼ਨ ਬਣਾਉਣ ਲਈ ਗੈਸ ਸਿਲੰਡਰ , ਬਰਤਨ ਤੇ ਬੱਚਿਆਂ ਦੇ ਬੈਠਣ ਲਈ ਦਰੀਆਂ ਆਦਿ ਨਹੀਂ ਦਿੱਤੀਆਂ ਗਈਆਂ ਉਹਨਾਂ ਨੂੰ ਤੁਰੰਤ ਇਹ ਸਮਾਨ ਮੁਹੱਈਆ ਕਰਵਾਇਆ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਈਆਂ ਜਾਣ । ਉਹਨਾਂ ਕਿਹਾ ਕਿ ਜਥੇਬੰਦੀ ਦੀ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਇਸ ਤੋਂ ਵੀ ਵੱਡਾ ਕੀਤਾ ਜਾਵੇਗਾ ।

Related posts

3 ਨਵੰਬਰ ਦਿੱਲੀ ਧਰਨੇ ਦੀਆਂ ਤਿਆਰੀਆਂ ਲਈ ਬਠਿੰਡਾ ਵਿੱਚ ਕੱਢਿਆ ਮਾਰਚ

punjabusernewssite

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ

punjabusernewssite

ਸੂਬਾ ਆਗੂ ਰਵੀਪਾਲ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਇੰਪ:ਫੈਡਰੇਸਨ ਚਾਹਲ ਗਰੁੱਪ ਵਿੱਚ ਸ਼ਾਮਲ ਹੋਏ

punjabusernewssite