spot_img
spot_img

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫ਼ੂਕੇ ਪੰਜਾਬ ਸਰਕਾਰ ਦੇ ਪੁਤਲੇ

Date:

spot_img

ਸੁਖਜਿੰਦਰ ਮਾਨ
ਬਠਿੰਡਾ, 23 ਦਸੰਬਰ: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਅੱਜ ਬਲਾਕ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਜਿਲ੍ਹਾ ਜਨਰਲ ਸਕੱਤਰ ਗੁਰਮੀਤ ਕੌਰ ਦੀ ਅਗਵਾਈ ਹੇਠ ਪਿੰਡ ਨਹੀਆਂ ਵਾਲਾ ਵਿੱਚ ਅਤੇ ਬਠਿੰਡਾ ਸਹਿਰੀ ਦੇ ਵਾਰਡ 32 ਤੋਂ 38 ਵਿਚ ਸਰਕਲ ਪ੍ਰਧਾਨ ਗੁਰਚਰਨ ਕੌਰ ਵਲੋਂ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਗਏ ਤੇ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਆਗੂਆਂ ਨੇ ਦੋਸ ਲਗਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇਂ ਪੰਜ ਸਾਲਾਂ ਦੌਰਾਨ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ , ਜਿਸ ਕਰਕੇ ਉਹਨਾਂ ਨੂੰ ਸੰਘਰਸ ਦੇ ਰਾਹ ਤੁਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਨਰਸਰੀ ਟੀਚਰ ਦਾ ਦਰਜਾ ਵਰਕਰ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ ।ਇਸ ਮੌਕੇ ਵੀਰਪਾਲ ਕੌਰ,ਦਲਜੀਤ ਕੌਰ,ਬਲਜੀਤ ਕੌਰ, ਮਨਪ੍ਰੀਤ ਕੌਰ,ਕਿਰਨਾਂ ਰਾਣੀ, ਸਰਬਜੀਤ ਕੌਰ,ਅਮਨਦੀਪ ਕੌਰ ਅਤੇ ਹੋਰ ਵਰਕਰ, ਹੈਲਪਰ ਮੌਜੂਦ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...