ਸੁਖਜਿੰਦਰ ਮਾਨ
ਬਠਿੰਡਾ, 13 ਜੂਨ: ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ (ਆਈਐਚਐਮ) ਦੀ ਸਥਾਪਨਾ 2008 ਚ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੁਆਰਾ ਕੀਤੀ ਗਈ ਸੀ। ਇਹ ਨੈਸ਼ਨਲ ਕਾਉਂਸਿਲ ਫਾਰ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਦੇ ਅਧੀਨ ਇੱਕ ਸਿਖਰ ਸੰਸਥਾ), ਨੋਇਡਾ ਨਾਲ ਮਾਨਤਾ ਪ੍ਰਾਪਤ ਹੈ। ਇੰਡੀਅਨ ਹੋਟਲ ਮੈਨੇਜ਼ਮੈਂਟ ਇੱਕ ਹੋਟਲ ਪ੍ਰਬੰਧਨ ਕਾਲਜ ਹੈ। ਇਹ ਜਾਣਕਾਰੀ ਇੰਡੀਅਨ ਹੋਟਲ ਮੈਨੇਜ਼ਮੈਂਟ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜਨੀਤ ਕੋਹਲੀ ਨੇ ਦੱਸਿਆ ਕਿ ਇੰਡੀਅਨ ਹੋਟਲ ਮੈਨੇਜ਼ਮੈਂਟ ਵਿਦਿਆਰਥੀਆਂ ਲਈ ਡਿਗਰੀ, ਡਿਪਲੋਮਾ, ਸ਼ਿਲਪਕਾਰੀ ਤੇ ਛੋਟੀ ਮਿਆਦ ਦੇ ਕੋਰਸ ਕਰਵਾਉਂਦਾ ਹੈ ਤੇ ਇਨ੍ਹਾਂ ਸਾਰੇ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪੇਸ਼ੇਵਰ ਕੋਰਸ ਜੋ ਕਿ ਵਿਦਿਆਰਥੀਆਂ ਨੂੰ ਸਵੈ-ਨਿਰਭਰ ਤੇ ਆਤਮ-ਵਿਸ਼ਵਾਸ ਦੇ ਯੋਗ ਬਣਾਉਂਦੇ ਹਨ। ਇਹ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਹੋਟਲ ਅਤੇ ਸੈਰ-ਸਪਾਟਾ ਉਦਯੋਗ ਲਈ ਚੰਗੀ ਤਰ੍ਹਾਂ ਤਿਆਰ ਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਿਗਰੀ ਪ੍ਰੋਗਰਾਮ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦਿੱਲੀ ਦੁਆਰਾ ਮਾਨਤਾ ਪ੍ਰਾਪਤ ਹੈ।ਆਈਐਚਐਮ ਨੇ ਮਲਟੀਪਲ ਐਂਟਰੀ ਅਤੇ ਐਗਜ਼ਿਟ ਦੇ ਐਨਈਪੀ ਮਾਡਲ ਨੂੰ ਅਪਣਾਇਆ ਹੈ। ਇਹ ਸੰਸਥਾ ਸੀਬੀਐਸਪੀ ਦੇ ਅਧੀਨ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਦੇ ਸਪਾਂਸਰਡ ਪ੍ਰੋਗਰਾਮ ਵੀ ਚਲਾ ਰਹੀ ਹੈ। ਇਨ੍ਹਾਂ ਕੋਰਸਾਂ ਵਿੱਚ ਇਸ ਪ੍ਰੋਗਰਾਮ ਅਧੀਨ ਰਜਿਸਟਰਡ ਉਮੀਦਵਾਰਾਂ ਨੂੰ ਭੋਜਨ ਉਤਪਾਦਨ, ਬੇਕਰੀ ਅਤੇ ਹੋਰ ਕੋਰਸਾਂ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐਚਐਸਆਰਟੀ ਵਿਦਿਆਰਥੀਆਂ ਦਾ ਇੱਕ ਬੈਚ ਜੂਨ 2023 ਵਿੱਚ ਸਫਲਤਾਪੂਰਵਕ ਪੂਰਾ ਹੋ ਗਿਆ ਹੈ ਤੇ ਉਹ ਹੁਣ ਆਲੇ-ਦੁਆਲੇ ਦੇ ਵੱਖ-ਵੱਖ ਹੋਟਲਾਂ, ਰੈਸਟੋਰੈਂਟਾਂ ਅਤੇ ਫੂਡ ਕੋਰਟਾਂ ਵਿੱਚ ਆਪਣੀ ਪ੍ਰੈਕਟੀਕਲ ਸਿਖਲਾਈ ’ਤੇ ਹਨ। ਉਨ੍ਹਾਂ ਕਿਹਾ ਕਿ ਪਰਾਹੁਣਚਾਰੀ ਉਦਯੋਗ ਅੱਜ ਸਭ ਤੋਂ ਤੇਜ਼ੀ ਨਾਲ ਵਧ ਰਹੇ ਉਦਯੋਗਾਂ ਵਿੱਚੋਂ ਇੱਕ ਹੈ ਅਤੇ ਭੋਜਨ, ਪੀਣ ਵਾਲੇ ਪਦਾਰਥ ਅਤੇ ਰਿਹਾਇਸ਼ ਸਬੰਧੀ ਦੀ ਮੰਗ ਕਦੇ ਵੀ ਘੱਟ ਨਹੀਂ ਹੋਵੇਗੀ ਇਹ ਉਦਯੋਗ ਹਮੇਸ਼ਾ ਵਧਦਾ ਰਹੇਗਾ। ਇਨ੍ਹਾਂ ਕੋਰਸਾਂ ਨੂੰ ਪੂਰਾ ਕਰਨ ਤੋਂ ਬਾਅਦ ਵਿਦਿਆਰਥੀ ਹੋਟਲ ਅਤੇ ਰੈਸਟੋਰੈਂਟ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ। ਡਿਗਰੀ ਪ੍ਰੋਗਰਾਮ ਦੇ ਪੂਰਾ ਹੋਣ ਤੋਂ ਬਾਅਦ ਸਾਰੇ ਹੋਟਲ ਰੈਸਟੋਰੈਂਟਾਂ ਤੇ ਕਰੂਜ਼ ਲਾਈਨਾਂ, ਏਅਰਲਾਈਨਾਂ ਲਈ ਪਲੇਸਮੈਂਟ ਉਪਲਬਧ ਹੈ।
ਆਈਐਚਐਮ ਚ ਡਿਗਰੀ, ਡਿਪਲੋਮਾ ਤੇ ਸਰਟੀਫਿਕੇਟ ਲਈ ਦਾਖਲੇ ਸ਼ੁਰੂ
5 Views