ਆਓ ਨਿਡਰ ਅਤੇ ਨਿਰਪੱਖ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੀਏ: ਡਾ ਤੇਜਵੰਤ ਸਿੰਘ ਢਿੱਲੋਂ

Date:

spot_img

ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ :ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਸਰਜਨ ਦਫਤਰ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਸਮੂਹ ਜਿਲ੍ਹਾ ਅਧਿਕਾਰੀਆਂ ਅਤੇ ਦਫਤਰੀ ਸਟਾਫ ਨੇ ਭਾਗ ਲਿਆ। ਇਸ ਮੌਕੇ ਡਾ ਢਿੱਲੋਂ ਨੇ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਿਡਰ ਅਤੇ ਨਿਰਪੱਖ ਹੋ ਕੇ ਕਰਨੀ ਚਾਹੀਦੀ ਹੈ ਅਤੇ ਜੁੰਮੇਵਾਰ ਨਾਗਰਿਕ ਦੇ ਤੌਰ ਤੇ ਵੋਟ ਜਰੂਰ ਪਾਉਣੀ ਚਾਹੀਦੀ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਵੱਲੋਂ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਅਤੇ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ ਅਤੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਪ੍ਰਣ ਕੀਤਾ ਗਿਆ।ਇਸ ਮੌਕੇ ਡਾ ਅਨੂਪਮਾ ਸ਼ਰਮਾ ਸਹਾਇਕ ਸਿਵਲ ਸਰਜਨ, ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫ਼ਸਰ, ਡਾ ਰਮਨ ਕੁਮਾਰ ਡੀਐਮਸੀ, ਡਾ ਸ਼ਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ, ਸ੍ਰੀ ਵਿਕਾਸ ਮਿੱਤਲ, ਡਾ ਹਰਿੰਦਰਪਾਲ ਸਿੰਘ, ਕੁਲਵੰਤ ਸਿੰਘ, ਵਿਨੋਦ ਖੁਰਾਣਾ, ਗਗਨਦੀਪ ਸਿੰਘ, ਹਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਅਤੇ ਦਫਤਰ ਦਾ ਸਮੂਹ ਸਟਾਫ ਹਾਜਿਰ ਸੀ।

spot_img
spot_img
spot_img

Share post:

Popular

More like this
Related

Amritsar ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ...

Punjab Police ਵਿੱਚ ਵੱਡਾ ਫੇਰਬਦਲ; IG ਤੇ DIG ਸਮੇਤ ਕਈ SSP ਬਦਲੇ, ਦੇਖੋ List

Chandigarh News: Punjab Police ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ...