ਆਗਾਮੀ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਕਸੀ ਕਮਰ

Date:

spot_img

ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ
ਪੰਜਾਬ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾ ‘ਚ ਵੀ ਆਪ ਪ੍ਰਾਪਤ ਕਰੇਗੀ ਵੱਡੀ ਜਿੱਤ: ਜਰਨੈਲ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਈ: ਪੰਜਾਬ ‘ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ ‘ਆਪ‘ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਗਈ।
ਦੱਸਦਯੋਗ ਹੈ ਕਿ ਜਲੰਧਰ, ਅੰਮਿ੍ਰਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜਿਲ੍ਹਿਆਂ ‘ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। ‘ਆਪ‘ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ ‘ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ ‘ਚ ਸਾਰੀਆਂ ਸੀਟਾਂ ‘ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

spot_img
spot_img
spot_img

Share post:

Popular

More like this
Related

Punjab ‘ਚ ਵਾਪਰੀ ਵੱਡੀ ਘਟਨਾ; ਬੰਦੂਕ ਦੀ ਨੌਕ ‘ਤੇ ਖੋਹੀ ਮਹਿੰਦਰਾ XUV500

Pathankot News : ਸੋਮਵਾਰ ਨੂੰ ਤੜਕਸਾਰ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ...

CM Bhagwant Singh Mann ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

👉*ਲੋਕ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...