ਬਠਿੰਡਾ ’ਚ ਕਾਂਗਰਸ ਦੀ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਸਾਬਕਾ ਮੰਤਰੀ ਨੇ ਕਿਹਾ ਕਿ ਜੇ ਗਠਜੋੜ ਹੋਇਆ ਤਾਂ ਵਿਰੋਧ ਕਰਨ ਵਾਲਿਆਂ ਵਿਚ ਉਹ ਹੋਣਗੇ ਸਭ ਤੋਂ ਅੱਗੇ
ਸੁਖਜਿੰਦਰ ਮਾਨ
ਬਠਿੰਡਾ, 11 ਸਤੰਬਰ: ਸਾਲ 2024 ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕੌਮੀ ਪੱਧਰ ’ਤੇ ਬਣੇ ‘ਇੰਡੀਆ’ ਨਾਂ ਦੇ ਸਿਆਸੀ ਗਠਜੋੜ ’ਚ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਮੂਲੀਅਤ ਨੂੰ ਲੈ ਕੇ ਸੂਬਾਈ ਕਾਂਗਰਸ ਪਾਰਟੀ ਦੇ ਅਹੁੱਦੇਦਾਰਾਂ ਤੇ ਵਰਕਰਾਂ ਵਲੋਂ ਲਗਾਤਾਰ ਅੰਦਰਖ਼ਾਤੇ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਹਾਈਕਮਾਂਡ ਦੇ ਫੈਸਲੇ ਨੂੰ ਸੁਪਰੀਮ ਮੰਨਦਿਆਂ ਭਵਿੱਖ ਲਈ ਗਠਜੋੜ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਇਸਦੇ ਬਾਵਜੂਦ ਪੰਜਾਬ ਦੇ ਜਿਆਦਾਤਰ ਆਗੂ ਸੰਭਾਵੀ ਇਸ ਗਠਜੋੜ ਤੋਂ ਔਖੇ ਜਾਪ ਰਹੇ ਹਨ।
ਵੱਡੀ ਖਬਰ: ਪਰਵਿੰਦਰ ਝੋਟਾ ਨੂੰ ਕੋਰਟ ਨੇ ਕੀਤਾ ਰਿਹਾਅ, ਸ਼ਾਮ 6 ਵਜੇ ਜੇਲ੍ਹ ਤੋਂ ਬਾਹਰ
ਅੱਜ ਬਠਿੰਡਾ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਵਲੋਂ ਪਾਰਟੀ ਢਾਂਚੇ ਨੂੰ ਮਜਬੂਤ ਕਰਨ ਲਈ ਰੱਖੀ ਮੀਟਿੰਗ ’ਚ ਪੁੱਜੇ ਸਾਬਕਾ ਮੰਤਰੀ ਭਾਰਤ ਭੂਸਣ ਆਸੂ ਨੇ ਦਾਅਵਾ ਕੀਤਾ ਕਿ ‘‘ ਕਾਂਗਰਸ ਹਾਈਕਮਾਂਡ ਪੰਜਾਬ ਦੇ ਆਗੂਆਂ ਤੇ ਵਰਕਰਾਂ ਦਾ ਖਿਆਲ ਰੱਖੇਗੀ। ’’ ਹਾਲਾਂਕਿ ਨਾਲ ਹੀ ਉਨ੍ਹਾਂ ਸਟੇਜ਼ ਤੋਂ ਭਾਸਣ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦਾ ਵਿਰੋਧ ਕਰਨ ਵਾਲਿਆਂ ਵਿਚੋਂ ਉਹ ਸਭ ਤੋਂ ਪਹਿਲੇ ਵਿਅਕਤੀ ਹੋਣਗੇ।
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਸੇਵਾਦਾਰ ‘ਤੇ ਤਾਣਿਆ ਪਿਸਤੌਲ
ਇਸਤੋਂ ਬਾਅਦ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਵਿੱਚ ਆਪ ਨਾਲ ਗਠਜੋੜ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਹੋਇਆ ਹੈ ਤੇ ਪੰਜਾਬ ਦੀ ਲੀਡਰਸ਼ਿਪ ਨੇ ਹਾਈਕਮਾਂਡ ਨੂੰ ਸੂਬਾਈ ਆਗੂਆਂ ਤੇ ਵਰਕਰਾਂ ਦੇ ਵਿਚਾਰਾਂ ਬਾਰੇ ਜਾਣੂ ਕਰਵਾ ਦਿੱਤਾ ਹੈ, ਜਿਸਦੇ ਚੱਲਦੇ ਪੂਰੀ ਸੰਭਾਵਨਾ ਹੈ ਕਿ ਪਾਰਟੀ ਹਾਈਕਮਾਂਡ ਪਾਰਟੀ ਵਰਕਰਾਂ ਦੀਆਂ ਭਾਵਨਾਂਵਾਂ ਦੇ ਉਲਟ ਫ਼ੈਸਲਾ ਨਹੀਂ ਕਰੇਗੀ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਇਕਜੁਟ ਹੈ ਤੇ ਪੰਜਾਬ ਦੀ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੇ ਧੱਕੇਸ਼ਾਹੀਆਂ ਦਾ ਡਟਵਾਂ ਜਵਾਬ ਦੇ ਰਹੀ ਹੈ।
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹਰ ਫਰੰਟ ’ਤੇ ਫੈਲ ਹੋਈ ਹੈ ਤੇ ਲੋਕਾਂ ਨੂੰ ਦੂਜੇ ਪਾਸੇ ਲਗਾਉਣ ਲਈ ਵਿਰੋਧੀਆਂ ਵਿਰੁਧ ਸਿਆਸੀ ਰੰਜਿਸ਼ ਤਹਿਤ ਕਾਰਵਾਈਆਂ ਕਰ ਰਹੀ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਸਟੇਜ਼ ਤੋਂ ਐਲਾਨ ਕਰਦੇ ਹਨ ਤੇ ਉਸਤੋਂ ਬਾਅਦ ਵਿਜੀਲੈਂਸ ਵਲੋਂ ਪਰਚੇ ਦਰਜ਼ ਕੀਤੇ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਔਖੀ ਘੜੀ ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਗਏ ਸਾਬਕਾ ਮੰਤਰੀਆਂ ਦੇ ਮੁੜ ਕਾਂਗਰਸ ਵਿਚ ਆਉਣ ਦੀਆਂ ਚਰਚਾਵਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ‘‘ ਮਲਾਈ ਖਾਣ ਵੇਲੇ ਅੱਗੇ ਰਹਿਣ ਵਾਲੇ ਔਖੇ ਸਮੇਂ ਦੇਸ ਛੱਡ ਕੇ ਭੱਜ ਗਏ। ’’
ਅਕਾਲੀ ਦਲ ਨੇ 4 ਨਵੇਂ ਮੁੱਖ ਸੇਵਾਦਾਰਾਂ ਤੇ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਮੁਹਿੰਮ ਇੰਚਾਰਜਾਂ ਦਾ ਕੀਤਾ ਐਲਾਨ
ਇਸਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਸਬੰਧਨ ਕਰਦਿਆਂ ਵਰਕਿੰਗ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪਾਰਟੀ ਹਾਈ ਕਮਾਡ ਦੀਆਂ ਹਦਾਇਤਾਂ ਤੇ ਪੰਜਾਬ ਪ੍ਰਧਾਨ ਦੇ ਦਿਸ਼ਾ ਨਿਰਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸ਼ਨਾਖ਼ਤੀ ਪੱਤਰ ਦੇ ਕੇ ਹੌਂਸਲਾ ਵਧਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਮੀਟਿੰਗਾਂ ਪ੍ਰਤੀ ਪੰਜਾਬ ਦੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਲੋਕ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਦੁਖੀ ਹਨ।
Asia Cup 2023: ਭਾਰਤ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 357 ਦੌੜਾਂ ਦਾ ਟੀਚਾ, ਵਿਰਾਟ ਕੋਹਲੀ ਨੇ ਬਣਾਇਆ ਰਿਕਾਰਡ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਿਨ ਮਜਬੂਤ ਹੋ ਰਹੀ ਹੈ ਅਤੇ ਲੋਕ ਮੁੱਦਿਆਂ ਤੇ ਡਟ ਕੇ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਸਾਫ ਅਕਸ਼ ਦੇ ਉਮੀਦਵਾਰਾਂ ਨੂੰ ਅੱਗੇ ਲਿਆਉਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ ਜਿਸ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਕਮਾਂਡ ਸੰਭਾਲ ਰਹੇ ਹਨ।
ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ
ਇਸ ਮੌਕੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਨੇ ਸਾਬਕਾ ਮੰਤਰੀ ਸ਼੍ਰੀ ਆਸੂ ਦਾ ਬਠਿੰਡਾ ਪੁੱਜਣ ’ਤੇ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਮਜਬੂਤ ਹੋ ਕੇ ਉੱਭਰੇਗੀ ਜਿਸ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਬਠਿੰਡਾ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਰਾਜਨ ਗਰਗ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਆਸ਼ੂ ਵਲੋਂ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੇ ਨਵ ਨਿਯਕਤ ਅਹੁਦੇਦਾਰਾਂ ਨੂੰ ਸ਼ਨਾਖਤੀ ਪੱਤਰ ਵੀ ਦਿੱਤੇ ਗਏ।
Sandeep Nangal Ambia: ਸੰਦੀਪ ਨੰਗਲ ਅੰਬੀਆਂ ਤੇ ਗੋਲੀ ਚਲਾਉਣ ਵਾਲਾ ਸ਼ਾਰਪ ਸ਼ੂਟਰ ਦਿੱਲੀ ਪੁਲਿਸ ਅੜੀਕੇ
ਇਸ ਦੌਰਾਨਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਜਿਲ੍ਹਾ ਯੂਥ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਉਪ ਪ੍ਰਧਾਨ ਰੁਪਿੰਦਰ ਬਿੰਦਰਾ, ਸੀਨੀਅਰ ਆਗੂ ਜਸ ਬੱਜੋਆਣਾ, ਸੁਖਦੀਪ ਸਿੰਘ ਨੰਬਰਦਾਰ, ਕਿਰਨਜੀਤ ਸਿੰਘ ਗਹਿਰੀ, ਅੰਮ੍ਰਿਤਾ ਗਿੱਲ, ਕਿਰਨਦੀਪ ਕੌਰ ਵਿਰਕ, ਬੰਟੀ ਸਰਪੰਚ ਬੰਗੀ, ਦਰਸ਼ਨ ਸਿੰਘ ਸੰਧੂ, ਤੇਜਾ ਸਿੰਘ ਦੰਦੀਵਾਲ, ਅਵਤਾਰ ਸਿੰਘ ਗੋਨਿਆਣਾ, ਪਰਵਿੰਦਰ ਸਿੰਘ ਸ਼ਰਨੀ, ਗੁਰਭਗਤ ਸਿੰਘ ਬੀੜ, ਲਖਵਿੰਦਰ ਸਿੰਘ ਲੱਖਾ, ਸੰਦੀਪ ਸਿੰਘ, ਅੰਗਰੇਜ ਸਿੰਘ ਤੇ ਯੂਥ ਆਗੂ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜਰ ਸਨ।
Share the post "ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ"