‘ਆਪ‘ ਦੀ ਗੈਂਗਸਟਰਾਂ ਨੂੰ ਅਪੀਲ: ਹਿੰਸਾ ਛੱਡ, ਮੁੱਖ ਧਾਰਾ ਵਿੱਚ ਵਾਪਸ ਆਓ

Date:

spot_img

ਜਿਹੜੇ ਗੈਂਗਸਟਰ ਆਤਮ ਸਮਰਪਣ ਲਈ ਤਿਆਰ, ‘ਆਪ‘ ਸਰਕਾਰ ਉਨ੍ਹਾਂ ਪ੍ਰਤੀ ਅਪਣਾਏਗੀ ਨਰਮ ਰੁਖ਼: ਮੀਤ ਹੇਅਰ
ਮੀਤ ਹੇਅਰ ਅਨੁਸਾਰ ਪਹਿਲਾਂ ਰਾਜਨੀਤਿਕ ਲੋਕਾਂ ਅਤੇ ਪੁਲਿਸ ਨੇ ਦਿੱਤੀ ਅਪਰਾਧੀਆਂ ਨੂੰ ਸਰਪ੍ਰਸਤੀ, ਮਾਨ ਸਰਕਾਰ ਕਿਸੇ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਜੁਲਾਈ: ਪੰਜਾਬ ਸਰਕਾਰ ਦੀ ਗੈਂਗਸਟਰ ਕਲਚਰ ਵਿਰੁੱਧ ਜੀਰੋ ਟੋਲਰੈਂਸ (ਬਿਲਕੁਲ ਬਰਦਾਸ਼ਤ ਨਾ ਕਰਨ) ਦੀ ਨੀਤੀ ‘ਤੇ ਜੋਰ ਦਿੰਦਿਆਂ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਵਿੱਚ ਅਜੇ ਵੀ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿੱਚ ਕੁਰਾਹੇ ਪਏ ਸਾਰੇ ਗੈਂਗਸਟਰਾਂ ਅਤੇ ਨੌਜਵਾਨ ਅਪਰਾਧੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਮੀਤ ਹੇਅਰ ਨੇ ਕਿਹਾ, “ਮੈਂ ਪੰਜਾਬ ‘ਚ ਅਜੇ ਵੀ ਸਰਗਰਮ ਸਾਰੇ ਗੈਂਗਸਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਪਰਾਧ ਦਾ ਰਾਹ ਛੱਡ ਕੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਆਉਣ। ਸਾਡੀ ਸਰਕਾਰ ਉਨ੍ਹਾਂ ਪ੍ਰਤੀ ਨਰਮ ਰੁਖ ਰੱਖੇਗੀ, ਪਰ ਉਹਨਾਂ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।“ ਉਹਨਾਂ ਕਿਹਾ ਕਿ ਪਹਿਲਾਂ ਅਪਰਾਧੀਆਂ ਨੂੰ ਸਿਆਸਤਦਾਨਾਂ ਅਤੇ ਪੁਲਿਸ ਦੀ ਸਰਪ੍ਰਸਤੀ ਮਿਲਦੀ ਸੀ ਪਰ ਮਾਨ ਸਰਕਾਰ ਵਿੱਚ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ।ਉਨ੍ਹਾਂ ਸਪੱਸਟ ਕਿਹਾ ਕਿ ਇਨ੍ਹਾਂ ਅਪਰਾਧੀਆਂ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਉਹ ਕਾਨੂੰਨ ਤੋਂ ਬਚ ਨਹੀਂ ਸਕਦੇ ਅਤੇ ਹਿੰਸਾ ਤੇ ਅਪਰਾਧ ਦਾ ਰਸਤਾ ਸਿਰਫ਼ ਤਬਾਹੀ ਵੱਲ ਜਾਂਦਾ ਹੈ।
ਬੀਤੇ ਦਿਨ ਅੰਮਿ੍ਰਤਸਰ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਵਿੱਚ ਸਾਮਲ ਦੋ ਗੈਂਗਸਟਰਾਂ ਨੂੰ ਢੇਰ ਕਰਨ ਵਿੱਚ ਪੰਜਾਬ ਪੁਲਿਸ ਦੀ ਕਾਰਗੁਜਾਰੀ ਦੀ ਸਲਾਘਾ ਕਰਦੇ ਹੋਏ ਉਹਨਾਂ ਨੌਜਵਾਨਾਂ ਨੂੰ ਗੁੰਮਰਾਹ ਨਾ ਹੋਣ ਅਪੀਲ ਕੀਤੀ ਅਤੇ ਕਿਹਾ ਕਿ ਉਹ ਗੰਨ (ਬੰਦੂਕ) ਕਲਚਰ ਦੇ ਲਾਲਚ ਵਿੱਚ ਨਾ ਆਉਣ। ਮੰਤਰੀ ਮੀਤ ਹੇਅਰ ਨੇ ਕਿਹਾ, “ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੇ ਕਤਲ ਤੋਂ ਬਾਅਦ ਦੁਖੀ ਹੈ ਅਤੇ ਬਿਨਾਂ ਸ਼ੱਕ ਮਿ੍ਰਤਕ ਗੈਂਗਸਟਰਾਂ ਦੇ ਰਿਸਤੇਦਾਰ ਵੀ ਉਹਨਾਂ ਦੀ ਮੌਤ ‘ਤੇ ਦੁਖੀ ਹੋਣਗੇ। ਇਸ ਲਈ ਇਹ ਜਰੂਰੀ ਹੈ ਕਿ ਪੰਜਾਬ ਦੇ ਨੌਜਵਾਨ ਗੈਂਗਸਟਰਵਾਦ ਨੂੰ ਤਿਆਗ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕੰਮ ਕਰਨ।“

spot_img
spot_img

Share post:

Popular

More like this
Related

DAV College Bathinda ਵੱਲੋਂ SC/OBC ਵਿਦਿਆਰਥੀਆਂ ਲਈ ਬੈਂਕ ਖਾਤਾ ਖੋਲ੍ਹਣ ਲਈ ਕੈਂਪ ਦਾ ਆਯੋਜਨ

Bathinda News: DAV College Bathinda (ਡੀ.ਏ.ਵੀ ਕਾਲਜ ਬਠਿੰਡਾ) ਦੀ...

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ...