ਐਂਮੀਨੇਂਸ ਸਕੂਲਾਂ ਵਿੱਚ ਮਿਲੇਗੀ ਉੱਚ ਪੱਧਰੀ ਵਿਦਿਆ ਅਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਇਲਾਜ – ਬਲਜਿੰਦਰ ਕੌਰ
ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ: ਆਮ ਆਦਮੀ ਪਾਰਟੀ ਵੱਲੋ ਅਉਣ ਵਾਲੀਆਂ ਲੋਕ ਸਭਾ, ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਵਲੰਟੀਅਰਜ ਮੀਟਿੰਗ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਬਠਿੰਡਾ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਦੀ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਪੰਜਾਬ ਵਿਧਾਇਕ ਬੁਢਲਾਡਾ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ, ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ, ਸ਼ਮਿੰਦਰ ਸਿੰਘ ਖਿੰਡਾ ਸੂਬਾ ਸਕੱਤਰ ਪੰਜਾਬ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਬਲਕਾਰ ਸਿੱਧੂ ਵਿਧਾਇਕ ਰਾਮਪੁਰਾ ਫੂਲ, ਜਗਸੀਰ ਸਿੰਘ ਵਿਧਾਇਕ ਭੁੱਚੋ, ਅਮਿਤ ਰਤਨ ਵਿਧਾਇਕ ਬਠਿੰਡਾ ਦਿਹਾਤੀ, ਰਕੇਸ਼ ਪੁਰੀ ਲੋਕ ਸਭਾ ਇੰਚਾਰਜ , ਨੀਲ ਗਰਗ ਚੇਅਰਮੈਨ , ਨਵਦੀਪ ਜੀਦਾ ਚੇਅਰਮੈਨ, ਅਨਿਲ ਠਾਕੁਰ ਚੇਅਰਮੈਨ, ਅੰਮ੍ਰਿਤ ਅਗਰਵਾਲ ਚੇਅਰਮੈਨ,ਬਲਜਿੰਦਰ ਕੌਰ ਪੰਜਾਬ ਪ੍ਰਧਾਨ ਮਹਿਲਾ ਵਿੰਗ, ਟੇਕ ਸਿੰਘ ਬੰਗੀ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਰਾਮਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੀਟਿੰਗ ਵਿੱਚ ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਸੁਰਿੰਦਰ ਸਿੰਘ ਬਿੱਟੂ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਨੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਜ ਦਾ ਸਵਾਗਤ ਕੀਤਾ ।
ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਕੰਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ੁਡੇਢ ਸਾਲ ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਖ਼ੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆ ਜਾ ਰਹੀਆਂ ਹਨ, ਰਿਸ਼ਵਤ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਹਰ ਰੋਜ਼ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਨੂੰ ਵਿਜੀਲੈਂਸ ਵੱਲੋਂ ਗਿਰਫ਼ਤਾਰ ਕੀਤਾ ਰਿਹਾ ਹੈ, ਨਸ਼ਾ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।
https://punjabikhabarsaar.com/?p=40318
ਇਸ ਮੌਕੇ ਤੇ ਪ੍ਰੋ. ਬਲਜਿੰਦਰ ਕੌਰ, ਜਗਦੀਪ ਸਿੰਘ ਕਾਕਾ ਬਰਾੜ, ਸ਼ਮਿੰਦਰ ਸਿੰਘ ਖਿੰਡਾ, ਜਗਰੂਪ ਸਿੰਘ ਗਿੱਲ,ਬਲਕਾਰ ਸਿੱਧੂ ਨੇ ਕਿਹਾ ਕਿ ਪਿਛਲੇ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸ਼ੁਰੂ ਕਰ ਦਿੱਤਾ ਨਿਯੁਕਤੀ ਪੱਤਰ ਮਿਲਣੇ ਸ਼ੁਰੂ ਹੋ ਗਏ।ਪਹਿਲੇ ਸਾਲ ਹੀ ਆਮ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਅਉਣ ਲੱਗ ਪਏ। ਉਹਨਾਂ ਨੇ ਕਿਹਾ ਕਿ ਅੱਜ ਤੱਕ ਕਦੇ ਸੁਣਿਆ ਸੀ ਕਿ ਆਮ ਘਰਾਂ ਦੇ ਧੀਆਂ ਪੁੱਤਰ ਮਾਰਕਿਟ ਕਮੇਟੀ ਜਾਂ ਪੰਜਾਬ ਅਦਾਰਿਆਂ ਦੇ ਚੇਅਰਮੈਨ ਬਣੇ ਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਘਰਾਂ ਦੇ ਧੀਆਂ ਪੁੱਤਰਾਂ ਨੂੰ ਚੇਅਰਮੈਨ ਲਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਹੁਣ ਆਮ ਘਰਾਂ ਦੇ ਬੱਚਿਆਂ ਨੂੰ ਐਮਿਨੇਂਸ ਸਕੂਲਾਂ ਵਿੱਚ ਉੱਚ ਪੱਧਰੀ ਵਿੱਦਿਆ ਹਾਸਲ ਹੋਵੇਗੀ ਅਤੇ ਮੁਹੱਲਾ ਕਲਿਨਿਕਾ ਵਿੱਚ ਹਰ ਕੋਈ ਆਪਣਾ ਇਲਾਜ਼ ਅਤੇ ਟੈਸਟ ਮੁਫ਼ਤ ਕਰਵਾ ਸਕੇਗਾ।
Share the post "ਆਪ ਦੀ ਸਰਕਾਰ ਨੇ ਡੇਢ ਸਾਲ ਵਿੱਚ ਰਿਕਾਰਤੋੜ ਕੰਮ ਕੀਤੇ- ਪ੍ਰਿੰਸੀਪਲ ਬੁੱਧ ਰਾਮ"