Friday, April 24, 2026
spot_img
spot_img

ਆਪ ਨੂੰ ਸਖ਼ਤ ਮੁਕਾਬਲੇ ’ਚ ਹਰਾ ਕੇ ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਜਿਮਨੀ ਚੋਣ

Date:

spot_img

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਈ ਜਮਾਨਤ ਜਬਤ
ਸੁਖਜਿੰਦਰ ਮਾਨ
ਸੰਗਰੂਰ , 26 ਜੂਨ:- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ਾਲੀ ਕੀਤੀ ਸੰਗਰੂਰ ਲੋਕ ਸਭਾ ਸੀਟ ਲਈ ਲੰਘੀ 23 ਜੂਨ ਨੂੰ ਹੋਈ ਜਿਮਨੀ ਚੋਣ ਦੇ ਅੱਜ ਆਏ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਖ਼ਤ ਮੁਕਾਬਲੇ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ 5822 ਵੋਟਾਂ ਨਾਲ ਹਰਾ ਕੇ ਇਹ ਸੀਟ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਕਰੀਬ ਤਿੰਨ ਮਹੀਨੇ ਪਹਿਲਾਂ 92 ਸੀਟਾਂ ਜਿੱਤ ਕੇ ਸਮੂਹ ਵਿਰੋਧੀ ਪਾਰਟੀਆਂ ਨੂੰ ਚਿੱਤ ਕਰਨ ਵਾਲੀ ਆਪ ਨੂੰ ਉਸਦੇ ਘਰ ਵਿਚੋਂ ਮਿਲੀ ਇਸ ਹਾਰ ਨਾਲ ਵੱਡਾ ਝਟਕਾ ਲੱਗਿਆ ਹੈ। ਹਾਲਾਂਕਿ ਚੋਣ ਮੈਦਾਨ ਵਿਚ ਨਿੱਤਰੀ ਕਾਂਗਰਸ, ਭਾਜਪਾ ਤੇ ਅਕਾਲੀ ਦਲ ਸਹਿਤ ਸਮੂਹ ਵਿਰੋਧੀ ਉਮੀਦਵਾਰਾਂ ਦੀ ਜਮਾਨਤ ਜਬਤ ਹੋ ਗਈ ਹੈ ਪ੍ਰੰਤੂ ਸ: ਮਾਨ ਦੀ ਇਸ ਜਿੱਤ ਨਾਲ ਸਭ ਤੋਂ ਵੱਡਾ ਸਿਆਸੀ ਨੁਕਸਾਨ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹੋਇਆ ਹੈ। ਜ਼ਿਲਾ ਚੋਣ ਅਧਿਕਾਰੀ ਦੁਆਰਾ ਜਾਰੀ ਕੀਤੇ ਅੰਕੜਿਆਂ ਮੁਤਾਬਕ ਸਿਮਰਨਜੀਤ ਸਿੰਘ ਮਾਨ ਨੂੰ ਕੁੱਲ 2,53,154 ਵੋਟਾਂ ਮਿਲੀਆਂ ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 2,47,332 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਗੋਲਡੀ 79,668 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ। ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 66,298 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ 44,428 ਵੋਟਾਂ ਪ੍ਰਾਪਤ ਹੋਈਆਂ ਤੇ ਉਹ ਪੰਜਵੇਂ ਨੰਬਰ ‘ਤੇ ਰਹੇ। ਅਕਾਲੀ ਦਲ ਲਈ ਵੀ ਭਾਜਪਾ ਤੋਂ ਪਿੱਛੇ ਰਹਿਣ ਨੂੰ ਵੱਡੀ ਸਿਆਸੀ ਨਮੋਸ਼ੀ ਮੰਨੀ ਜਾ ਰਹੀ ਹੈ। ਗੌਰਤਲਬ ਹੈ ਕਿ ਇੰਨਾਂ ਚੋਣਾਂ ਲਈ ਸ਼ੁਰੂ ਤੋਂ ਹੀ ਗੁਰਮੇਲ ਸਿੰਘ ਘਰਾਚੋ ਤੇ ਸਿਮਰਨਜੀਤ ਸਿੰਘ ਮਾਨ ਵਿਚਕਾਰ ਮੁਕਾਬਲਾ ਲੱਗ ਰਿਹਾ ਸੀ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਜੱਦੀ ਸੀਟ ਤੋਂ ਪਾਰਟੀ ਉਮੀਦਵਾਰ ਚੋਣ ਹਾਰ ਜਾਣਗੇ, ਇਹ ਸ਼ਾਇਦ ਆਪ ਆਗੂਆਂ ਦੇ ਚਿੱਤ ਚੇਤੇ ਵੀ ਨਹੀਂ ਸੀ। ਹਾਲਾਂਕਿ ਉਨ੍ਹਾਂ ਵਲੋਂ ਇਸ ਸੀਟ ’ਤੇ ਹੈਟਰਿਕ ਮਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵਲੋਂ ਰੋਡ ਸੋਅ ਕੀਤੇ ਗਏ ਸਨ ਤੇ ਨਾਲ ਹੀ ਸਮੂਹ ਮੰਤਰੀਆਂ ਸਹਿਤ ਸਾਰੇ ਵਿਧਾਇਕਾਂ ਦੀ ਡਿਊਟੀ ਲਗਾਈ ਗਈ ਸੀ ਪ੍ਰੰਤੂ ਅੱਜ ਚੋਣ ਨਤੀਜਿਆਂ ਦੀ ਸ਼ੁਰੂਆਤ ਤੋਂ ਸਿਮਰਨਜੀਤ ਸਿੰਘ ਮਾਨ ਦੀ ਬਣੀ ਲੀਡ ਅਖ਼ੀਰ ਵਿਚ ਜਿੱਤ ’ਚ ਬਦਲ ਗਈ।

Share post:

spot_img
spot_img

Popular

More like this
Related

MRSPTU ਦੇ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਐਕਸਪੋਜ਼ਰ ਲਈ ਸੈਂਟਰਲ ਯੂਨੀਵਰਸਿਟੀ ਦੀਆਂ ਨਿਰਮਾਣ ਅਧੀਨ ਸਾਈਟਾਂ ਦਾ ਦੌਰਾ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

स्वास्थ्य विभाग में 69 रिक्त पदों पर भर्ती किये जाएंगे फिजियोथेरेपिस्ट : आरती सिंह राव

👉उझाना और संभली में बनेंगी सीएचसी Haryana News: हरियाणा की...

प्रदूषण को लेकर हम आज सचेत न हुए तो आने वाली पीढ़ियों का दम घुट जाएगा : ऊर्जा मंत्री अनिल विज

👉पानीपत से श्रीनगर तक ब्रह्माकुमारीज़ के 'इको केयर' जागरूकता...