‘ਆਪ‘ ਸਾਂਸਦ ਨੇ ਰਾਸਟਰਪਤੀ ਮੁਰਮੂ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰ ਪੰਜਾਬ ਦੇ ਲੋਕਾਂ ਦੀ ਵੱਲੋਂ ਦਿੱਤੀਆਂ ਸੁਭਕਾਮਨਾਵਾਂ
ਪੰਜਾਬੀ ਖਬਰਸਾਰ ਬਿਉਰੋ
ਨਵੀਂ ਦਿੱਲੀ, 3 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਸਟਰਪਤੀ ਭਵਨ ਵਿਖੇ ਰਾਸਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ।ਦੇਸ ਦੇ ਸਰਵਉੱਚ ਸੰਵਿਧਾਨਕ ਅਹੁਦੇ ‘ਤੇ ਕਾਬਜ ਰਾਸਟਰਪਤੀ ਮੁਰਮੂ ਨਾਲ ਸੰਸਦ ਮੈਂਬਰ ਰਾਘਵ ਚੱਢਾ ਦੀ ਇਹ ਪਹਿਲੀ ਸਸਟਾਚਾਰੀ ਮੁਲਾਕਾਤ ਸੀ।‘ਆਪ‘ ਸੰਸਦ ਮੈਂਬਰ ਨੇ ਰਾਸਟਰਪਤੀ ਮੁਰਮੂ ਨੂੰ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ ਭੇਟ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਵੱਲੋਂ ਉਨ੍ਹਾਂ ਨੂੰ ਸੁਭਕਾਮਨਾਵਾਂ ਦਿੱਤੀਆਂ।ਮੀਟਿੰਗ ਦੌਰਾਨ ਰਾਘਵ ਚੱਢਾ ਨੇ ਰਾਸਟਰਪਤੀ ਨਾਲ ਸਮਾਜ ਦੇ ਕਮਜੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਚਰਚਾ ਕੀਤੀ।ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਦੇ ਮਾਣਯੋਗ ਰਾਸਟਰਪਤੀ, ਸ੍ਰੀਮਤੀ ਦ੍ਰੋਪਦੀ ਮੁਰਮੂ ਨੂੰ ਅੱਜ ਨਵੀਂ ਦਿੱਲੀ ਵਿੱਚ ਮਿਲ ਕੇ ਸੁਭਕਾਮਨਾਵਾਂ ਦੇਣ ਦਾ ਮਾਣ ਹਾਸਿਲ ਹੋਇਆ।“ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਭਾਰਤ ਦੇ 15ਵੇਂ ਰਾਸਟਰਪਤੀ ਵਜੋਂ ਸਹੁੰ ਚੁੱਕੀ ਸੀ।
Share the post "‘ਆਪ‘ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਸਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ"