ਸੂਚੀ ਵਿੱਚ ਪੰਜਾਬ ਦੇ ਦੋ ਨਾਮਵਾਰ ਕਲਾਕਾਰਾਂ ਦੇ ਨਾਮ ਵੀ ਸਾਮਲ
ਪਹਿਲੀ ਸੂਚੀ ਚ ਪਾਰਟੀ ਦੇ ਦਸ ਸਿਟਿੰਗ ਵਿਧਾਇਕਾਂ ਨੂੰ ਦਿੱਤੀ ਸੀ ਟਿਕਟ
ਸੁਖਜਿੰਦਰ ਮਾਨ
ਚੰਡੀਗੜ੍ਹ, 10 ਦਸੰਬਰ: ਅਗਾਮੀ ਵਿਧਾਨ ਸਭਾ ਚੋਣਾਂ ਚ ਸਰਕਾਰ ਬਣਾਉਣ ਲਈ ਭੱਜ ਦੌੜ ਕਰ ਰਹੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਤੀਹ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ। ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇਸ ਸੂਚੀ ਵਿਚ ਪੰਜਾਬ ਦੇ ਦੋ ਨਾਮਵਰ ਗਾਇਕਾਂ ਨੂੰ ਵੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਸੂਚੀ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਆਗੂਆਂ ਰਮਨ ਬਹਿਲ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਵੀ ਕ੍ਰਮਵਾਰ ਗੁਰਦਾਸਪੁਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਵਿੱਚ ਉਮੀਦਵਾਰ ਬਣਾਇਆ ਗਿਆ ਹੈ ਇਸੇ ਤਰ੍ਹਾਂ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੇ ਸੂਬੇ ਦੇ ਚਰਚਿਤ ਸਾਬਕਾ ਪੁਲਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਹਹੂਮ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਸੇਖਵਾਂ ਨੂੰ ਕਾਦੀਆਂ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੂੰ ਘਨੌਰ ਅਤੇ ਨਾਮਵਾਰ ਪੰਜਾਬੀ ਕਲਾਕਾਰ ਬਲਕਾਰ ਸਿੱਧੂ ਨੂੰ ਰਾਮਪੁਰਾ ਫੂਲ ਤੇ ਅਨਮੋਲ ਗਗਨ ਮਾਨ ਨੂੰ ਖਰੜ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਹੁਣ ਤੱਕ ਜਾਰੀ ਦੋ ਸੂਚੀਆਂ ਵਿੱਚ ਚਾਲੀ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਪਾਰਟੀ ਦੇ ਸੂਤਰਾਂ ਮੁਤਾਬਕ ਜਲਦੀ ਹੀ ਤੀਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ, ਜਿਸ ਵਿਚ ਤੀਹ ਹੋਰ ਨਾਵਾਂ ਦਾ ਐਲਾਨ ਕੀਤਾ ਜਾਵੇਗਾ।