spot_img
spot_img

ਆਪ ਸਰਕਾਰ ਨੇ ਬਜਟ ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਕੀਤਾ ਧੋਖਾ : ਸੁਖਬੀਰ ਸਿੰਘ ਬਾਦਲ

Date:

spot_img

ਕਿਹਾ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਵੱਧ ਕੇ 3.47 ਲੱਖ ਕਰੋੜ ਹੋ ਗਿਆ
ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਨਕਾਰ ਕੀਤਾ ਗਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂ ਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ ਫੇਰ ਕਰ ਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਕਰਜ਼ਾ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵੱਧ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ ਅਤੇ ਦੱਸਿਆ ਕਿ ਵਿੱਤੀ ਘਾਟਾ 34784 ਕਰੋੜ ਰੁਪਏ ਦੰਸਿਆ ਗਿਆ ਹੈ ਜਿਸਦਾ ਮਤਲਬ ਹੈ ਕਿ ਵੱਖ-ਵੱਖ ਵਿਭਾਗਾਂ ਲਈ ਨਾਂ ਮਾਤਰ ਪੈਸਾ ਰੱਖਿਆ ਗਿਆ ਹੈ ਤੇ ਸਕੀਮਾਂ ਲਈ ਪੈਸਾ ਜਾਰੀ ਨਹੀਂ ਹੋਣ ਵਾਲਾ।ਉਹਨਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵੱਧ ਕੇ 24588 ਕਰੋੜ ਰੁਪਏ ਹੋ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਝਲਕਾਰਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਤੋਂ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਿਭਾਇਆ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ ਜਦੋਂ ਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ ਸ਼ੋਰ ਨਾਲ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਬਿਜਲੀ ਉਤਪਾਦਨ ਸਮੇਤ ਬੁਨਿਆਦੀ ਢਾਂਚੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ। ਸ: ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀਸਰਕਾਰ ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਰਨ ਵਿਚ ਨਾਕਾਮ ਕਿਉਂ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਰੇਤ ਮਾਇਨਿੰਗ ਤੋਂ ਸਿਰਫ 135 ਕਰੋੜ ਰੁਪਏ ਇਕੱਠੇ ਕੀਤੇ ਹਨ ਜਿਸ ਤੋਂ ਸਪਸ਼ਟ ਸੰਕੇਤ ਹੈ ਕਿ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਪਿਛਲੇ ਸਾਲ ਮਿਥੇ ਟੀਚੇ ਵਿਚੋਂ ਕਿੰਨਾ ਪੂਰਾ ਹੋਇਆਹੈ। ਉਹਨਾਂ ਕਿਹਾ ਕਿ ਆਮ ਅਨੁਮਾਨ ਹੈ ਕਿ ਆਪ ਸਰਕਾਰ ਨੇ ਆਪਣੇ ਟੀਚੇ ਦਾ 65 ਫੀਸਦੀ ਹੀਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਇਸ ’ਬੇਈਮਾਨ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਮਾਪਣ ਦਾ ਸਹੀ ਪੈਮਾਨਾ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...