spot_img
spot_img

ਆਪ’ ਸਾਂਸਦ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ’ਹੇਰੀਟੇਜ ਸਿਟੀ’ ਦਾ ਦਰਜਾ ਦੇਣ ਦੀ ਮੰਗ ਸੰਸਦ ਵਿੱਚ ਉਠਾਈ

Date:

spot_img

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ, ਇਸ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਦੇਵੇ ਵਿਸ਼ੇਸ਼ ਫੰਡ: ਰਾਘਵ ਚੱਢਾ
ਰਾਘਵ ਚੱਢਾ ਦੀ ਮੰਗ ’ਤੇ ਕੇਂਦਰੀ ਮੰਤਰੀ ਨੇ ਧਿਆਨ ਦੇਣ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ,22 ਦਸੰਬਰ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ ’ਹੇਰੀਟੇਜ ਸਿਟੀ’ (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ।ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ ’ਆਪ’ ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ।ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਜੀ ਨੂੰ ’ਹੇਰੀਟੇਜ ਸਿਟੀ’ ਦਾ ਦਰਜਾ ਦੇ ਕੇ, ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੇਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ? ਜੀ. ਕਿਸ਼ਨ ਰੈਡੀ, ਜੋ ਮੌਜੂਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਹਨ, ਤੋਂ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਇਸ ਪ੍ਰਸਤਾਵ ’ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

खेल नीति और खिलाड़ियों की मेहनत से खेलों में देश का अग्रणी राज्य बना हरियाणा – खेल मंत्री गौरव गौतम

👉अंडर-23 सीनियर राष्ट्रीय कुश्ती चैंपियनशिप से निकलेंगे भविष्य के...

मुख्यमंत्री ने संशोधित ‘ट्रैक एंड ट्रेस’ प्रणाली और ‘ऑनलाइन आबकारी सेवाओं’ का किया शुभारंभ

👉विज़न -2047 , सीएम-अनाउंसमेंट तथा संकल्प-पत्र की घोषणाओं की...