ਬਠਿੰਡਾ, 19 ਅਗਸਤ: ਜ਼ਿਲ੍ਹੇ ਅੰਦਰ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਲਈ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਅੱਜ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਮੈਡੀਕਲ ਅਫ਼ਸਰ ਇੰਚਾਰਜ ਆਮ ਆਦਮੀ ਕਲੀਨਿਕ ਨੇ ਸ਼ਮੂਲੀਅਤ ਕੀਤੀ।
ਬਠਿੰਡਾ ਦੇ ‘ਏਬੀਐਮ ਇੰਟਰਨੈਸ਼ਨਲ ਇੰਮੀਗਰੇਸ਼ਨ ਸੈਂਟਰ’ ਦਾ ਕੰਸਲਟੈਸੀ ਲਾਇਸੰਸ ਹੋਇਆ ਰੱਦ
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਢਿੱਲੋਂ ਨੇ ਦੱਸਿਆ ਕਿ ਇਸ ਮੀਟਿੰਗ ਰਾਹੀਂ ਆਮ ਆਦਮੀ ਕਲੀਨਿਕਾਂ ’ਚ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਚਰਚਾ ਕੀਤੀ ਗਈ, ਜਿਸ ਦਾ ਉਦੇਸ਼ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਪ੍ਰਬੰਧ ਦੇਣਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 26 ਆਮ ਆਦਮੀ ਕਲੀਨਿਕ ਸਥਾਪਿਤ ਹੋ ਚੁੱਕੇ ਹਨ।ਇਨ੍ਹਾਂ ਸਾਰੇ ਕਲੀਨਿਕਾਂ ਅੰਦਰ ਮਰੀਜ਼ਾਂ ਨੂੰ ਮੁਫ਼ਤ ਸਿਹਤ ਜਾਂਚ ਦੇ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।
ਬਠਿੰਡਾ ’ਚ ਮਲੋਟ ਰੋਡ ’ਤੇ ਬਣਨ ਵਾਲਾ ਨਵਾਂ ਬੱਸ ਅੱਡਾ ਹੁਣ ਹੋਰ ਅੱਗੇ ਵੱਲ ਹੋਵੇਗਾ ਸਿਫ਼ਟ!
ਇਨ੍ਹਾਂ ਸਹੂਲਤਾਂ ਨੂੰ ਹੋਰ ਮਜਬੂਤੀ ਨਾਲ ਲਾਗੂ ਕਰਨ ਲਈ ਸਟਾਫ਼ ਨੂੰ ਹਦਾਇਤਾਂ ਗਈਆਂ ਹਨ ਕਿ ਮਰੀਜ਼ਾਂ ਦੀ ਸਿਹਤ ਜਾਂਚ, ਦਵਾਈਆਂ, ਟੈਸਟਾਂ, ਵਧੀਆ ਮਾਹੌਲ ਵਿਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਸਾਫ਼ ਸਫਾਈ ਜਿਹੀਆਂ ਸੁਵਿਧਾਵਾਂ ਦਾ ਉਚੇਚਾ ਧਿਆਨ ਰੱਖਿਆ ਜਾਵੇ।ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਸਬੰਧੀ ਪ੍ਰਾਪਤ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ।ਇਸ ਮੌਕੇ ਆਮ ਆਦਮੀ ਕਲੀਨਿਕਾਂ ਉਤੇ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਮੌਕੇ ਉਤੇ ਹੀ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕੀਤਾ ਗਿਆ।ਉਨ੍ਹਾਂ ਇਸ ਮੌਕੇ ਮੀਟਿੰਗ ਵਿਚ ਸ਼ਾਮਲ ਅਧਿਕਾਰੀਆਂ ਨੂੰ ਵੱਖ-ਵੱਖ ਬੀਮਾਰੀਆਂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਵੱਖ-ਵੱਖ ਵਿ?ਸ਼ਆਂ ਉਤੇ ਸਿਹਤ ਜਾਗਰੂਕਤਾ ਸੈਮੀਨਾਰ ਕੀਤੇ ਜਾਣ ਸਬੰਧੀ ਵੀ ਪ੍ਰੇਰਿਤ ਕੀਤਾ।
Share the post "ਆਮ ਆਦਮੀ ਕਲੀਨਿਕਾਂ ’ਚ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਚਰਚਾਵਾਂ: ਡਾ. ਢਿੱਲੋਂ"