ਆਮ ਆਦਮੀ ਕਲੀਨਿਕਾਂ ਨੂੰ ਮਿਲੀ ਅੰਤਰਰਾਸ਼ਟਰੀ ਮਾਨਤਾ

Date:

spot_img

ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ

100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ

ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ “ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ” ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ।

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”

ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਜੌੜਾਮਾਜਰਾ ਨੂੰ ਅਹਿਮ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ‘ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ।

ਹਾਈਕੋਰਟ ਵਿਚੋਂ ਬਠਿੰਡਾ ਦੀ ਸਾਬਕਾ ਮੇਅਰ ਨੂੰ ਨਹੀਂ ਮਿਲੀ ਰਾਹਤ, ਸਰਕਾਰ ਨੂੰ 20 ਲਈ ਨੋਟਿਸ ਜਾਰੀ

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।

spot_img
spot_img

Share post:

Popular

More like this
Related

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...