WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਆਮ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਪੂਰਾ ਉਤਰਨ ਲਈ ਸੂਬਾ ਸਰਕਾਰ ਵਚਨਬੱਧ : ਇੰਦਰਬੀਰ ਸਿੰਘ ਨਿੱਜਰ

ਕਿਹਾ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਚ ਦੇਰੀ ਨਹੀਂ ਹੋਵੇਗੀ ਬਰਦਾਸ਼ਤ
ਗੈਰ-ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ ਬਖਸਿਆ
ਸੂਬਾ ਸਰਕਾਰ ਦੀ ਚੱਲ ਰਹੀ ਪ੍ਰਕਿਰਿਆ ਅਨੁਸਾਰ ਕੱਚੇ ਮੁਲਾਜ਼ਮ ਹੋਣਗੇ ਪੱਕੇ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,24 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਿਸ ਤਰ੍ਹਾਂ ਹਰ ਵਰਗ ਵੱਲੋਂ ਪੂਰੇ ਉਤਸ਼ਾਹ ਨਾਲ ਚੁਣ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਪੂਰਾ ਉਤਰਨ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਰਕਸ਼ਣ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਸ. ਇੰਦਰਬੀਰ ਸਿੰਘ ਨਿੱਜਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਦੇ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਵਾਧੂ ਚਾਰਜ ਸ੍ਰੀ ਹਿਮਾਂਸੂੰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ, ਆਪ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ ਅਤੇ ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਸ. ਨਿੱਜਰ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਮਾਨਦਾਰ ਅਤੇ ਮੇਹਨਤੀ ਹਨ ਅਤੇ ਸੂਬਾ ਸਰਕਾਰ ਭਿ੍ਰਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਜਿਸ ਤਹਿਤ ਭਿ੍ਰਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਿਮਾਰੀ ਕਾਰਨ ਮਰੇ ਪਸ਼ੂਆਂ ਨੂੰ ਨਹਿਰਾਂ, ਕੱਸੀਆਂ ਜਾਂ ਸੜਕਾਂ ਤੇ ਖੁੱਲ੍ਹਾ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦੱਬਿਆ ਜਾਵੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਮਿਊਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਪੈਂਡਿੰਗ ਕੰਮ ਪਹਿਲ ਦੇ ਆਧਾਰ ਅਤੇ ਚਾਲੂ ਅਤੇ ਨਵੇਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਸਮੇਂ-ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨਾਲ ਹੋਣ ਵਾਲੇ ਕਾਰਜਾਂ ਲਈ ਉਚ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਕਾਰਜਾਂ ਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਮਿਊਸਪਲ ਕਾਰਪੋਰੇਸ਼ਨ ਤੋਂ ਇਲਾਵਾ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਾਉਣ, ਸੀਵਰੇਜ ਸਿਸਟਮ ਚ ਸੁਧਾਰ ਕਰਨ ਤੇ ਪਾਣੀ ਦੀ ਮਿਕਸਿੰਗ ਨੂੰ ਰੋਕਣ ਅਤੇ ਅਤੇ ਸਾਫ਼-ਸਫਾਈ ਨੂੰ ਪਹਿਲ ਦੇ ਆਧਾਰ ਤੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਦੌਰਾਨ ਕੈਬਨਿਟ ਮੰਤਰੀ ਸ. ਨਿੱਜਰ ਨੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੀਆਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਕਰਨ ਲਈ ਲੋੜੀਂਦੇ ਸੁਝਾਅ ਵੀ ਲਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਲਵਜੀਤ ਕੌਰ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆਂ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇੰਚਾਰਜ ਸ਼੍ਰੀ ਰਾਕੇਸ਼ ਪੁਰੀ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਕੌਂਸਲਰ ਸੁਖਦੀਪ ਢਿੱਲੋਂ ਅਤੇ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related posts

ਅਰੁਣ ਵਧਾਵਨ ਸ਼ਹਿਰੀ ਤੇ ਕੁਲਵਿੰਦਰ ਨਰੂਆਣਾ ਬਣੇ ਦਿਹਾਤੀ ਕਾਂਗਰਸ ਦੇ ਪ੍ਰਧਾਨ

punjabusernewssite

ਨੌਜਵਾਨਾਂ ਚ ‘ਹੁਨਰ’ ਦੀ ਕਮੀ ਨਹੀਂ, ਸਿਰਫ਼ ਉਨ੍ਹਾਂ ਦੀ ਬਾਂਹ ਫ਼ੜ ਕੇ ਤਰਾਸ਼ਣ ਦੀ ਲੋੜ ਹੈ : ਅਮਨ ਅਰੋੜਾ

punjabusernewssite

ਖ਼ੁਸਬਾਜ਼ ਜਟਾਣਾ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ

punjabusernewssite