ਧਰਮ ਨਿਰਪੱਖਤਾ ਅਤੇ ਸਮਾਜਿਕ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਜੂਝਣ ਦਾ ਲਿਆ ਜਾਵੇਗਾ ਪ੍ਰਣ
ਸੁਖਜਿੰਦਰ ਮਾਨ
ਬਠਿੰਡਾ,5 ਦਸੰਬਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਬਠਿੰਡਾ ਜਿਲ੍ਹਾ ਕਮੇਟੀ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ ਭਲਕੇ 6 ਦਸੰਬਰ ਨੂੰ ਅੰਬੇਦਕਰ ਪਾਰਕ, ਨਜਦੀਕ ਡੀਸੀ ਦਫਤਰ ਬਠਿੰਡਾ ਵਿਖੇ ਭਰਵਾਂ ਇਕੱਠ ਕਰਕੇ ਮਨਾਇਆ ਜਾਵੇਗਾ। ਅੱਜ ਇੱਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਸੀਨੀਅਰ ਆਗੂਆਂ ਸਾਥੀ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਦੱਸਿਆ ਕਿ ਉਕਤ ਇਕੱਠ ਨੂੰ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਸੰਬੋਧਨ ਕਰਨਗੇ।ਆਗੂਆਂ ਨੇ ਅੱਗੋਂ ਦੱਸਿਆ ਕਿ ਆਰ ਐਮ ਪੀ ਆਈ ਦੀ ਕੇਂਦਰੀ ਕਮੇਟੀ ਨੇ ਉਕਤ ਦਿਹਾੜਾ ਧਰਮ ਨਿਰਪੱਖਤਾ ਅਤੇ ਮਨੁੱਖੀ ਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਜੂਝਣ ਦੇ ਪ੍ਰਣ ਦਿਵਸ ਵਜੋਂ ਮਨਾਏ ਜਾਣ ਦਾ ਸੱਦਾ ਦਿੱਤਾ ਸੀ।
Share the post "ਆਰ ਐਮ ਪੀ ਆਈ ਭਰਵਾਂ ਇਕੱਠ ਕਰਕੇ ਮਨਾਏਗੀ ਡਾ. ਬੀ.ਆਰ. ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ"