Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਆਰ ਐਸ ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ’ਤੇ ਪਵੇਗਾ ਵਾਧੂ ਵਿੱਤੀ ਬੋਝ: ’ਆਪ’

9 Views

ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ’ਤੇ ਬੋਝ ਪਾ ਰਹੀ ਹੈ: ਮਲਵਿੰਦਰ ਸਿੰਘ ਕੰਗ
ਭਾਜਪਾ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਨਾਪਾਕ ਹੱਥਕੰਡੇ ਅਪਣਾ ਰਹੀ ਹੈ ਪਰ ਮਾਨ ਸਰਕਾਰ ਪੰਜਾਬ ਦੇ ਵਿਕਾਸ ਨੂੰ ਰੁਕਣ ਨਹੀਂ ਦੇਵੇਗੀ : ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਫਰਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ ਘਰੇਲੂ ਕੋਲੇ ਦੀ ਲੋੜ ਨੂੰ ਰੇਲ-ਜਹਾਜ਼-ਰੇਲ ਰਾਹੀਂ ਪੰਜਾਬ ਤੱਕ ਪਹੁੰਚਾਉਣ ਦੇ ਫੈਸਲੇ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ।ਕੰਗ ਨੇ ਭਾਜਪਾ ’ਤੇ ਅਡਾਨੀ ਸਮੂਹ ਦੇ ਹਿੱਤਾਂ ਦੀ ਰਾਖੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਇਸ ਲਈ ਸਰਕਾਰ ਨੇ ਸਿੱਧੀ ਆਵਾਜਾਈ ਨੂੰ ਅਪਣਾਉਣ ਦੀ ਬਜਾਏ ਦਹੇਜ/ਮੁੰਦਰਾ ਬੰਦਰਗਾਹ ਰਾਹੀਂ ਕੋਲੇ ਦੀ ਢੋਆ-ਢੁਆਈ ਕਰਨ ਦਾ ਫੈਸਲਾ ਕੀਤਾ ਹੈ। ਇਹ ਇੱਕ ਹੋਰ ਸਬੂਤ ਹੈ ਕਿ ਭਾਜਪਾ ਸਿਰਫ਼ ਪੂੰਜੀਵਾਦੀ ਪੱਖੀ ਪਾਰਟੀ ਹੈ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਬਜਾਏ ਆਪਣੇ ਪੂੰਜੀਵਾਦੀ ਦੋਸਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ। ’ਆਪ’ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਪਚਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕੀਤੀ ਗਈ ਹੈ। ਪਰ ਇਸ ਨਵੇਂ ਫੈਸਲੇ ਨਾਲ ਰਾਜ ਸਰਕਾਰ ਨੂੰ ਕੋਲੇ ਦੀ ਢੋਆ-ਢੁਆਈ ਲਈ ਘੱਟੋ-ਘੱਟ ਤਿੰਨ ਗੁਣਾ ਵੱਧ ਖਰਚਾ ਅਦਾ ਕਰਨਾ ਪਵੇਗਾ। ਕੰਗ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਦੇ ਕੰਮਾਂ ਤੋਂ ਤੰਗ ਆ ਚੁੱਕੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਪਰ ’ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ ਅਤੇ ਸੂਬੇ ਦੇ ਖਿਲਾਫ ਸਾਰੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰੇਗੀ।

Related posts

ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ – ਹਰਭਜਨ ਸਿੰਘ ਈ.ਟੀ.ਓ.

punjabusernewssite

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

punjabusernewssite

ਅਕਾਲੀ ਦਲ ’ਚ ਸਿਆਸੀ ਸੰਕਟ ਵਧਿਆ: ਸੁਖਬੀਰ ਬਾਦਲ ਅਤੇ ਵਿਰੋਧੀ ਧੜੇ ਨੇ ਅੱਜ ਬਰਾਬਰ ਸੱਦੀਆਂ ਮੀਟਿੰਗਾਂ

punjabusernewssite