WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵੱਲੋਂ  ਦਿੱਲੀ ਵਿੱਚ ਵਿਸ਼ਾਲ ਰੈਲੀ 3 ਨਵੰਬਰ ਨੂੰ

ਪ.ਸ.ਸ.ਫ. ਦੇ ਝੰਡੇ ਹੇਠ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ
ਬਠਿੰਡਾ, 1 ਨਵੰਬਰ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22 ਬੀ ਚੰਡੀਗੜ੍ਹ (ਪ.ਸ.ਸ.ਫ.) ਜਿਲ੍ਹਾ ਬਠਿੰਡਾ ਆਗੂਆਂ ਕਿਸ਼ੋਰ ਚੰਦ ਗਾਜ਼, ਬਲਰਾਜ ਮੌੜ, ਮੱਖਣ ਖਨਗਵਾਲ,ਸੁਖਚੈਨ ਸਿੰਘ, ਲਖਵੀਰ ਭਾਗੀਵਾਂਦਰ,ਹਰਨੇਕ ਸਰਾਂ,ਦਰਸ਼ਨ ਸ਼ਰਮਾਂ,ਜਸਵੀਰ ਸੀਰਾ,ਕੁਲਵਿੰਦਰ ਸਿੰਘ, ਹਰਨੇਕ ਗਹਿਰੀ,ਧਰਮ ਸਿੰਘ ਕੋਠਾਗੁਰੂ,ਰਣਜੀਤ ਬਿਲਾਸਪੁਰ,ਪਰਮ ਚੰਦ ਬਠਿੰਡਾ,ਨੇ ਕਿਹਾ ਕਿ ਦੇਸ਼ ਦੇ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਕਨਫੈਡਰੇਸ਼ਨ ਆਫ ਸੈਂਟਰਲ ਗੌਰਮਿੰਟ ਇੰਪਲਾਈਜ਼ ਅਤੇ ਵਰਕਰਜ਼ ਵਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਦਿਆਂ ਮਿਤੀ 3 ਨਵੰਬਰ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਪੀ.ਐਫ.ਆਰ.ਡੀ.ਏ. ਬਿੱਲ ਨੂੰ ਰੱਦ ਕਰਕੇ 31 ਦਸੰਬਰ 2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ, ਮਿਡ ਡੇ ਮੀਲ, ਆਗਣਵਾੜੀ, ਆਸ਼ਾ ਵਰਕਰਾਂ ਦੀਆਂ

ਇਮਾਨਦਾਰੀ ਤੇ ਬੇਈਮਾਨੀ ਦੇ ਫ਼ਰਕ ਨੂੰ ਸਮਝ ਕੇ ਭ੍ਰਿਸ਼ਟਾਚਾਰ ਨੂੰ ਪਾਈ ਜਾ ਸਕਦੀ ਹੈ ਨੱਥ : ਸ਼ੌਕਤ ਅਹਿਮਦ ਪਰੇ

ਸੇਵਾਵਾਂ ਦਾ ਸਰਕਾਰੀਕਰਣ ਕਰਵਾਉਣ, ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਜਨਤਕ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਣ ਬੰਦ ਕਰਵਾਉਣ, ਕੇਂਦਰੀ ਮੁਲਾਜ਼ਮਾਂ ਲਈ ਅੱਠਵੇਂ ਅਤੇ ਪੰਜਾਬ ਦੇ ਮੁਲਾਜ਼ਮਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਵਾਉਣ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਯਕ-ਮੁਸ਼ਤ ਜਾਰੀ ਕਰਵਾਉਣ, ਲੋਕਤੰਤਰ ਅਧਿਕਾਰਾਂ ਨੂੰ ਬਰਕਰਾਰ ਰੱਖਣ ਜਿਹੇ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਹਿੱਤ ਇੱਕ ਵਿਸ਼ਾਲ ਕੌਮੀਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬੇ ਭਰ ਵਿੱਚੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਬੈਨਰ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਇਸ ਕੌਮੀਂ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਅੰਦਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲਿਆਂ ਤੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਅਨੁਸਾਰ ਸੂਬੇ ਦੇ ਸਾਰੇ ਹੀ ਜ਼ਿਲਿਆਂ ਤੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ 3 ਨਵੰਬਰ ਨੂੰ ਕੀਤੀ ਜਾਣ ਵਾਲੀ ਕੌਮੀਂ ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਮੂਹ ਮੁਲਾਜ਼ਮਾਂ ਨੂੰ ਰਾਮਲੀਲਾ ਮੈਦਾਨ ਦੇ ਬਾਹਰ ਠੀਕ 9 ਵਜੇ ਤੱਕ ਇਕੱਤਰ ਹੋਣਗੇ ਕਾਫਲੇ ਦੇ ਰੂਪ ਵਿੱਚ ਜੱਥੇਬੰਦੀ ਵੱਲੋਂ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾ ਸਕੇ ਅਤੇ ਕੇਂਦਰ ਸਰਕਾਰ ਵਿਰੁੱਧ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਵਿੱਚ ਯੋਗਦਾਨ ਪਾਇਆ ਜਾ ਸਕੇ।

 

Related posts

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

punjabusernewssite

ਪੰਜਾਬ ਸਰਕਾਰ ਵੱਲੋੰ ਕੰਮ ਦਿਹਾੜੀ 08 ਘੰਟੇ ਤੋਂ ਵਧਾਕੇ 12 ਘੰਟੇ ਕਰਨ ਦੀ ਨਿਖੇਧੀ

punjabusernewssite

ਸੀਟੂ ਵੱਲੋਂ ਵੱਖ -ਵੱਖ ਥਾਵਾਂ ’ਤੇ ਕੇਂਦਰੀ ਬੱਜਟ ਦੀਆਂ ਕਾਪੀਆਂ ਸਾੜੀਆਂ

punjabusernewssite