WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ।

SYL ਨੂੰ ਲੈ ਕੇ ਮੂੜ ਗਰਮਾਈ ਸਿਆਸਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।

Related posts

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

punjabusernewssite

ਪੰਜਾਬ ‘ਚ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟਰੈਕ ਅਦਾਲਤਾਂ ਬਣਨਗੀਆਂ: ਕੁਲਦੀਪ ਸਿੰਘ ਧਾਲੀਵਾਲ

punjabusernewssite

ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ

punjabusernewssite