WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਆਜ਼ਾਦੀ ਦੇ 75ਵੇਂ ਦਿਵਸ ਮੌਕੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਕੱਢੀ ਤਿਰੰਗਾ ਯਾਤਰਾ

ਖੁੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿਚ ਕੱਢੀ ਯਾਤਰਾ ਵਿੱਚ ਉਮੜਿਆ ਵਰਕਰਾਂ ਅਤੇ ਕਿਸਾਨਾਂ ਤੇ ਵਪਾਰੀਆਂ ਦਾ ਹਜੂਮ
ਦੇਸ਼ ਦੀ ਆਜਾਦੀ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ ਕਾਂਗਰਸ ਦਾ ਰਿਹਾ ਵੱਡਾ ਯੋਗਦਾਨ: ਰਾਜਾ ਵੜਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਤਲਵੰਡੀ ਸਾਬੋ, 13 ਅਗਸਤ: ਆਜਾਦੀ ਦੇ ਪਚੱਤਰ ਵੇਂ ਦਿਵਸ ਨੂੰ ਸਮਰਪਤ ਕਾਂਗਰਸ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿੱਚ ਕਰੀਬ ਪੰਦਰਾਂ ਕਿਲੋਮੀਟਰ ਤਕ ਤਿਰੰਗਾ ਯਾਤਰਾ ਕੱਢੀ ਗਈ,, ਜਿਸ ਵਿੱਚ ਕਾਂਗਰਸ ਦੇ ਵਰਕਰਾਂ, ਟਕਸਾਲੀ ਪਰਿਵਾਰਾਂ, ਕਿਸਾਨਾਂ ,ਮਜ਼ਦੂਰਾਂ ਅਤੇ ਵਪਾਰੀਆਂ ਦਾ ਵੱਡਾ ਹਜੂਮ ਜੁੜਦਾ ਹੋਇਆ ਨਜ਼ਰ ਆਇਆ। ਇਸ ਤਿਰੰਗਾ ਯਾਤਰਾ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਅਸੀਂ ਅੱਜ ਦੇਸ਼ ਦੀ ਆਜਾਦੀ ਦਾ ਪਚੱਤਰ ਵਾਂ ਵਰ੍ਹਾ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਆਜਾਦੀ ਲਈ ਆਜਾਦੀ ਘੁਲਾਟੀਆਂ ਵੱਲੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਜਿਨ੍ਹਾਂ ਨੂੰ ਅੱਜ ਅਸੀਂ ਸਿੱਜਦਾ ਕਰਦੇ ਹਾਂ । ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੀ ਖੁਸ਼ਹਾਲੀ, ਆਰਥਿਕਤਾ ਦੀ ਮਜ਼ਬੂਤੀ, ਹਰ ਵਰਗ ਨੂੰ ਬੁਨਿਆਦੀ ਸਹੂਲਤਾਂ, ਉਦਯੋਗ ਨੂੰ ਬੜਾਵਾ ਦੇਣ ਲਈ ਕਾਂਗਰਸ ਦਾ ਵੱਡਾ ਯੋਗਦਾਨ ਰਿਹਾ ਅਤੇ ਕਾਂਗਰਸ ਦੇ ਵੱਡੇ ਲੀਡਰਾਂ ਵੱਲੋਂ ਵੀ ਦੇਸ਼ ਵਿਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜਬੂਤ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਮਾਹੌਲ ਦਿਨ ਬ ਦਿਨ ਨਾਜ਼ੁਕ ਮੋੜ ਵੱਲ ਵਧ ਰਹੇ ਹਨ, ਦੇਸ਼ ਦੀ ਕੇਂਦਰ ਸਰਕਾਰ ਲੋਕ ਮੁੱਦਿਆਂ ਤੇ ਧਿਆਨ ਦੇਣ ਦੀ ਬਜਾਏ ਲੋਕਾਂ ਦੀ ਆਵਾਜ਼ ਉਠਾਉਣ ਵਾਲੀ ਵਿਰੋਧੀ ਧਿਰ ਦੀ ਆਵਾਜ ਨੂੰ ਦਬਾਉਣ ਦੀਆਂ ਸਾਜ?ਿਸ਼ਾਂ ਰਚ ਰਹੀ ਹੈ ।ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਹੜੇ ਵਾਅਦੇ ਚੋਣਾਂ ਵੇਲੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਆਮ ਆਦਮੀ ਅਖਵਾਉਣ ਵਾਲਾ ਅੱਜ ਆਮ ਆਦਮੀ ਖਾਸ ਬਣ ਗਿਆ ਹੈ ਜੋ ਪਾਰਟੀ ਦੇ ਪ੍ਰਚਾਰ ਲਈ ਕਰੋੜਾਂ ਰੁਪਏ ਖਰਚ ਰਿਹਾ ਹੈ ਤੇ ਸਕਿਉਰਿਟੀ ਵੀ ਤਿੰਨ ਗੁਣਾਂ ਲਈ ਹੋਈ ਹੈ ਜਿਸ ਤੋਂ ਸਰਕਾਰ ਦੀ ਮਨਸ਼ਾ ਜੱਗ ਜਾਹਰ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਲੀਡਰ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਸਹਿਬਾਨ ਪਿੰਡਾਂ ਦੇ ਪੰਚ ਸਰਪੰਚ ਆਦਿ ਹਾਜ਼ਰ ਸਨ।

Related posts

ਜ਼ਿਲ੍ਹੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਜਾਰੀ : ਚੇਅਰਮੈਨ ਰਾਜਨ ਗਰਗ

punjabusernewssite

ਸਿਹਤ ਵਿਭਾਗ ਵਲੋਂ ਜਨ ਔਸ਼ਧੀ ਮੁਹਿੰਮ ਮੀਟਿੰਗ ਦਾ ਆਯੋਜਨ

punjabusernewssite

ਪ੍ਰਾਈਵੇਟ ਹਸਪਤਾਲਾਂ ਦੇ ਸਾਹਮਣੇ ਬਣੀਆਂ ਪਾਰਕਿੰਗਾਂ ਦੀ ਦੂਜੇ ਦਿਨ ਵੀ ਨਗਰ ਨਿਗਮ ਵਲੋਂ ਮਿਣਤੀ ਜਾਰੀ

punjabusernewssite