WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਇਮਾਨਦਾਰੀ ਤੇ ਬੇਈਮਾਨੀ ਦੇ ਫ਼ਰਕ ਨੂੰ ਸਮਝ ਕੇ ਭ੍ਰਿਸ਼ਟਾਚਾਰ ਨੂੰ ਪਾਈ ਜਾ ਸਕਦੀ ਹੈ ਨੱਥ : ਸ਼ੌਕਤ ਅਹਿਮਦ ਪਰੇ

ਵਿਜੀਲੈਂਸ ਵਲੋਂ ਸਿਰਫ਼ ਭ੍ਰਿਸ਼ਟਾਚਾਰ ਨੂੰ ਦੇਖਿਆ ਜਾਂਦਾ ਨਾ ਕਿ ਕੁਝ ਹੋਰ : ਐਸਐਸਪੀ ਵਿਜੀਲੈਂਸ
ਬਠਿੰਡਾ, 31 ਅਕਤੂਬਰ : ਇਮਾਨਦਾਰੀ ਤੇ ਬੇਈਮਾਨੀ ਦੇ ਫ਼ਰਕ ਨੂੰ ਸਮਝ ਕੇ ਹੀ ਭ੍ਰਿਸ਼ਟਾਚਾਰ ਰੂਪੀ ਕੋੜ੍ਹ ਨੂੰ ਨੱਥ ਪਾਈ ਜਾ ਸਕਦੀ ਹੈ ਤੇ ਕਿਸੇ ਵੀ ਸੱਚੇ-ਸੁੱਚੇ ਇਨਸਾਨ ਨੂੰ ਕਦੇ ਕਿਸੇ ਦੀ ਨਜ਼ਾਇਜ਼ ਹਮਾਇਤ ਦੀ ਲੋੜ ਨਹੀਂ ਹੁੰਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਜੀਲੈਂਸ ਵਿਭਾਗ ਵਲੋਂ ਮਨਾਏ ਜਾ ਰਹੇ ਸਲਾਨਾ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੌਰਾਨ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨ ਉਪਰੰਤ ਕੀਤਾ।

ਮਨਪ੍ਰੀਤ ਬਾਦਲ ਨੇ ਭੁਗਤੀ ਵਿਜੀਲੈਂਸ ਦੀ ਪੇਸ਼ੀ, ਕੇਸ ਸੀਬੀਆਈ ਨੂੰ ਸੌਪਣ ਦੀ ਕੀਤੀ ਮੰਗ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੀ ਜਨਮ ਭੂਮੀ ਕਸ਼ਮੀਰ ਦੀ ਪੜ੍ਹਾਈ ਦੀਆਂ ਯਾਦਾਂ ਤੇ ਪੰਜਾਬ ਵਿਚਲੀ ਆਪਣੀ ਹੁਣ ਤੱਕ ਦੀ ਸਰਵਿਸ ਦੇ ਵਿਦਿਆਰਥੀਆਂ ਨਾਲ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਇਮਾਨਦਾਰੀ ਦੇ ਗੁਣਾਂ ਤੇ ਬੇਈਮਾਨੀ ਦੇ ਐਬਾਂ ਨੂੰ ਸਮਝਣਾ ਚਾਹੀਦਾ ਹੈ ਤਾਂ ਹੀ ਅਸੀਂ ਜਿੰਦਗੀ ਵਿੱਚ ਅੱਗੇ ਵਧ ਸਕਦੇ ਹਾਂ ਦੇਸ਼ ਤਰੱਕੀ ਕਰ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਅੰਤਰ ਆਤਮਾਂ ਦੀ ਆਵਾਜ਼ ਸੁਨਣ ਤੇ ਪਹਿਚਾਨਣ ਦਾ ਵੀ ਸੱਦਾ ਦਿੱਤਾ।

ਐੱਸ.ਐੱਸ.ਡੀ. ਵੂਮੈਨਜ਼ ਇੰਸਟੀਚਿਊਟ ’ਚ ਏਕਤਾ ਦਿਵਸ ਮਨਾਇਆ

ਇਸ ਤੋਂ ਪਹਿਲਾਂ ਵਿਜੀਲੈਂਸ ਬਠਿੰਡਾ ਰੇਂਜ ਦੇ ਐਸ.ਐਸ.ਪੀ ਹਰਪਾਲ ਸਿੰਘ ਨੇ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਤਹਿਤ ਅਪਣਾਈ ਜਾ ਰਹੀ ਨੀਤੀ ਅਧੀਨ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਕਦੇ ਵੀ ਕੋਈ ਵਿਅਕਤੀ, ਰੁਤਬਾ ਅਤੇ ਰਾਜਨੀਤਿਕ ਪਾਰਟੀ ਨੂੰ ਨਹੀਂ ਦੇਖਿਆ ਜਾਂਦਾ ਸਗੋਂ ਭ੍ਰਿਸ਼ਟਾਚਾਰ ਨੂੰ ਦੇਖਿਆ ਜਾਂਦਾ ਹੈ ਉਹ ਭਾਵੇਂ 1 ਕਰੋੜ ਦਾ ਹੋਵੇ ਚਾਹੇ 1 ਰੁਪਏ ਦਾ।

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਉਨ੍ਹਾਂ ਖਾਸ ਤੌਰ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਭ੍ਰਿਸ਼ਟਾਚਾਰ ਦੇ ਖਿਲਾਫ਼ ਚਲਾਈ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਾਈ ਸਿੱਧ ਹੋ ਸਕਦੇ ਹਨ। ਇਸ ਤੋਂ ਪਹਿਲਾਂ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਅਤੇ ਸੇਵਾ ਮੁਕਤ ਇਸਪੈਕਟਰ ਸ਼ਮਸ਼ੇਰ ਸਿੰਘ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਪਣੇ ਪ੍ਰਭਾਵਸ਼ਾਲੀ ਸ਼ਬਦਾਂ ਰਾਹੀਂ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।

ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦੌਰਾਨ 5 ਨਵੰਬਰ ਤੱਕ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਐਸਐਸਪੀ ਵਿਜੀਲੈਂਸ

ਸੈਮੀਨਾਰ ਦੇ ਅਖੀਰ ਵਿੱਚ ਸਰਕਾਰੀ ਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ ਵਲੋਂ ਪਹੁੰਚੀਆਂ ਸਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏਆਈਜੀ ਸੀਆਈਡੀ ਸੁਰਿੰਦਰ ਪਾਲ ਸਿੰਘ, ਡੀਐਸਪੀ ਵਿਜੀਲੈਂਸ ਸੰਦੀਪ ਸਿੰਘ, ਸੇਵਾ ਮੁਕਤ ਡੀਐਸਪੀ ਰਣਜੀਤ ਸਿੰਘ ਤੋਂ ਇਲਾਵਾ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

Related posts

ਆਈਐਸਆਈ ਉਤਪਾਦਾਂ ਦੀ ਮਹੱਤਤਾ ਸਬੰਧੀ ਸੈਮੀਨਾਰ ਆਯੋਜਿਤ

punjabusernewssite

ਵਿਧਾਇਕ ਪ੍ਰੀਤਮ ਕੋਟਭਾਈ ਨੇ ਇਤਿਹਾਸਕ ਸੜਕ ਦਾ ਨੀਂਹ ਪੱਥਰ ਰੱਖਿਆ

punjabusernewssite

ਬਠਿੰਡਾ ’ਚ ਵਿਤ ਮੰਤਰੀ ਵਿਰੁਧ ਗਰਜ਼ੇ ਹਜ਼ਾਰਾਂ ਮੁਲਾਜਮ

punjabusernewssite