ਇੰਜੀਨੀਅਰ ਬਰਾੜ ਨੇ ਪਾਵਰਕਾਮ ਦੇ ਪੱਛਮੀ ਜੋਨ ਦੇ ਮੁੱਖ ਇੰਜੀਨੀਅਰ ਵਜੋਂ ਕਾਰਜਭਾਰ ਸੰਭਾਲਿਆ

Date:

spot_img

ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵੈਸਟ ਜ਼ੋਨ ਬਠਿੰਡਾ ਦੇ ਨਵੇਂ ਚੀਫ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਇੰਜ. ਮੱਸਾ ਸਿੰਘ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੂੰ ਪਟਿਆਲਾ ਵਿਖੇ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇੰਜ. ਬਰਾੜ ਲੁਧਿਆਣਾ ਵਿਖੇ ਡਿਪਟੀ ਚੀਫ ਇੰਜਨੀਅਰ (ਇਨਫੋਸਮੈਂਟ) ਵਜੋਂ ਨਿਯੁਕਤ ਸਨ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ ਵੈਸਟ ਜੋਨ ਬਠਿੰਡਾ ਦੇ ਐਸਈਜ ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਨੇ ਕਿਹਾ ਕਿ ਉਹ ਇੰਜ. ਬਲਦੇਵ ਸਿੰਘ ਸਰਾਂ ਸੀਐਮਡੀ ਪੀਐਸਪੀਸੀਐਲ ਅਤੇ ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਸੁਨਿਸਚਿਤ ਕਰਨਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।
ਇੰਜ. ਬਰਾੜ ਨੇ ਬਿਜਲੀ ਚੋਰੀ ਦੀ ਕੁਰੀਤੀ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਪੀਐੱਸਪੀਸੀਐੱਲ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬਿਜਲੀ ਦੀ ਦੁਰਵਰਤੋਂ ਕਰਦਿਆਂ ਜਾਂ ਬਿਜਲੀ ਚੋਰੀ ਕਰਦਿਆਂ ਫੜੇ ਜਾਣ ਵਾਲੇ ਲੋਕਾਂ ਖ਼ਿਲਾਫ਼ ਉਹ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਨੇ ਜੂਨੀਅਰ ਅਫਸਰਾਂ ਨੂੰ ਅਜਿਹੇ ਇਲਾਕਿਆਂ ਚ ਰੇਡ ਜਾਰੀ ਰੱਖਣ ਦੇ ਨਿਰਦੇਸ਼ ਜਿੱਥੇ ਬਿਜਲੀ ਚੋਰੀ ਦੀਆਂ ਜਿਆਦਾ ਸ਼ਿਕਾਇਤਾਂ ਮਿਲਦੀਆਂ ਹਨ। ਉਨ੍ਹਾਂ ਨੇ ਆਮ ਖਪਤਕਾਰਾਂ ਦੀ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ।ਇੰਜ. ਬਰਾੜ 11 ਨਵੰਬਰ, 1991 ਪੰਜਾਬ ਰਾਜ ਬਿਜਲੀ ਬੋਰਡ ਨੂੰ ਜੁਆਇਨ ਕਰਨ ਤੋਂ ਪਹਿਲਾਂ ਡੇਢ ਸਾਲ ਪਬਲਿਕ ਸੈਕਟਰ ਐਂਟਰਪ੍ਰਾਈਸਜ ਕੰਮ ਕਰ ਚੁੱਕੇ ਹਨ। ਜਿਨ੍ਹਾਂ ਕੋਲ ਵਿਸੇਸ ਤੌਰ ਤੇ ਅਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾ ਦਾ ਵੱਡਾ ਤਜਰਬਾ ਹੈ।3 ਦਸੰਬਰ, 1968 ਨੂੰ ਫਰੀਦਕੋਟ ਚ ਪੈਦਾ ਹੋਏ ਇੰਜ. ਬਰਾੜ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਤੋਂ ਬੈਚਲਰ ਆਫ ਇੰਜਨੀਅਰਿੰਗ ਕੀਤੀ ਹੋਈ ਹੈ।

spot_img
spot_img
spot_img

Share post:

Popular

More like this
Related

Punjab ‘ਚ ਭਿਆਨਕ ਹਾਦਸਾ; ਟਰੱਕ ਤੇ ਆਟੋ ਦੀ ਟੱਕਰ ‘ਚ ਤਿੰਨ ਦੀ ਮੌ/ਤ, ਕਈ ਜਖ਼ਮੀ

Ludhiana News: ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ 'ਚ ਵਾਪਰੇ ਇੱਕ...

ਮਹਿਲਾ ਮੋਰਚੇ ਦਾ ਮਰਦ ਇੰਚਾਰਜ਼; ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਭਾਜਪਾ !

Chandigarh News: ਦੇਸ਼ 'ਚ ਮਹਿਲਾ ਰਾਖਵਾਂਕਰਨ ਬਿੱਲ ਲੈ ਕੇ...

Punjab Election; ਵਿਧਾਇਕ ਚਰਨਜੀਤ ਸਿੰਘ ਚੰਨੀ ਹੋਏ ਅਕਾਲੀ ਦਲ ਵਿਚ ਸ਼ਾਮਲ

Chandigarh News: Punjab Election; ਪਿਛਲੇ ਕਈ ਦਿਨਾਂ ਤੋਂ ਟਿਕਟਾਂ...