ਬਠਿੰਡਾ, 5 ਸਤੰਬਰ : ਨਸ਼ਿਆਂ ਨਾਲ ਪੰਜਾਬ ਵਿਚ ਲਗਾਤਾਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਬੰਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਚੱਲ ਰਹੀ ਮੁਹਿੰਮ ਨੂੰ ਜਾਰੀ ਰਖਦਿਆਂ ਜ਼ਿਲ੍ਹਾ ਬਠਿੰਡਾ ਵੱਲੋਂ ਜ਼ਿਲੇ ਦੇ ਪਿੰਡ ਵਿੱਚ ਮੀਟਿੰਗਾਂ, ਰੈਲੀਆਂ ਢੋਲ ਮਾਰਚ ਨਾਟਕਾਂ ਅਤੇ ਮੋਟਰ ਸਾਈਕਲ ਮਾਰਚਾਂ ਰਾਹੀਂ ਸਭਨਾਂ ਲੋਕਾਂ ਨੂੰ 6 ਸਤੰਬਰ ਨੂੰ ਬਠਿੰਡਾ ਜ਼ਿਲ੍ਹਾ ਪੱਧਰੇ ਰੋਸ ਮੁਜਾਹਰੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।
ਠੇਕਾ ਮੁਲਾਜਮ ਸੰਘਰਸ ਮੋਰਚੇ ਤੇ ਟੀ. ਐਸ. ਯੂ ਵਲੋਂ ਐਸਮਾਂ ਦਾ ਕੀਤਾ ਤਿੱਖਾ ਵਿਰੋਧ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 150 ਤੋਂ ਪਿੰਡਾਂ ਵੱਧ ਅਤੇ ਸ਼ਹਿਰਾਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਹਨ। ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਗੁਰੂ ਨੇ ਦੱਸਿਆ ਕਿ ਜ਼ਿਲ੍ਹਾ ਮੀਟਿੰਗ ਦੌਰਾਨ ਕੀਤੇ ਅਨੁਮਾਨ ਮੁਤਾਬਕ ਇਸ ਮੁਜਾਹਰੇ ਵਿੱਚ ਹਜ਼ਾਰਾਂ ਦੀ ਗਿਣਤੀ ਚ ਲੋਕ ਪਹੁੰਚਣਗੇ ਜਿਸ ਦੇ ਲਈ ਪ੍ਰਬੰਧ ਪੂਰੇ ਮੁਕੰਮਲ ਕਰ ਲਏ ਗਏ ਹਨ।
ਵਿਸ਼ਵ ਅਧਿਆਪਕ ਦਿਵਸ ’ਤੇ ਵੋਕੇਸ਼ਨਲ ਅਧਿਆਪਕਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਕੀਤਾ ਘਿਰਾਓ
ਜਿਲਾ ਕਮੇਟੀ ਵੱਲੋਂ 6 ਸਤੰਬਰ ਨੂੰ ਕੀਤੇ ਜਾ ਰਹੇ ਮੁਜ਼ਾਹਰੇ ਵਿੱਚ ਸਮੂਹ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ। ਆਗੂਆਂ ਵੱਲੋਂ ਵਿਸ਼ਾਲ ਇਕੱਠ ਨੂੰ ਧਿਆਨ ਚ ਰੱਖਦੇ ਹੋਏ ਟਰੈਫਿਕ ਦੇ ਬਦਲੇ ਪ੍ਰਬੰਧਾਂ ਲਈ ਪੁਲਿਸ ਦੇ ਮੁੱਖ ਜਿਲ੍ਹਾ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ। ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਅਜੇਪਾਲ ਸਿੰਘ ਘੁੱਦਾ, ਰਾਜਵਿੰਦਰ ਸਿੰਘ ਰਾਜੂ ਰਾਮਨਗਰ ਵੀ ਸ਼ਾਮਲ ਸਨ।
Share the post "ਉਗਰਾਹਾ ਜਥੇਬੰਦੀ ਵਲੋਂ ਨਸ਼ਿਆਂ ਵਿਰੁਧ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਮੁਜਾਹਰੇ ’ਚ ਪੁੱਜਣ ਦਾ ਸੱਦਾ"