WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਉਗਰਾਹਾ ਜਥੇਬੰਦੀ ਵਲੋਂ ਲਖੀਮਪੁਰ ਖੀਰੀ ਕਤਲ ਕਾਂਡ ਦੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ

ਚੰਡੀਗੜ, 2 ਅਕਤੂਬਰ: ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸਬਡਵੀਜ਼ਨ ਪੱਧਰਾਂ ’ਤੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤਿਆਰੀ ਮੁਹਿੰਮ ਦੌਰਾਨ ਸੈਂਕੜੇ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਤੇ ਝੰਡਾ-ਮਾਰਚ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਔਰਤਾਂ ਅਤੇ ਨੌਜਵਾਨਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਨ੍ਹਾਂ ਪੁਤਲਾ ਫੂਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ।

ਬਠਿੰਡਾ ਦੇ ਖਾਲਸਾ ਸਕੂਲ ’ਚ ਬਾਸਕਟਬਾਲ ਤੇ ਨੈਟ ਬਾਲ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ 2 ਸਾਲ ਬੀਤਣ ਮਗਰੋਂ ਵੀ ਨਿਆਂ ਦੇਣ ਤੋਂ ਟਾਲਾ ਵੱਟ ਰਹੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਤਿੱਖੇ ਰੋਸ ਦੇ ਪ੍ਰਗਟਾਵੇ ਵਜੋਂ ਪੁਤਲੇ ਫੂਕਣ ਸਮੇਂ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਕਾਲੇ ਝੰਡੇ ਅਤੇ ਮੰਗਾਂ ਵਾਲੇ ਬੈਨਰ ਉਠਾਏ ਜਾਣਗੇ। ਕਿਸਾਨ ਆਗੂਆਂ ਵੱਲੋਂ ਇਸੇ ਦਿਨ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।

Related posts

ਬਠਿੰਡਾ ’ਚ ਨਰਮੇ ਨਾਲ ਸਬੰਧਤ ਅੰਤਰਰਾਜੀ ਮੀਟਿੰਗ ਆਯੋਜਿਤ

punjabusernewssite

ਬਠਿੰਡਾ ’ਚ ਪਿਛਲੇ ਸਾਲ ਨਾਲੋਂ ਹੋਈ ਕਣਕ ਦੀ ਰਿਕਾਕਡ ਤੋੜ ਫ਼ਸਲ

punjabusernewssite

ਲੱਖੋਵਾਲ ਯੂਨੀਅਨ ਦੇ ਬਲਾਕ ਮੋੜ ਦੀ ਚੋਣ ਹੋਈ

punjabusernewssite