ਸੁਖਜਿੰਦਰ ਮਾਨ
ਬਠਿੰਡਾ, 17 ਨਵੰਬਰ: ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਐਨ.ਐਚ.ਐਮ ਕਾਮਿਆਂ ਨੇ ਅੱਜ ਸਥਾਨਕ ਸ਼ਹੀਦ ਮਨੀ ਸਿੰਘ ਹਸਪਤਾਲ ਅੰਦਰ ਚੰਨੀ ਸਰਕਾਰ ਵਿਰੁਧ ਮੋਰਚਾ ਖੋਲਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਕੱਚੇ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਵੀ ਕੀਤੀ। ਇਸ ਮੌਕੇ ਬੁਲਾਰੇ ਨਰਿੰਦਰ ਕੁਮਾਰ, ਮਨਪ੍ਰੀਤ ਕੌਰ,ਸ਼ੁਨੀਲ ਕੁਮਾਰ, ਅਮਨ ਸਿੰਗਲਾ ਨੇ ਪੰਜਾਬ ਸਰਕਾਰ ’ਤੇ ਵਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਵੇਂ ਐਕਟ ਅਧੀਨ ਸਰਕਾਰ ਰੈਗੂਲਰ ਕਰਨ ਤੋਂ ਕੰਨੀ ਕਤਰਾਅ ਰਹੀ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਦਾ ਰੋਸ ਸੀ ਕਿ ਉਹ 15 ਸਾਲਾ ਤੋਂ ਪੰਜਾਬ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾਵਾਂ ਕਰ ਰਹੇ ਹਨ ਅਤੇ ਕੋਰੋਨਾ ਕਾਲ ਦੌਰਾਨ ਇਹਨਾਂ ਕਰਮਚਾਰੀਆਂ ਨੇ ਆਪਣੀ ਜਾਨ ਵਾਰ ਕੇ ਲੋਕਾਂ ਨੂੰ ਬਚਾਇਆ। ਪਰ ਸਰਕਾਰ ਉਹਨਾਂ ਦੀ ਕੁਰਬਾਨੀ ਦਾ ਮੁੱਲ ਨਹੀਂ ਪਾ ਰਹੇ ਅਤੇ ਨਵੇਂ ਐਕਟ ਵਿੱਚ ਉਹਨਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਐਨ.ਆਰ.ਐਚ.ਐਮ ਅਧੀਨ 12 ਹਜਾਰ ਦੇ ਕਰੀਬ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਨੂੰ ਰੈਗੂਲਰ ਨਹੀਂ ਕਰਦੀ ਤਾਂ ਵਿਭਾਗੀ ਕੰਮਕਾਜ ਠੱਪ ਰੱਖਿਆ ਜਾਵੇਗਾ।
ਐਨ.ਐਚ.ਐਮ ਕਾਮਿਆਂ ਨੇ ਖੋਲਿਆ ਚੰਨੀ ਸਰਕਾਰ ਵਿਰੁਧ ਮੋਰਚਾ
9 Views