WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਐਨ ਚੋਣਾਂ ਮੌਕੇ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ

ਸਿਆਸੀ ਮਾਹਰਾਂ ਨੇ ਭਾਜਪਾ ’ਤੇ ਲਗਾਏ ਸਿਆਸੀ ਲਾਹਾ ਲੈਣ ਦੇ ਦੋਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 07 ਫਰਵਰੀ : ਸਾਧਵੀਆਂ ਨਾਲ ਬਲਾਤਕਾਰ ਤੇ ਕਤਲ ਮਾਮਲੇ ’ਚ ਕਰੀਬ ਸਾਢੇ ਚਾਰ ਸਾਲਾਂ ਤੋਂ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ’ਤੇ ਐਨ ਸੂਬਾਈ ਚੋਣਾਂ ਮੌਕੇ ਮਿਹਰਨਬਾਨ ਹੋਈ ਹਰਿਆਣਾ ਦੀ ਭਾਜਪਾ ਸਰਕਾਰ ਦੇ ਚੱਲਦੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਮਾਲਵਾ ਖੇਤਰ ’ਚ ਵੱਡਾ ਪ੍ਰਭਾਵ ਰੱਖਣ ਵਾਲੇ ਡੇਰਾ ਸਿਰਸਾ ਦੇ ਮੁਖੀ ਦੀ ਰਿਹਾਈ ਨੂੰ ਹੁਣ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਬੇ ਦੇ ਸਿਆਸੀ ਹਲਕਿਆਂ ’ਚ ਚੱਲ ਰਹੀ ਚਰਚਾ ਮੁਤਾਬਕ ਅਜਿਹਾ ਭਾਜਪਾ ਵਲੋਂ ਸਿਆਸੀ ਲਾਹਾ ਲੈਣ ਲਈ ਕੀਤਾ ਗਿਆ ਹੈ, ਹਾਲਾਂਕਿ ਭਾਜਪਾ ਆਗੂਆਂ ਦਾ ਤਰਕ ਹੈ ਕਿ ਕਿਸੇ ਵੀ ਮੁਜ਼ਰਮ ਦੀ ਪੈਰੋਲ ਇੱਕ ਕਾਨੂੰਨੀ ਪ੍ਰਆ ਹੈ ਜਿਸਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਗੌਰਤਲਬ ਹੈ ਕਿ ਡੇਰਾ ਮੁਖੀ ਨੂੰ ਹਰਿਆਣਾ ਦੇ ਜੇਲ੍ਹ ਵਿਭਾਗ ਨੇ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਉਜ ਇਸਤੋਂ ਪਹਿਲਾਂ ਵੀ ਡੇਰਾ ਮੁਖੀ ਵਲੋਂ ਪੈਰੋਲ ਦੀ ਮੰਗ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਹਰ ਵਾਰ ਇੰਨਕਾਰ ਹੀ ਹੁੰਦਾ ਰਿਹਾ ਹੈ। ਇੱਥੋਂ ਤੱਕ ਕਿ ਪਿਛਲੇ ਸਾਲ 24 ਅਕਤੂਬਰ ਨੂੰ ਰਾਮ ਰਹੀਮ ਦੀ ਬੀਮਾਰ ਮਾਤਾ ਦਾ ਪਤਾ ਲੈਣ ਲਈ ਸਿਰਫ਼ ਇੱਕ ਦਿਨ ਦੀ ਛੁੱਟੀ ਮਿਲੀ ਸੀ। ਸਿਆਸੀ ਮਾਹਰਾਂ ਮੁਤਾਬਕ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਨਾਲੋਂ ਅਲੱਗ ਹੋ ਕੇ ਚੋਣ ਲੜ ਰਹੀ ਭਾਜਪਾ ਇੰਨ੍ਹਾਂ ਚੋਣਾਂ ਵਿਚ ਕੁੱਝ ਕਰ ਦਿਖਾਉਣ ਲਈ ਬੇਤਾਬ ਹੈ। ਹਾਲਾਂਕਿ ਕਿਸਾਨ ਸੰਘਰਸ਼ ਕਾਰਨ ਪਾਰਟੀ ਦਾ ਦਿਹਾਤੀ ਹਲਕਿਆਂ ਵਿਚ ਪਿਛਲੇ ਸਮੇਂ ਦੌਰਾਨ ਵੱਡਾ ਪ੍ਰਭਾਵ ਦੇਖਣ ਨੂੰ ਮਿਲਿਆ ਸੀ ਪ੍ਰੰਤੂ ਡੇਰਾ ਪੈਰੋਕਾਰ ਦੀ ਬਦੌਲਤ ਇਹ ਪਾਰਟੀ ਦਿਹਾਤ ਵਿਚ ਵੀ ਅਪਣਾ ਅਸਰ ਛੱਡਣ ਲਈ ਕਾਹਲੀ ਦਿਖ਼ਾਈ ਦੇ ਰਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਮਾਲਵਾ ਖੇਤਰ ਵਿਚ ਪੈਂਦੀਆਂ 59 ਵਿਧਾਨ ਸਭਾ ਸੀਟਾਂ ਵਿਚੋਂ ਜਿਆਦਾਤਰ ’ਤੇ ਡੇਰਾ ਸਿਰਸਾ ਦੇ ਪੈਰੋਕਾਰ ਵੱਡੀ ਗਿਣਤੀ ਵਿਚ ਹਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਖੁੱਲੇ ਤੌਰ ’ਤੇ ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਨੇ ਅਕਾਲੀ-ਭਾਜਪਾ ਗਠਜੋੜ ਦੀ ਹਿਮਾਇਤ ਕੀਤੀ ਸੀ ਜਦੋਂਕਿ ਸਾਲ 2007 ਵਿਚ ਇਹ ਕਾਂਗਰਸ ਦੇ ਹੱਕ ਵਿਚ ਖੁੱਲੇ ਤੌਰ ’ਤੇ ਭੁਗਤਿਆਂ ਸੀ ਪ੍ਰੰਤੂ ਡੇਰਾ ਮੁਖੀ ਤੇ ਸਿੱਖ ਭਾਈਚਾਰੇ ਵਿਚਕਾਰ ਵਧੇ ਪਾੜ ਕਾਰਨ 2012 ਵਿਚ ਡੇਰੇ ਨੇ ਚੁੱਪ ਚਪੀਤੇ ਅਪਣੀ ਕਾਰਵਾਈ ਨੂੰ ਅੰਜਾਮ ਦਿੱਤਾ ਸੀ। ਮਾਹਰਾਂ ਮੁਤਾਬਕ ਮੌਜੂਦਾ ਸਮੇਂ ਡੇਰਾ ਸਿਰਸਾ ਦੇ ਪੈਰੋਕਾਰ ਕਾਂਗਰਸ ਸਰਕਾਰ ਤੋਂ ਅੰਦਰਖ਼ਾਤੇ ਦੁਖੀ ਦਿਖਾਈ ਦਿੰਦੇ ਹਨ। ਕਿਉਂਕਿ ਸਰਕਾਰ ਨੇ ਬੇਅਦਬੀ ਦੇ ਮਾਮਲੇ ਵਿਚ ਸਿੱਧੇ ਤੌਰ ’ਤੇ ਡੇਰਾ ਮੁਖੀ ਨੂੰ ਨਾਮਜਦ ਕਰ ਦਿਤਾ ਹੈ ਤੇ ਦਰਜਨਾਂ ਡੇਰਾ ਪ੍ਰੇਮੀ ਜੇਲ੍ਹਾਂ ਵਿਚ ਬੰਦ ਰਹੇ ਹਨ। ਜਿਸਦੇ ਚੱਲਦੇ ਕਾਂਗਰਸ ਵਾਲੇ ਪਾਸੇ ਡੇਰਾ ਪੈਰੋਕਾਰ ਚੱਲਦੇ ਦਿਖਾਈ ਨਹੀਂ ਦੇ ਰਹੇ ਹਨ। ਦੂਜੇ ਪਾਸੇ ਹਰਿਆਣਾ ਤੋਂ ਇਲਾਵਾ ਕੇਂਦਰ ਦੀ ਮਜਬੂਤ ਭਾਜਪਾ ਸਰਕਾਰ ਨੂੰ ਡੇਰਾ ਸਿਰਸਾ ਅਪਣੇ ਲਈ ਲਾਭਕਾਰੀ ਮੰਨ ਰਿਹਾ ਹੈ। ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਦੇ ਸੂਤਰਾਂ ਮੁਤਾਬਕ ਹਾਲੇ ਡੇਰਾ ਪੈਰੋਕਾਰ ਇੱਕਜੁਟ ਹੋ ਕੇ ਅਪਣਾ ਵਜ਼ਨ ਤੋਲ ਰਹੇ ਹਨ ਪ੍ਰੰਤੂ ਉਹ ਇਸ ਵਾਰ ਡੇਰੇ ਵਿਰੁਧ ਮੁਹਿੰਮ ਚਲਾਉਣ ਵਾਲਿਆਂ ਨੂੰ ਸਬਕ ਸਿਖਾਉਣ ਦੇ ਰੋਅ ਵਿਚ ਹਨ।

Related posts

ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਤੋਂ ਘਟਾ ਕੇ 2500 ਰੁਪਏ ਕੀਤੀ

punjabusernewssite

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

punjabusernewssite

ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਸਹਿਤ ਆਈਏਐਸ ਅਤੇ ਪੀਸੀਐਸ ਅਧਿਕਾਰੀ ਬਦਲੇ

punjabusernewssite