ਸੁਖਜਿੰਦਰ ਮਾਨ
ਬਠਿੰਡਾ, 7 ਨਵੰਬਰ: ਐਸ.ਐਸ.ਡੀ.ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ ਭੋਖੜਾ (ਬਠਿੰਡਾ) ਦੇ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਦੁਆਰਾ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਦੇ ਤਹਿਤ ਬੀ.ਏ ਅਤੇ ਬੀ.ਕਾਮ-3 ਦੇ ਵਿਦਿਆਰਥੀਆਂ ਨੂੰ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਲਿਜਾਇਆ ਗਿਆ। ਪ੍ਰੋ. ਕੁਲਦੀਪ ਸਿੰਘ ਅਤੇ ਮਨਪ੍ਰੀਤ ਕੌਰ ਲਾਇਬ੍ਰੇਰੀਅਨ ਨੇ 40 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਕਰਵਾਈ। ਕੈਰੀਅਰ ਕਾਉਂਸਲਰ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨਾਲ ਰੂ-ਬਰੂ ਹੋ ਕੇ ਪ੍ਰਤਿਯੋਗਤਾ ਟੈਸਟ ਦੀ ਤਿਆਰੀ ਵਿੱਚ ਸ਼ਾਮਿਲ ਹੋਣ ਅਤੇ ਫਾਰਮ ਭਰਨ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਨਾਲ ਹੀ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ ਅਤੇ ਯੂਥ ਲਾਇਬ੍ਰੇਰੀ ਵੀ ਦਿਖਾਈ। ਪ੍ਰੋ. ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅੱਗੇ ਵੱਧਣ ਅਤੇ ਆਤਮ-ਨਿਰਭਰ ਬਣ ਕੇ ਪ੍ਰਤਿਯੋਗਤਾ ਵਿੱਚ ਖੁਦ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕੀਤਾ।
Share the post "ਐਸ.ਐਸ.ਡੀ.ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ ਭੋਖੜਾ ਦੇ ਵਿਦਿਆਰਥੀਆਂ ਨੇ ਕੀਤਾ ਰੋਜ਼ਗਾਰ ਬਿਉਰੋ ਦਾ ਦੌਰਾ"